• Latest
  • Trending
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

18 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

53 minutes ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

57 minutes ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

1 hour ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

1 hour ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

1 hour ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

4 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

11 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

11 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

13 hours ago
Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 27, 2026
in ਖਬਰਾਂ, ਪੰਜਾਬ
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਨੀਟ, ਜੇ.ਈ.ਈ. ਤੇ ਟੇਲੈਂਟ ਸਰਚ ਪ੍ਰੀਖਿਆ ਵਿੱਚ ਸਫ਼ਲਤਾ ਨਾਲ ਸਾਡੀ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਅਕਸ ਝਲਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਗਰੀਬੀ ਖ਼ਤਮ ਕਰਨ ਤੇ ਸਮਾਜ ਵਿੱਚ ਤਬਦੀਲੀ ਲਈ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਵਰਧਮਾਨ ਟੈਕਸਟਾਈਲ ਗਰੁੱਪ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਬਲਾਕ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ

ਲੁਧਿਆਣਾ, 27 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।

ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।

ਅੱਜ ਲੋਹਾਰਾ (ਲੁਧਿਆਣਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕੀਤਾ… 5 ਕਰੋੜ ਰੁਪਏ ਦੀ ਲਾਗਤ ਨਾਲ 18 ਨਵੇਂ ਕਲਾਸਰੂਮ ਅਤੇ 3 ਸਟਾਫ਼ ਰੂਮ ਬਣਾਉਣ ਲਈ ਮੈਂ ‘ਵਰਧਮਾਨ ਟੈਕਸਟਾਈਲ ਗਰੁੱਪ’ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ…
ਸਾਡੇ ਯਤਨਾਂ ਸਦਕਾ ਲੁਧਿਆਣਾ ‘ਚ 16 ‘ਸਕੂਲ ਆਫ਼ ਐਮੀਨੈਂਸ’, 11 ‘ਸਕੂਲ ਆਫ਼ ਬ੍ਰਿਲੀਅੰਸ’ ਅਤੇ… pic.twitter.com/OvadwQdyGT

— Bhagwant Mann (@BhagwantMann) July 27, 2026

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।”

ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।”

ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ `ਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
August 19, 2026
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
August 19, 2026
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Most Popular

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ

by Jaspreet Kaur
1 week ago
0

ED ਡਾਇਰੈਕਟਰ ਰਾਹੁਲ ਨਵੀਨ ਦਾ ਵਧਿਆ ਕਾਰਜਕਾਲ ਨਵੀ ਦਿੱਲੀ, 9 ਅਗਸਤ 2026 (ਵਿਸ਼ਵ ਵਾਰਤਾ) : ਕੇਂਦਰ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 