• Latest
  • Trending
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

4 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

4 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
18 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਪਹਿਲੀ ਵਾਰ, ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈ ਰਹੀਆਂ ਔਰਤਾਂ ਨੂੰ ਵੀ ਵੱਖਰੇ ਤੌਰ ‘ਤੇ ਮਿਲ ਰਹੀ ਹੈ 1000 ਜਾਂ 1500 ਰੁਪਏ ਦੀ ਸਹਾਇਤਾ ਰਾਸ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੋਜਨਾ ਤਹਿਤ ਰਜਿਸਟ੍ਰੇਸ਼ਨ ਜਾਰੀ; ਨਵੇਂ ਵੈਰੀਫਾਈ ਹੋਏ ਬਿਨੈਕਾਰਾਂ ਨੂੰ ਵੰਡ ਦੀ ਅਗਲੀ ਕਿਸ਼ਤ ਵਿੱਚ ਮਿਲੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਹਰ ਔਰਤ ਦਾ ਹੱਕ ਹੈ; ਹੁਣ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ’ਤੇ ਨਿਰਭਰ ਹੋਣ ਦੀ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਿਰਫ਼ ਵਾਅਦੇ ਨਹੀਂ ਕਰਦੀ, ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਵੀ ਕਰਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ ਵਿਖੇ ’ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਵੰਡ ਸਮਾਰੋਹ ਨੂੰ ਕੀਤਾ ਸੰਬੋਧਨ

ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵਿੱਤੀ ਸਹਾਇਤਾ ਰਾਸ਼ੀ ਵੰਡ ਸਮਾਗਮ ਦੌਰਾਨ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੁੰਗਲ ਤੋਂ LIVE ———- मावां-धियां सत्कार योजना के तहत वित्तीय सहायता राशि वितरण समारोह के दौरान जिला पठानकोट के गांव बुंगल से LIVE https://t.co/3XgsLD8yse

— Bhagwant Mann (@BhagwantMann) August 1, 2026

ਪਠਾਨਕੋਟ, 1 ਅਗਸਤ (ਵਿਸ਼ਵ ਵਾਰਤਾ);- ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ।

ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ’ਐਕਸ’ ਹੈਂਡਲ ’ਤੇ ਲਿਖਿਆ: ‘‘ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਅਸੀਂ ਅੱਜ ਇੱਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ 33 ਲੱਖ ਔਰਤਾਂ ਨੂੰ ਮਾਣਭੱਤਾ ਤਬਦੀਲ ਕਰਨ ਤੋਂ ਬਾਅਦ ਅਸੀਂ ਅੱਜ ਹੋਰ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਭੈਣਾਂ ਨੇ ਬਾਅਦ ਵਿੱਚ ਫਾਰਮ ਜਮ੍ਹਾਂ ਕਰਵਾਏ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਮਿਲਣਗੀਆਂ।’’

ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਲਿਖਿਆ, ‘‘ਇਹ ਤੁਹਾਡਾ ਜਾਇਜ਼ ਹੱਕ ਹੈ। ਹੁਣ ਤੋਂ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਆਮ ਆਦਮੀ ਪਾਰਟੀ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ ਅਤੇ ਆਪਣੀਆਂ ਗਾਰੰਟੀਆਂ ਨੂੰ ਹਕੀਕਤ ਵਿੱਚ ਬਦਲਦੀ ਹੈ। ਇਨਕਲਾਬ ਜ਼ਿੰਦਾਬਾਦ।’’

ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ, ‘‘ਹੁਣ ਮੈਂ ਸੂਬੇ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਤੁਹਾਡਾ ਪੈਸਾ ਹੈ ਅਤੇ ਇਸ ਨੂੰ ਖਰਚਣ ਜਾਂ ਵਰਤਣ ਤੋਂ ਪਹਿਲਾਂ ਤੁਹਾਨੂੰ ਕਿਸੇ ਤੋਂ ਪੁੱਛਣ ਦੀ ਲੋੜ ਨਹੀਂ ਹੈ। ਪਿਛਲੇ ਜੁਲਾਈ ਮਹੀਨੇ ਵਿੱਚ ਮੈਂ 33 ਲੱਖ ਮਾਵਾਂ-ਭੈਣਾਂ ਨੂੰ ਇਹ ਤੋਹਫ਼ਾ ਦਿੱਤਾ ਸੀ ਅਤੇ ਅੱਜ 35.5 ਲੱਖ ਹੋਰ ਮਾਵਾਂ-ਭੈਣਾਂ ਨੂੰ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਦਿਨਾਂ ਵਿੱਚ ਹੀ ਪੰਜ ਲੱਖ ਹੋਰ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ।’’

ਮੁੱਖ ਮੰਤਰੀ ਨੇ ਸਮਾਰੋਹ ਤੋਂ ਪਹਿਲਾਂ ਦੇ ਪਲਾਂ ਨੂੰ ਯਾਦ ਕਰਦਿਆਂ ਕਿਹਾ, ‘‘ਇੱਥੇ ਆਉਂਦੇ ਸਮੇਂ ਇੱਕ ਭੈਣ ਨੇ ਮੈਨੂੰ ਰੱਖੜੀ ਬੰਨ੍ਹੀ ਅਤੇ ਕਿਹਾ ਕਿ ਮੇਰਾ ਵੀਰ ਅੱਜ ਮੈਨੂੰ ਸ਼ਗਨ ਦੇਵੇਗਾ। ਸਾਡੀ ਪਾਰਟੀ ਦੇ ਸਾਰੇ ਆਗੂ ਆਮ ਲੋਕ ਸਨ, ਪਰ ਸੂਬੇ ਦੇ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਇੱਥੇ ਮੈਂ ਤੁਹਾਡੇ ਨਾਲ ਗੱਲਬਾਤ ਕਰ ਰਿਹਾ ਹਾਂ ਅਤੇ ਉਥੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਵੀ ਹੋ ਚੁੱਕੇ ਹੋਣਗੇ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਸੇ ਟਰਾਂਸਫਰ ਕਰਨ ਸਬੰਧੀ ਨੋਟੀਫੀਕੇਸ਼ਨ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਪ੍ਰਾਪਤ ਹੋ ਰਹੇ ਸਨ। ਉਨ੍ਹਾਂ ਕਿਹਾ, ‘‘ਮੈਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੈਸੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣ। ਮੈਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ। ਮੈਂ ਸਿਰਫ਼ ਉਹੀ ਕਹਿੰਦਾ ਹਾਂ, ਜੋ ਕੀਤਾ ਜਾ ਸਕਦਾ ਹੈ, ਹੋਰ ਕੁਝ ਨਹੀਂ।’’

ਮੁੱਖ ਮੰਤਰੀ ਨੇ ਕਿਹਾ ਕਿ ਲਾਭਪਾਤਰੀ ਆਪਣੀ ਜ਼ਰੂਰਤ ਅਨੁਸਾਰ ਵਿੱਤੀ ਸਹਾਇਤਾ ਦੀ ਵਰਤੋਂ ਕਰਨ ਲਈ ਆਜ਼ਾਦ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,‘‘ਤੁਸੀਂ ਇਸ ਪੈਸੇ ਦੀ ਵਰਤੋਂ ਕਿਸੇ ਵੀ ਲੋੜ ਲਈ ਕਰ ਸਕਦੇ ਹੋ, ਭਾਵੇਂ ਤੁਹਾਡੇ ਪੋਤੇ-ਪੋਤੀਆਂ ਲਈ ਖਿਡੌਣੇ ਖਰੀਦਣ ਲਈ, ਸ਼ਗਨ ਦੇਣ ਲਈ ਜਾਂ ਫਿਰ ਫੀਸ ਅਦਾ ਕਰਨ ਲਈ ਹੋਵੇ। ਤੁਸੀਂ ਇਸ ਪੈਸੇ ਨੂੰ ਕਿਸੇ ਵੀ ਤਰੀਕੇ ਨਾਲ ਖਰਚ ਕਰ ਸਕਦੇ ਹੋ। ਅੱਜ 35.5 ਲੱਖ ਹੋਰ ਮਾਵਾਂ ਨੂੰ ਉਹੀ ਰਕਮ ਮਿਲ ਰਹੀ ਹੈ, ਜੋ ਪਹਿਲੀ ਜੁਲਾਈ ਨੂੰ ਪ੍ਰਾਪਤ ਹੋਈ ਸੀ।’’

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ 73 ਲੱਖ ਤੋਂ ਵੱਧ ਮਾਵਾਂ ਅਤੇ ਭੈਣਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ। ਉਨ੍ਹਾਂ ਕਿਹਾ,‘‘ਇਹ ਮੇਰੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਸਨਮਾਨ ਕਰਨ ਦਾ ਮਹਿਜ਼ ਇੱਕ ਤਰੀਕਾ ਹੈ, ਹੋਰ ਕੁਝ ਨਹੀਂ। ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਇਕੱਠੇ ਪ੍ਰਾਪਤ ਹੋਏ ਹਨ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਮਾਵਾਂ ਅਤੇ ਭੈਣਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 4500 ਰੁਪਏ ਇਕੱਠੇ ਪ੍ਰਾਪਤ ਹੋਏ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਹਰ ਯੋਗ ਲਾਭਪਾਤਰੀ ਔਰਤ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ ਭਾਵੇਂ ਉਸਨੇ ਆਪਣੀ ਰਜਿਸਟ੍ਰੇਸ਼ਨ ਕਦੋਂ ਵੀ ਪੂਰੀ ਕੀਤੀ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,‘‘ਜੋ ਵੀ ਹੁਣ ਵੀ ਫਾਰਮ ਭਰਦਾ ਹੈ, ਉਸਨੂੰ 1 ਜੁਲਾਈ, 2026 ਤੋਂ ਪੈਸੇ ਮਿਲ ਜਾਣਗੇ, ਇਸ ਲਈ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਤੁਹਾਡੇ ਹਿੱਤਾਂ ਦੀ ਰਾਖੀ ਲਈ ਤੁਹਾਡਾ ਭਰਾ ਡਟ ਕੇ ਖੜ੍ਹਾ ਹੈ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਪੰਜਾਬ ਵਿੱਚ ਲਗਪਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲਣ ਦੀ ਉਮੀਦ ਹੈ ਅਤੇ ਸਾਡੀ ਸਰਕਾਰ ਨੇ ਬਜਟ ਵਿੱਚ 9300 ਕਰੋੜ ਅਲਾਟ ਕੀਤੇ ਹਨ।’’

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਔਰਤਾਂ ਲਈ ਬਣਦਾ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਭਾਵੇਂ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਜੀਵਨ ਦਾ ਮੁੱਢ ਹਨ ਅਤੇ ਮਾਵਾਂ ਅਤੇ ਭੈਣਾਂ ਦਾ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਜਿੱਤਣ ਵਿੱਚ ਮਦਦ ਕਰ ਸਕਦੀਆਂ ਹਨ। ਘਰੇਲੂ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।”

ਸੀਨੀਅਰ ‘ਆਪ’ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਮੁੱਖ ਮੰਤਰੀ ਪਹਿਲਾਂ ਹੀ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰ ਚੁੱਕੇ ਹਨ ਅਤੇ ਇਹ ਕੋਈ ਅਪਵਾਦ ਨਹੀਂ ਹੈ। ਭਗਵੰਤ ਸਿੰਘ ਮਾਨ ਸਭ ਤੋਂ ਵੱਧ ਮਕਬੂਲ ਮੁੱਖ ਮੰਤਰੀ ਹਨ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੇ ਹਨ।”

ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ ਅਤੇ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਔਰਤਾਂ ਲਈ ਮਾਣ-ਸਨਮਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ:

ਮਾਵਾਂ ਧੀਆਂ ਸਤਿਕਾਰ ਯੋਜਨਾ ਪੰਜਾਬ ਭਰ ਦੀਆਂ ਔਰਤਾਂ ਨੂੰ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ ਰਾਹੀਂ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਪੰਜਾਬ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਪ੍ਰਾਪਤ ਹੁੰਦੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਪ੍ਰਾਪਤ ਹੁੰਦੇ ਹਨ। ਮੌਜੂਦਾ ਵੰਡ ਵਿੱਚ ਹਰੇਕ ਲਾਭਪਾਤਰੀ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਵਜੋਂ 3000 ਰੁਪਏ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 4500 ਰੁਪਏ ਪ੍ਰਾਪਤ ਹੋ ਰਹੇ ਹਨ।

ਸਹਾਇਤਾ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਪੈਸੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾਂਦੇ ਹਨ ਤਾਂ ਜੋ ਵਿਚੋਲਿਆਂ ਤੋਂ ਬਿਨਾਂ ਪਾਰਦਰਸ਼ੀ ਅਦਾਇਗੀ ਯਕੀਨੀ ਬਣਾਈ ਜਾ ਸਕੇ। ਵਿਧਵਾ, ਦਿਵਿਆਂਗ ਜਾਂ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਵੱਖਰੇ ਤੌਰ ’ਤੇ ਇਹ ਪੈਸੇ ਮਿਲ ਰਹੇ ਹਨ ਕਿਉਂਕਿ ਇਹ ਯੋਜਨਾ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਇਮਦਾਦ ਵਜੋਂ ਕੰਮ ਕਰਦੀ ਹੈ। ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟ੍ਰੇਸ਼ਨਾਂ ਖੁੱਲ੍ਹੀਆਂ ਹਨ ਅਤੇ ਨਵੇਂ ਪ੍ਰਮਾਣਿਤ ਬਿਨੈਕਾਰਾਂ ਨੂੰ ਅਗਲੇ ਗੇੜ ਵਿੱਚ ਸ਼ਾਮਲ ਕੀਤਾ ਜਾਵੇਗਾ।

Tags: BREAKING NEWSChief Minister Bhagwant Singh MannPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

by Ranjit Singh
1 month ago
0

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ - 6 ਅਕਤੂਬਰ ਨੂੰ ਪਈਆਂ ਸਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA