• Latest
  • Trending
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

3 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

4 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

4 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

4 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

4 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

4 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

5 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

5 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

5 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, September 30, 2026
No Result
View All Result
23 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 2, 2026
in ਖਬਰਾਂ, ਪੰਜਾਬ
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਲੇਜ ਡਿਫੈਂਸ ਕਮੇਟੀਆਂ ਦਾ ਇੱਕ ਸਾਲ ਪੂਰਾ; 1.25 ਲੱਖ ਵਲੰਟੀਅਰ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਾਕਤ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਕਾਲੀ ਦਲ ਨੇ ਨਸ਼ੇ ਲਿਆਂਦੇ, ਕਾਂਗਰਸ ਨੇ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ; ‘ਆਪ’ ਸਰਕਾਰ ਇਸ ਲਾਹਨਤ ਨੂੰ ਖ਼ਤਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਦਾ ਹਰ ਪਿੰਡ ਅਤੇ ਸ਼ਹਿਰ ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਵਿੱਚ ਸਰਗਰਮੀ ਨਾਲ ਸਹਿਯੋਗ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਇਲਾਜ, ਮੁੜ-ਵਸੇਬੇ ਅਤੇ ਜਨਤਕ ਜਾਗਰੂਕਤਾ ਮੁਹਿੰਮਾਂ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਵਿਰੋਧੀ ਧਿਰ ਦਾ ਦਾਅਵਾ ਸੀ ਕਿ ਨਸ਼ੇ ਕਦੇ ਖ਼ਤਮ ਨਹੀਂ ਹੋ ਸਕਦੇ, ਪਰ ਲੋਕਾਂ ਦੇ ਸਹਿਯੋਗ ਨੇ ਇਸ ਲਾਹਨਤ ਦਾ ਲੱਕ ਤੋੜਨ ਵਿੱਚ ਸਾਡੀ ਮਦਦ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ; ਉਹ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ। ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13,000 ਪਿੰਡਾਂ ਵਿੱਚ 1.25 ਲੱਖ ਵਲੰਟੀਅਰ ਇਸ ਅੰਦੋਲਨ ਦੀ ਰੀੜ੍ਹ ਦੀ ਹੱਡੀ ਬਣ ਕੇ ਉੱਭਰੇ ਹਨ।

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਨਸ਼ੇ ਲਿਆਂਦੇ ਅਤੇ ਕਾਂਗਰਸ ਨੇ ਇਸ ਲਾਹਨਤ ਦੀ ਪੁਸ਼ਤਪਨਾਹੀ ਕੀਤੀ, ਜਦਕਿ ਆਪ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਅਤੇ ਬੇਮਿਸਾਲ ਜਨਤਕ ਜਾਗਰੂਕਤਾ ਮੁਹਿੰਮ ਰਾਹੀਂ ਇਸ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਦੇ ‘ਉੱਡਦਾ ਪੰਜਾਬ’ ਵਜੋਂ ਬਦਨਾਮ ਕੀਤਾ ਗਿਆ ਸੂਬਾ ਹੁਣ ‘ਪੜ੍ਹਦਾ ਤੇ ਤੰਦਰੁਸਤ ਪੰਜਾਬ’ ਵਿੱਚ ਬਦਲ ਰਿਹਾ ਹੈ, ਜੋ ਸਕੂਲੀ ਸਿੱਖਿਆ ਵਿੱਚ ਸੂਬੇ ਦੀ ਰੈਂਕਿੰਗ, ਜੇ.ਈ.ਈ. ਅਤੇ ਨੀਟ ਵਿੱਚ ਰਿਕਾਰਡ ਸਫ਼ਲਤਾ ਅਤੇ ਯੋਗਤਾ-ਆਧਾਰਿਤ ਰੋਜ਼ਗਾਰ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਜੰਗ ਉਦੋਂ ਤੱਕ ਜਾਰੀ ਰਹੇਗੀ। ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ-ਮੁਕਤ ਨਹੀਂ ਹੋ ਜਾਂਦਾ।

ਇਸ ਪ੍ਰੋਗਰਾਮ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ। ਨਸ਼ਿਆਂ ਵਿਰੁੱਧ ਸਾਡੀ ਮੁਹਿੰਮ ਨੇ ਪਿਛਲੇ 500 ਤੋਂ ਵੱਧ ਦਿਨਾਂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ। ਪੰਜਾਬ ਪੁਲਿਸ ਅਤੇ ਸਾਡੇ ਵਲੰਟੀਅਰਾਂ ਦੇ ਸਾਂਝੇ ਯਤਨਾਂ ਨਾਲ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨਾਲ ਨਸ਼ਾ ਤਸਕਰੀ ਦਾ ਲੱਕ ਟੁੱਟ ਗਿਆ ਹੈ। ਜਿਸ ਸੂਬੇ ਨੂੰ ਕਦੇ ‘ਉੱਡਦਾ ਪੰਜਾਬ’ ਕਿਹਾ ਜਾਂਦਾ ਸੀ, ਉਹ ਹੁਣ ‘ਪੜ੍ਹਦਾ ਤੇ ਤੰਦਰੁਸਤ ਪੰਜਾਬ’ ਵਿੱਚ ਬਦਲ ਰਿਹਾ ਹੈ। ਸਕੂਲੀ ਸਿੱਖਿਆ ਵਿੱਚ ਪੰਜਾਬ ਦਾ ਪਹਿਲਾ ਸਥਾਨ, 882 ਵਿਦਿਆਰਥੀਆਂ ਦਾ ਨੀਟ ਕੁਆਲੀਫਾਈ ਕਰਨਾ ਅਤੇ 68,500 ਤੋਂ ਵੱਧ ਸਰਕਾਰੀ ਨੌਕਰੀਆਂ ਇਸ ਬਦਲਾਅ ਦਾ ਪ੍ਰਤੱਖ ਪ੍ਰਮਾਣ ਹਨ। ਇਹ ਜੰਗ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਤੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ। ਆਓ ਸਾਰੇ ਰਲ ਕੇ ‘ਰੰਗਲਾ ਪੰਜਾਬ’ ਬਣਾਈਏ। ਇਨਕਲਾਬ ਜ਼ਿੰਦਾਬਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ ਕਿਉਂਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ ਹੋ ਗਏ ਹਨ ਅਤੇ ਸਾਡੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਮੈਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਨ੍ਹਾਂ ਦੋਵਾਂ ਪਹਿਲਕਦਮੀਆਂ ਨੂੰ ਜਨ ਅੰਦੋਲਨ ਵਿੱਚ ਬਦਲ ਦਿੱਤਾ। ਉਹ ਦਿਨ ਦੂਰ ਨਹੀਂ, ਜਦੋਂ ਇਹ ਦੋਵੇਂ ਲਹਿਰਾਂ ਮਿਲ ਕੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਪੂਰੀ ਤਰ੍ਹਾਂ ਖ਼ਾਤਮਾ ਕਰ ਦੇਣਗੀਆਂ।”

ਇਕੱਠ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੱਚੀ ਭਾਵਨਾ ਨਾਲ ਪੰਜਾਬ ਦੀ ਸੇਵਾ ਕਰਨ ਵਾਲੇ ਸਾਰੇ ਲੋਕਾਂ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਸਾਡਾ ਦ੍ਰਿੜ੍ਹ ਸੰਕਲਪ ਸਾਬਤ ਕਰਦਾ ਹੈ ਕਿ ਸਾਂਝੇ ਯਤਨਾਂ ਨਾਲ ਕੋਈ ਵੀ ਵੱਡੀ ਤੋਂ ਵੱਡੀ ਚੁਣੌਤੀ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਸਮੱਸਿਆ ਕਦੇ ਅਸੰਭਵ ਜਾਪਦੀ ਸੀ, ਉਹ 500 ਦਿਨਾਂ ਦੇ ਅੰਦਰ-ਅੰਦਰ ਹੌਲੀ-ਹੌਲੀ ਖ਼ਤਮ ਹੋ ਰਹੀ ਹੈ। ਬਹੁਤ ਸਾਰੇ ਲੋਕਾਂ ਦਾ ਮੰਨਣਾ ਸੀ ਕਿ ਇਸ ਕੋਹੜ ਨੂੰ ਕਦੇ ਖ਼ਤਮ ਨਹੀਂ ਕੀਤਾ ਜਾ ਸਕਦਾ, ਪਰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅਸੀਂ ਇਸ ਸਮੱਸਿਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਲੈ ਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਹੈ ਤਾਂ ਕਿ ਉਹ ਗੈਰਤ ਅਤੇ ਸਵੈ-ਮਾਣ ਨਾਲ ਜੀ ਸਕਣ। ਉਨ੍ਹਾਂ ਕਿਹਾ, “ਅਸੀਂ ਪਿਛਲੇ 500 ਦਿਨਾਂ ਵਿੱਚ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 13,000 ਪਿੰਡਾਂ ਵਿੱਚ ਲਗਪਗ 1.25 ਲੱਖ ਵਲੰਟੀਅਰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਲੋਕਾਂ ਦੀ ਭਲਾਈ ਲਈ ਵਚਨਬੱਧ ਇੱਕ ਇਮਾਨਦਾਰ ਸਰਕਾਰ ਹੀ ਅਜਿਹਾ ਪੁਖ਼ਤਾ ਕਦਮ ਚੁੱਕ ਸਕਦੀ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ‘ਚਿੱਟਾ’ ਲਿਆਂਦਾ ਅਤੇ ਕਾਂਗਰਸ ਨੇ ਇਸ ਨੂੰ ਅੱਗੇ ਵਧਾਇਆ ਤੇ ਇਸ ਦੀ ਪੁਸ਼ਤਪਨਾਹੀ ਕੀਤੀ। ਇਹ ਦੋਵੇਂ ਪਾਰਟੀਆਂ ਸੂਬੇ ਵਿੱਚ ਮਾੜੇ ਸ਼ਾਸਨ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਕਿਹਾ, “ਅੱਜ ਸਾਡੀ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰ ਦਿੱਤਾ ਹੈ। ਕਿਸੇ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਾ ਉਸ ਵਿਅਕਤੀ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਣ ਦੇ ਬਰਾਬਰ ਹੈ। ਮੈਨੂੰ ਇਸ ਗੱਲ ਦੀ ਬਹੁਤ ਸੰਤੁਸ਼ਟੀ ਹੈ ਕਿ ਸਾਡੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਇਤਿਹਾਸ ਨੂੰ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਵਿੱਚ ਬਦਲ ਦਿੱਤਾ ਹੈ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬੇ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਪੱਧਰ ਉੱਚਾ ਕੀਤਾ ਹੈ, ਸਮੁੱਚੇ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਲਈ ਉੱਨਤ ਸਿਖਲਾਈ ਯਕੀਨੀ ਬਣਾਈ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਹੁਣ ਇਸ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ਉੱਤੇ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਕਾਰਨ ਪੰਜਾਬ ਹੁਣ ਸਿਖਰਲੇ ਸਥਾਨ ‘ਤੇ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਕੇਰਲਾ ਪਹਿਲੇ ਨੰਬਰ ‘ਤੇ ਸੀ, ਪਰ ਅੱਜ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ ਕਿਉਂਕਿ ਸਿੱਖਿਆ ਉਹ ਚਾਨਣ ਹੈ, ਜੋ ਜ਼ਿੰਦਗੀਆਂ ਦੇ ਹਨੇਰੇ ਨੂੰ ਦੂਰ ਕਰਦਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਕੂਲੀ ਸਿੱਖਿਆ ਵਿੱਚ 27ਵੇਂ ਨੰਬਰ ‘ਤੇ ਸੀ, ਪਰ ਅੱਜ ਸੂਬਾ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ 2021 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਉੱਥੇ 2026 ਵਿੱਚ ਇਹ ਗਿਣਤੀ ਵਧ ਕੇ 881 ਵਿਦਿਆਰਥੀ ਹੋ ਗਈ ਹੈ, ਜੋ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲ ਸਕਣ, ਜੋ ਬਾਕੀਆਂ ਨੂੰ ਮਿਲਦੇ ਹਨ।

ਮੁੱਖ ਮੰਤਰੀ ਨੇ ਚਿੰਤਾ ਪ੍ਰਗਟਾਈ ਕਿ ਕੇਂਦਰ ਸਰਕਾਰ ਇੱਕ ਵੀ ਨੀਟ ਪ੍ਰੀਖਿਆ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਵਿੱਚ ਪ੍ਰੀਖਿਆ ਦੇ ਪੇਪਰ ਵਾਰ-ਵਾਰ ਲੀਕ ਹੋ ਰਹੇ ਹਨ ਅਤੇ ਵਿਦਿਆਰਥੀਆਂ ਵਿੱਚ ਨਿਰਾਸ਼ਾ ਫੈਲ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਦੇ ਉਲਟ ਸਾਡੀ ਸਰਕਾਰ ਨੇ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਹੋਏ ਬਿਨਾਂ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ। ਕੁਝ ਦਿਨ ਪਹਿਲਾਂ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਵੇਲੇ ਪੰਜਾਬ ਭਰ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਇਹ ਗਿਣਤੀ 1,400 ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਸੁਖਾਲੀਆਂ ਸਿਹਤ ਸੇਵਾਵਾਂ ਦਾ ਆਧਾਰ ਬਣ ਚੁੱਕੇ ਹਨ, ਜਿਨ੍ਹਾਂ ਵਿੱਚ ਹੁਣ ਤੱਕ ਪੰਜ ਕਰੋੜ ਤੋਂ ਵੱਧ ਓ.ਪੀ.ਡੀ. ਹੋ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਨਾਗਰਿਕ ਲਈ ਵਿਆਪਕ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਲੋਕਾਂ ‘ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਇਲਾਜ ਯਕੀਨੀ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਸਿਹਤ ਸੰਭਾਲ ਕਵਰੇਜ ਦੇਣਾ ਹੈ। ਉਨ੍ਹਾਂ ਦੱਸਿਆ ਕਿ ਲੋਕ ਇਸ ਯੋਜਨਾ ਤਹਿਤ 937 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੁੱਲ 3,100 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਖੇਡਾਂ ਸਭ ਤੋਂ ਕਾਰਗਰ ਹਥਿਆਰ ਹਨ। ਆਪ ਸਰਕਾਰ ਸਫਲਤਾਪੂਰਵਕ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾ ਰਹੀ ਹੈ, ਜਿਸ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦਾਦੇ-ਦਾਦੀਆਂ ਤੋਂ ਲੈ ਕੇ ਪੋਤੇ-ਪੋਤੀਆਂ ਤੱਕ ਇਕੱਠੇ ਹਿੱਸਾ ਲੈਂਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਖਿਡਾਰੀ ਦੇਸ਼ ਦੀਆਂ ਵੱਡੀਆਂ ਖੇਡ ਟੀਮਾਂ ਦੀ ਅਗਵਾਈ ਕਰ ਰਹੇ ਹਨ, ਜਿਸ ਵਿੱਚ ਭਾਰਤੀ ਪੁਰਸ਼ ਕ੍ਰਿਕਟ ਟੀਮ, ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਪੰਜਾਬੀ ਹਨ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਅਕਸ ਨੂੰ ਦਾਗ਼ਦਾਰ ਕੀਤਾ ਸੀ, ਜਦਕਿ ਮੌਜੂਦਾ ਸਰਕਾਰ ਇਸ ਦਿੱਖ ਨੂੰ ਮੁੜ ਤੋਂ ਸਾਫ਼ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਗੱਡੀਆਂ ਵਿੱਚ ਨਸ਼ੇ ਦੀ ਸਪਲਾਈ ਹੁੰਦੀ ਸੀ। ਅੱਜ ਨਸ਼ਾ ਤਸਕਰ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਬਰਬਾਦ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਅਤੇ ਹੁਣ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਵਾਰ-ਵਾਰ ਇਸ ਦੇ ਲੋਕਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ। ਪੰਜਾਬ ਸਰਕਾਰ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ 43,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾ ਰਹੀ ਹੈ। ਇਹ ਸੜਕੀ ਪ੍ਰਾਜੈਕਟ ਬਣਾਉਣ ਵਾਲੇ ਠੇਕੇਦਾਰ ਹੀ ਇਨ੍ਹਾਂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਹੋਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਪੈਸੇ ਲੈ ਕੇ ਨੌਕਰੀਆਂ ਦੇਣ ਅਤੇ ਸਿਫ਼ਾਰਸ਼ਾਂ ਦਾ ਦੌਰ ਖ਼ਤਮ ਹੋ ਗਿਆ ਹੈ। ਅੱਜ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਹਰ ਸਰਕਾਰੀ ਨਿਯੁਕਤੀ ਮੈਰਿਟ ‘ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਇੱਕ ਵੀ ਭਰਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।”

ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਉਦਯੋਗਿਕ ਮਾਹੌਲ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੇ ਹਨ। “ਸਨਾਤਨ ਟੈਕਸਟਾਈਲ, ਨੈਸਲੇ, ਕਲਾਸ, ਫ੍ਰੈਡਨਬਰਗ, ਕਾਰਗਿਲ, ਵਰਬੀਓ, ਡੈਨੋਨ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਟਾਟਾ ਸਟੀਲ ਨੇ 3,200 ਕਰੋੜ ਰੁਪਏ ਦੇ ਨਿਵੇਸ਼ ਨਾਲ ਜਮਸ਼ੇਦਪੁਰ ਤੋਂ ਬਾਅਦ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਪੰਜਾਬ ਵਿੱਚ ਸਥਾਪਿਤ ਕੀਤਾ ਹੈ, ਜਦਕਿ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਈਚੀ ਵੀ ਸੂਬੇ ਵਿੱਚ ਨਿਵੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਦੀ ਕੋਸ਼ਿਸ਼ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਨੌਜਵਾਨਾਂ ਦੇ ਹੱਥਾਂ ਵਿੱਚ ‘ਸਰਿੰਜਾਂ’ ਦੀ ਬਜਾਏ ਟਿਫ਼ਨ ਫੜਾਉਣਾ ਹੈ ਕਿਉਂਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਸਾਡੀ ਸਰਕਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਅਤੇ ਅਸੀਂ ਇਸ ਨੂੰ ਖ਼ਤਮ ਕਰਨ ਲਈ ਵਚਨਬੱਧ ਹਾਂ।”

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਧ ਅਤੇ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Tags: BREAKING NEWSChief Minister Bhagwant Singh MannLatest Punjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

by Navjot
1 week ago
0

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ     ਇਸਲਾਮਾਬਾਦ , 20 ਸਤੰਬਰ (ਵਿਸ਼ਵ ਵਾਰਤਾ) ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA