• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Monday, November 9, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਭਗਵੰਤ ਸਿੰਘ ਮਾਨ ਵਜ਼ਾਰਤ ਨੇ ਆਊਟਸੋਰਸਡ ਮੁਲਾਜ਼ਮਾਂ ਬਾਰੇ ਬਿੱਲ, 3 ਡਿਜੀਟਲ ਯੂਨੀਵਰਸਿਟੀਆਂ ਅਤੇ ਮੁੱਖ ਪ੍ਰਸ਼ਾਸਨਿਕ ਸੁਧਾਰਾਂ ਨੂੰ ਦਿੱਤੀ ਮਨਜ਼ੂਰੀ

August 5, 2026
in ਖਬਰਾਂ, ਪੰਜਾਬ

ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ

582 ਵੈਟਰਨਰੀ ਹਸਪਤਾਲਾਂ ਵਿੱਚ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੇ ਸੇਵਾਕਾਲ ਵਿੱਚ ਇਕ ਸਾਲ ਦਾ ਇਜ਼ਾਫਾ

ਕੈਬਨਿਟ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਵਾਂ ਬਲਾਕ ਤਰਸਿੱਕਾ ਬਣਾਉਣ ਨੂੰ ਦਿੱਤੀ ਮਨਜ਼ੂਰੀ

‘ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਪਾਲਿਸੀ-2026’ ਤਹਿਤ ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਨੂੰ ਮਿਲੀ ਮਨਜ਼ੂਰੀ

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।
ਇਹ ਫੈਸਲਾ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਰੋਕਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਲਿਆਉਣ ਦੀ ਪ੍ਰਵਾਨਗੀ ਦਿੱਤੀ ਹੈ।
ਇਹ ਬਿੱਲ ਲਿਆਉਣਾ ਇਸ ਲਈ ਜ਼ਰੂਰੀ ਹੋ ਗਿਆ ਸੀ ਕਿਉਂਕਿ ਕੁਝ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰੇ ਮਨਮਰਜ਼ੀ ਤੇ ਅਣਉਚਿਤ ਢੰਗ ਨਾਲ ਆਪਣੀ ਸਾਲਾਨਾ ਫੀਸ ਵਧਾ ਰਹੇ ਸਨ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ‘ਤੇ ਬੇਲੋੜਾ ਵਿੱਤੀ ਬੋਝ ਪੈ ਰਿਹਾ ਸੀ। ਇਸ ਲਈ ਗੈਰ-ਸਹਾਇਤਾ ਪ੍ਰਾਪਤ ਨਿੱਜੀ ਸਕੂਲਾਂ ਵੱਲੋਂ ਫੀਸਾਂ ਵਿੱਚ ਨਜਾਇਜ਼ ਵਾਧੇ ਨੂੰ ਰੋਕਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ-2016’, ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਐਕਟ-2019’ ਅਤੇ ਇਸ ਐਕਟ ਤਹਿਤ ਬਣਾਏ ਗਏ ਨਿਯਮਾਂ ਵਿੱਚ ਸੋਧ ਦੀ ਲੋੜ ਮਹਿਸੂਸ ਕੀਤੀ ਗਈ ਸੀ।
*‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਮਨਜ਼ੂਰੀ*
ਮੰਤਰੀ ਮੰਡਲ ਨੇ ਲਗਾਤਾਰ ਪੰਜ ਸਾਲਾਂ ਦੀ ਸੇਵਾ ਪੂਰੀ ਕਰਨ ਵਾਲੇ ਯੋਗ ਆਊਟਸੋਰਸਡ ਕਰਮਚਾਰੀਆਂ ਜਾਂ ਧਾਰਾ 2(1) ਤਹਿਤ ਸੂਚੀਬੱਧ ਜ਼ੋਖਮ ਵਾਲੀਆਂ ਸ਼੍ਰੇਣੀਆਂ ਵਿੱਚ ਤਾਇਨਾਤ ਕਰਮਚਾਰੀਆਂ ਦੇ ਮਾਮਲੇ ਵਿੱਚ ਤਿੰਨ ਸਾਲਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਨੂੰ ਸਿੱਧੇ ਠੇਕੇ (ਕੰਟਰੈਕਟ) ‘ਤੇ ਲਿਆਉਣ ਲਈ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜ਼ਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਠੇਕੇ ‘ਤੇ ਲਿਆਂਦੇ ਜਾਣ ਗਏ ਕਰਮਚਾਰੀਆਂ ਦਾ ਮਿਹਨਤਾਨਾ ਵਿੱਤ ਵਿਭਾਗ ਦੁਆਰਾ ਨਿਰਧਾਰਤ ਕੀਤਾ ਜਾਵੇਗਾ ਅਤੇ ਇਹ ‘ਕੋਡ ਆਨ ਵੇਜਿਜ਼-2019’ ਜਾਂ ਘੱਟੋ-ਘੱਟ ਵੇਤਨ ਨਾਲ ਸਬੰਧਤ ਕਿਸੇ ਵੀ ਹੋਰ ਲਾਗੂ ਕਾਨੂੰਨ ਤਹਿਤ ਨਿਰਧਾਰਤ ਘੱਟੋ-ਘੱਟ ਵੇਤਨ ਦਰ ਤੋਂ ਘੱਟ ਨਹੀਂ ਹੋਵੇਗਾ। ਇਹ ਬਿੱਲ ਲਾਗੂ ਹੋਣ ਦੀ ਮਿਤੀ ਤੋਂ ‘ਪੰਜਾਬ ਐਡਹਾਕ, ਕੰਟਰੈਕਚੂਅਲ, ਡੇਲੀ ਵੇਜ, ਟੈਂਪਰੇਰੀ, ਵਰਕ ਚਾਰਜਡ ਅਤੇ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016’ ਨੂੰ ਰੱਦ ਕਰਦਾ ਹੈ।

*582 ਵੈਟਰਨਰੀ ਹਸਪਤਾਲਾਂ ਵਿੱਚ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧਾ*
ਪਸ਼ੂ ਪਾਲਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਸੇਵਾਵਾਂ ਦੇ ਰਹੇ 449 ਵੈਟਰਨਰੀ ਫਾਰਮਾਸਿਸਟਾਂ ਅਤੇ 451 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ 1 ਅਪ੍ਰੈਲ, 2026 ਤੋਂ 31 ਮਾਰਚ 2027 ਤੱਕ ਇੱਕ ਹੋਰ ਸਾਲ ਲਈ ਵਧਾਉਣ ਦੀ ਪ੍ਰਵਾਨਗੀ ਵੀ ਦਿੱਤੀ ਹੈ।
*ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਤੋਂ ਨਵਾਂ ਬਲਾਕ ਤਰਸਿੱਕਾ ਬਣਾਉਣ ਦੀ ਮਨਜ਼ੂਰੀ*
ਮੰਤਰੀ ਮੰਡਲ ਨੇ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਜੰਡਿਆਲਾ ਗੁਰੂ ਵਿੱਚੋਂ ਬਲਾਕ ਤਰਸਿੱਕਾ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ। ਬਲਾਕ ਜੰਡਿਆਲਾ ਗੁਰੂ ਵਿੱਚੋਂ 64 ਗ੍ਰਾਮ ਪੰਚਾਇਤਾਂ ਨੂੰ ਕੱਢ ਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਲਾਕ ਤਰਸਿੱਕਾ ਬਣਾਇਆ ਜਾਵੇਗਾ। ਇਸ ਨਵੇਂ ਤਰਸਿੱਕਾ ਬਲਾਕ ਵਿੱਚ ਜੰਡਿਆਲਾ ਗੁਰੂ ਬਲਾਕ ਦੀਆਂ 121 ਪਿੰਡ ਪੰਚਾਇਤਾਂ ਵਿੱਚੋਂ 64 ਪੰਚਾਇਤਾਂ ਸ਼ਾਮਲ ਹੋਣਗੀਆਂ। ਤਰਸਿੱਕਾ ਬਲਾਕ ਦੇ ਬਣਨ ਨਾਲ ਇਹਨਾਂ 64 ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ।
*ਤਿੰਨ ਨਵੀਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਸਥਾਪਤ ਕਰਨ ਨੂੰ ਮਨਜ਼ੂਰੀ*
ਪੰਜਾਬ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਮਿਆਰੀ ਵਿਦਿਅਕ ਸੰਸਥਾਵਾਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਸਰਕਾਰ ਨੇ ‘ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀਜ਼ ਪਾਲਿਸੀ-2026’ ਤਿਆਰ ਕੀਤੀ ਹੈ। ਇਸ ਪਾਲਿਸੀ ਅਨੁਸਾਰ ਕੈਬਨਿਟ ਨੇ ਬੋਹਣ (ਹੁਸ਼ਿਆਰਪੁਰ) ਵਿਖੇ ਕਲਾਊਡ ਯੂਨੀਵਰਸਿਟੀ, ਫਤਿਹਪੁਰ (ਪਟਿਆਲਾ) ਵਿਖੇ ਐਮ.ਐਸ. ਡਿਜੀਟਲ ਯੂਨੀਵਰਸਿਟੀ ਅਤੇ ਨੰਦਪੁਰ ਕੇਸ਼ੋ (ਪਟਿਆਲਾ) ਵਿਖੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹਨਾਂ ਯੂਨੀਵਰਸਿਟੀਆਂ ਦੀ ਸਥਾਪਨਾ ਨਾਲ ਖੇਤਰ ਵਿੱਚ ਮਿਆਰੀ ਸਿੱਖਿਆ ਦੇ ਪਸਾਰ ਦੇ ਨਾਲ-ਨਾਲ ਇਲਾਕੇ ਦੇ ਸਰਬਪੱਖੀ ਵਿਕਾਸ ਵਿੱਚ ਮਦਦ ਮਿਲਣ ਦੀ ਉਮੀਦ ਹੈ।
*ਲੋਕ ਨਿਰਮਾਣ ਵਿਭਾਗ ਵਿੱਚ ਡਰਾਫਟਸਮੈਨ (ਸਿਵਲ) ਦੀਆਂ 19 ਅਸਾਮੀਆਂ ਭਰਨ ਨੂੰ ਪ੍ਰਵਾਨਗੀ*
ਕੈਬਨਿਟ ਨੇ ਲੋਕ ਨਿਰਮਾਣ ਵਿਭਾਗ, ਪੰਜਾਬ ਦੀ ਕਾਰਜਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿੱਧੀ ਭਰਤੀ ਰਾਹੀਂ ਡਰਾਫਟਸਮੈਨ (ਸਿਵਲ) ਦੀਆਂ 19 ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਡਰਾਫਟਸਮੈਨ ਕਾਡਰ ਵਿੱਚ ਕਾਫ਼ੀ ਸਮੇਂ ਤੋਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਸਨ, ਜਿਸ ਨਾਲ ਪ੍ਰੋਜੈਕਟ ਨਿਗਰਾਨੀ, ਗੁਣਵੱਤਾ ਯਕੀਨੀ ਬਣਾਉਣ, ਤਕਨੀਕੀ ਪੜਤਾਲ ਅਤੇ ਹੋਰ ਜ਼ਰੂਰੀ ਵਿਭਾਗੀ ਕੰਮਾਂ ‘ਤੇ ਮਾੜਾ ਅਸਰ ਪੈ ਰਿਹਾ ਸੀ। ਯੋਗ ਤਕਨੀਕੀ ਅਮਲੇ ਦੀ ਭਰਤੀ ਨਾਲ ਵਿਭਾਗ ਦੀ ਤਕਨੀਕੀ ਸਮਰੱਥਾ ਵਿੱਚ ਵਾਧਾ ਹੋਵੇਗਾ, ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਗੁਣਵੱਤਾ ਸੁਧਰੇਗੀ ਅਤੇ ਪੂਰੇ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਕੁਸ਼ਲਤਾ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ।
*’ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ-2026′ ਨੂੰ ਮਨਜ਼ੂਰੀ*
ਕੈਬਨਿਟ ਨੇ ਪੰਜਾਬ ਵਿੱਚ ਹਰੇ-ਭਰੇ ਵਾਤਾਵਰਣ ਅਤੇ ਵਾਤਾਵਰਣ ਨੂੰ ਸੰਤੁਲਿਤ ਬਣਾਈ ਰੱਖਣ, ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ, ਰੁੱਖਾਂ ਦੀ ਕਟਾਈ ਨਾਲ ਵਾਤਾਵਰਣ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸੰਸਥਾਗਤ ਢਾਂਚਾ ਪ੍ਰਦਾਨ ਕਰਨ ਅਤੇ ਮਿੱਟੀ ਦੀ ਰਾਖੀ ਕਰਨ ਲਈ ‘ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ-2026’ ਨੂੰ ਵੀ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਜਿਸ ਦਾ ਲਗਭਗ 83 ਪ੍ਰਤੀਸ਼ਤ ਖੇਤਰ ਖੇਤੀਬਾੜੀ ਅਧੀਨ ਹੈ। ਪੰਜਾਬ ਦਾ ਜੰਗਲਾਤ ਅਤੇ ਰੁੱਖਾਂ ਅਧੀਨ ਕੁੱਲ ਖੇਤਰ ਲਗਭਗ 5.92 ਫੀਸਦ ਹੈ ਅਤੇ ਪੰਜਾਬ ਸਰਕਾਰ ਨੇ 2030 ਤੱਕ ਇਸ ਨੂੰ ਵਧਾ ਕੇ 7.5 ਫੀਸਦ ਕਰਨ ਦਾ ਟੀਚਾ ਮਿਥਿਆ ਹੈ।
*ਪੰਜਾਬ ਵਸਤਾਂ ਅਤੇ ਸੇਵਾ ਕਰ (ਸੋਧ) ਬਿੱਲ-2026 ਵਿੱਚ ਸੋਧ ਨੂੰ ਪ੍ਰਵਾਨਗੀ*
ਕੈਬਨਿਟ ਨੇ ਸਵੈ-ਇੱਛੁਕ ਪਾਲਣਾ ਨੂੰ ਉਤਸ਼ਾਹਿਤ ਕਰਨ, ਮੁਕੱਦਮੇਬਾਜ਼ੀ ਨੂੰ ਘਟਾਉਣ ਅਤੇ ਜੀ.ਐਸ.ਟੀ. ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ‘ਪੰਜਾਬ ਵਸਤਾਂ ਅਤੇ ਸੇਵਾ ਕਰ (ਸੋਧ) ਬਿੱਲ-2026’ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ, ਜਿਸ ਨਾਲ ਸੂਬੇ ਭਰ ਦੇ ਵਪਾਰ ਅਤੇ ਉਦਯੋਗ ਨੂੰ ਲਾਭ ਹੋਵੇਗਾ। ਇਸ ਸੋਧ ਨਾਲ ਪੂਰਵ ਸਮਝੌਤੇ ਦੀ ਸ਼ਰਤ ਤੋਂ ਬਿਨਾਂ ਕ੍ਰੈਡਿਟ ਨੋਟ ਜਾਰੀ ਕਰਕੇ ਸਪਲਾਈ ਦੀ ਕੀਮਤ ‘ਚੋਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਦੀ ਇਜਾਜ਼ਤ ਮਿਲੇਗੀ। ਇਸ ਤੋਂ ਇਲਾਵਾ ਇਹ ਕਿਸੇ ਵੀ ਵਪਾਰਕ ਕਾਰਨ ਕਰਕੇ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਲਈ ਕ੍ਰੈਡਿਟ ਨੋਟ ਜਾਰੀ ਕਰਨ ਦੀ ਇਜਾਜ਼ਤ ਦੇਵੇਗਾ, ਜਿਸ ਨਾਲ ਵਪਾਰਕ ਛੋਟਾਂ ਦੇ ਪ੍ਰਬੰਧਨ ਨੂੰ ਸਰਲ ਬਣਾਇਆ ਜਾ ਸਕੇਗਾ ਅਤੇ ਪਾਲਣਾ ਦੇ ਬੋਝ ਨੂੰ ਘਟਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਦਾ ਉਦੇਸ਼ ਇਨਵਰਟਿਡ ਡਿਊਟੀ ਸਟ੍ਰਕਚਰ ਦੇ ਮਾਮਲਿਆਂ ਵਿੱਚ ਆਈ.ਟੀ.ਸੀ ਦੇ 90 ਪ੍ਰਤੀਸ਼ਤ ਅੰਤਰਿਮ ਰਿਫੰਡ ਦੇ ਲਾਭ ਨੂੰ ਵਧਾਉਣਾ ਅਤੇ ਵਸਤੂਆਂ ਦੇ ਨਿਰਯਾਤ ‘ਤੇ ਭੁਗਤਾਨ ਕੀਤੇ ਆਈ.ਜੀ.ਐਸ.ਟੀ ਦੇ ਰਿਫੰਡ ਭਾਵੇਂ ਰਿਫੰਡ ਦੀ ਰਕਮ 1,000 ਤੋਂ ਘੱਟ ਹੋਵੇ, ਦੀ ਇਜਾਜ਼ਤ ਦੇਣਾ ਹੈ, ਜਿਸ ਨਾਲ ਲਿਕੁਡਿਟੀ ਵਿੱਚ ਸੁਧਾਰ ਹੋਵੇਗਾ ਅਤੇ ਨਿਰਯਾਤ ਨੂੰ ਉਤਸ਼ਾਹ ਮਿਲੇਗਾ।
*ਪੰਜਾਬ ਪੰਚਾਇਤੀ ਰਾਜ ਐਕਟ-1994 ਵਿੱਚ ਸੋਧ ਨੂੰ ਮਨਜ਼ੂਰੀ*
ਕੈਬਨਿਟ ਨੇ ਪੇਂਡੂ ਵਿਕਾਸ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਨਵੀਂ ਅਸਾਮੀ ‘ਪੰਚਾਇਤ ਡਿਵੈਲਪਮੈਂਟ ਸੈਕਟਰੀ’ (ਪੰਚਾਇਤ ਵਿਕਾਸ ਸਕੱਤਰ) ਵਿੱਚ ਰਲੇਵਾਂ ਕਰਨ ਲਈ ‘ਪੰਜਾਬ ਪੰਚਾਇਤੀ ਰਾਜ ਐਕਟ-1994’ ਵਿੱਚ ਸੋਧ ਕਰਨ ਦੀ ਵੀ ਸਹਿਮਤੀ ਦੇ ਦਿੱਤੀ ਹੈ। ਮੌਜੂਦਾ ਪੰਚਾਇਤ ਸਕੱਤਰਾਂ ਨੂੰ ਇੱਕ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ‘ਤੇ ਗ੍ਰਾਮ ਸੇਵਕਾਂ (ਵੀ.ਡੀ.ਓਜ਼.) ਦੀ ਮੌਜੂਦਾ ਸੀਨੀਆਰਤਾ ਸੂਚੀ ਦੇ ਅਖੀਰ ਵਿੱਚ ਰੱਖਿਆ ਜਾਵੇਗਾ। ਜਿਹੜੇ ਮੌਜੂਦਾ ਪੰਚਾਇਤ ਸਕੱਤਰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਇੱਕ ਮਹੀਨੇ ਦੇ ਅੰਦਰ ਲੋੜੀਂਦਾ ਸਵੈ-ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣ ਵਿੱਚ ਅਸਫਲ ਰਹਿਣਗੇ, ਉਹ ਪੰਚਾਇਤ ਸਕੱਤਰਾਂ ਦੇ ਕਾਡਰ ਵਿੱਚ ਹੀ ਰਹਿਣਗੇ, ਜਿਸ ਨੂੰ ਡਾਈਂਗ ਕਾਡਰ (ਖਤਮ ਹੋ ਰਿਹਾ ਕਾਡਰ) ਐਲਾਨਿਆ ਗਿਆ ਹੈ।
———-

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
4 weeks ago
0

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 