• Latest
  • Trending
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

3 weeks ago
Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

9 hours ago
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

9 hours ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

11 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

11 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

12 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

12 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

13 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

13 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਸਿਹਤ ਵਿਭਾਗ ‘ਚ 636, ਸ਼ੂਗਰਫੈੱਡ ‘ਚ 101, ਵਿੱਤ ‘ਚ 57, ਰੱਖਿਆ ਸੇਵਾਵਾਂ ਭਲਾਈ ‘ਚ 51, ਸਹਿਕਾਰਤਾ ‘ਚ 11 ਅਤੇ ਗ੍ਰਹਿ ਵਿਭਾਗ ‘ਚ 10 ਨਿਯੁਕਤੀਆਂ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਪੂਰੀ ਪਾਰਦਰਸ਼ਤਾ ਨਾਲ 69,094 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੋਹਾਲੀ ਤੋਂ LIVE —— विभिन्न विभागों के नव-नियुक्त युवाओं को नियुक्ति पत्र वितरण समारोह के दौरान मोहाली से LIVE https://t.co/hqVSyDbtum

— Bhagwant Mann (@BhagwantMann) August 8, 2026

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026 (ਸਤੀਸ਼ ਕੁਮਾਰ ਪੱਪੀ);- ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।

ਅੱਜ ਮੋਹਾਲੀ ਵਿਖੇ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ… ਸਾਡੀ ਸਰਕਾਰ ਹੁਣ ਤੱਕ ਪਾਰਦਰਸ਼ਤਾ ਨਾਲ 69,094 ਸਰਕਾਰੀ ਨੌਕਰੀਆਂ ਦੇ ਚੁੱਕੀ ਹੈ…
ਨੌਜਵਾਨਾਂ ਦਾ ਸਿਸਟਮ ‘ਤੇ ਭਰੋਸਾ ਵਧਿਆ ਹੈ ਅਤੇ ਵਿਦੇਸ਼ਾਂ ਵੱਲ ਜਾਣ ਦਾ ਰੁਝਾਨ ਘਟਿਆ ਹੈ…
ਸਿੱਖਿਆ ‘ਚ ਪੰਜਾਬ ਅੱਜ ਕੇਰਲਾ ਨੂੰ ਪਛਾੜ ਕੇ ਦੇਸ਼ ‘ਚ ਪਹਿਲੇ ਨੰਬਰ ‘ਤੇ ਹੈ… ਸਰਕਾਰੀ… pic.twitter.com/SO5oY8nXnA

— Bhagwant Mann (@BhagwantMann) August 8, 2026

ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ ‘ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕਰ ਕੇ ਇਸ ਤਬਦੀਲੀ ‘ਤੇ ਮੋਹਰ ਲਾਈ ਹੈ।
ਆਪਣੇ ਐਕਸ ਹੈਂਡਲ ‘ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਡੀ ਸਰਕਾਰ ਨੇ ਹੁਣ ਤੱਕ ਪੂਰੀ ਪਾਰਦਰਸ਼ਤਾ ਨਾਲ 69,094 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਣ ਦੇ ਨਾਲ ਵਿਦੇਸ਼ਾਂ ਵੱਲ ਪਰਵਾਸ ਦਾ ਰੁਝਾਨ ਘਟਿਆ ਹੈ।”
ਉਨ੍ਹਾਂ ਨੇ ਪੋਸਟ ਦੇ ਅੰਤ ਵਿੱਚ ਲਿਖਿਆ “ਸਿੱਖਿਆ ਖੇਤਰ ਵਿੱਚ ਅੱਜ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੀਟ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਸਾਡੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ; ਅਸੀਂ ਤਾਂ ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੇ ਹਾਂ। ਮੁੱਖ ਮੰਤਰੀ ਨੇ ਲਿਖਿਆ ਕਿ ਅਸੀਂ ਤੁਹਾਨੂੰ ਖੁੱਲ੍ਹਾ ਆਸਮਾਨ ਪ੍ਰਦਾਨ ਕਰਾਂਗੇ, ਜਿੱਥੇ ਆਪਣੇ ਖੰਡਾਂ ਨਾਲ ਉਡਾਰੀ ਤੁਸੀਂ ਭਰਨੀ ਹੈ। ਸਾਰਿਆਂ ਨੂੰ ਵਧਾਈਆਂ।”
ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ ‘ਚ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।
ਭਰਤੀ ਪ੍ਰਕਿਰਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮਿਹਨਤ ਅਤੇ ਲਗਨ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਰਿਹਾ ਹੈ। ਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ। ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ। ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।”
ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਅਤੇ ਸਿਰਫ਼ ਆਪਣੇ ਹਿੱਤਾਂ ਬਾਰੇ ਹੀ ਸੋਚਿਆ, ਇਸ ਲਈ ਅਜਿਹੇ ਆਗੂਆਂ ਤੋਂ ਆਮ ਲੋਕ ਕੀ ਉਮੀਦ ਲਾ ਸਕਦੇ ਸਨ? ਇਨ੍ਹਾਂ ਆਗੂਆਂ ਨੇ ਆਪਣੇ ਸਕੇ-ਸਬੰਧੀਆਂ ਤੇ ਨਜ਼ਦੀਕੀਆਂ ਨੂੰ ਨੌਕਰੀਆਂ ਦੇਣ ਲਈ ਭ੍ਰਿਸ਼ਟਾਚਾਰ ਅਤੇ ਪੱਖਪਾਤ ਕਰਨ ‘ਚ ਕੋਈ ਕਸਰ ਨਹੀਂ ਛੱਡੀ।
ਪਾਰਦਰਸ਼ੀ ਭਰਤੀ ਦੇ ਸਾਰਥਕ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਜਿਸ ਨਾਲ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਪਰ, ਅਸੀਂ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦਿਆਂ ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।”
ਨੌਜਵਾਨਾਂ ਦੇ ਸਸ਼ਕਤੀਕਰਨ ਵਿੱਚ ਸਿੱਖਿਆ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਅਤੇ ਅਸੀਂ ਮਿਸ਼ਨਰੀ ਜੋਸ਼ ਨਾਲ ਕੰਮ ਕਰ ਰਹੇ ਹਾਂ। ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਇਲਾਵਾ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਪੜ੍ਹਾਉਣ ਦੇ ਉੱਨਤ ਢੰਗ-ਤਰੀਕਿਆਂ ਦੀ ਸਿਖਲਾਈ ਲਈ ਭੇਜਿਆ, ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਇਸਦਾ ਫਾਇਦਾ ਮਿਲ ਸਕੇ।”
ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਨਵੇਂ ਫਰਨੀਚਰ, ਆਈ.ਟੀ.-ਅਧਾਰਤ ਅਧਿਆਪਨ ਮਾਡਿਊਲ, ਪੂਰੀ ਤਰ੍ਹਾਂ ਲੈਸ ਲਾਇਬ੍ਰੇਰੀਆਂ ਅਤੇ ਸੈਨੀਟੇਸ਼ਨ ਸਹੂਲਤਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਕੂਲਾਂ ਦੀਆਂ ਵਿਕਾਸ ਸਬੰਧੀ ਲੋੜਾਂ ਦਾ ਧਿਆਨ ਰੱਖਣ ਲਈ ਕੈਂਪਸ ਮੈਨੇਜਰ ਵੀ ਨਿਯੁਕਤ ਕੀਤੇ ਗਏ ਹਨ।”
ਇਨ੍ਹਾਂ ਯਤਨਾਂ ਦੇ ਨਤੀਜਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸੁਹਿਰਦ ਤੇ ਠੋਸ ਯਤਨਾਂ ਨੂੰ ਬੂਰ ਪਿਆ ਹੈ। ਸਾਲ 2026 ਦੀ ਨੀਟ ਪ੍ਰੀਖਿਆ ਵਿੱਚ 882 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ, ਜਦੋਂ ਕਿ 2021 ਵਿੱਚ ਸਿਰਫ਼ 80 ਵਿਦਿਆਰਥੀ ਹੀ ਅਜਿਹਾ ਕਰਨ ਵਿੱਚ ਸਫ਼ਲ ਰਹੇ ਸਨ।”
ਸਕੂਲੀ ਸਿੱਖਿਆ ਵਿੱਚ ਪੰਜਾਬ ਦੇ ਪ੍ਰਦਰਸ਼ਨ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਸਿੱਖਿਆ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਮਾਮਲੇ ਵਿੱਚ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਰਾਜ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਦੀ ਨੁਹਾਰ ਬਦਲਣ ਲਈ ਇਸ ਖੇਤਰ ਵਿੱਚ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ।”
ਸਿੱਖਿਆ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ’ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਅਸਿਥਰਤਾਂ ਦੀ ਘੁੰਮਣ-ਘੇਰੀ ਵਿੱਚੋਂ ਬਾਹਰ ਕੱਢ ਸਕਦੀ ਹੈ। ਸਿੱਖਿਆ ਉਹ ਚਾਨਣ ਹੈ ਜੋ ਹਨੇਰਾ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰ ਦਿੰਦਾ ਹੈ। ਇਸ ਲਈ ਸੂਬਾ ਸਰਕਾਰ ਸਿੱਖਿਆ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਆਸਵੰਦ ਹੈ ਕਿ ਭਾਵੇਂ ਕਿਸੇ ਆਰਥਿਕ ਪਿਛੋਕੜ ਦਾ ਹੋਵੇ ਹਰੇਕ ਬੱਚਾ ਮਿਆਰੀ ਸਿੱਖਿਆ ਦਾ ਹੱਕਦਾਰ ਹੈ।’’
ਪੰਜਾਬ ਦੀ ਸਕੂਲ ਸਿੱਖਿਆ ਦਰਜਾਬੰਦੀ ਵਿੱਚ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਜਦੋਂ ਮੈਂ ਅਹੁਦਾ ਸੰਭਾਲਿਆ ਸੀ ਉਦੋਂ ਸਕੂਲ ਸਿੱਖਿਆ ਵਿੱਚ ਸੂਬਾ 27ਵੇਂ ਸਥਾਨ ’ਤੇ ਸੀ। ਇਹ ਸਾਡੇ ਲਈ ਬਹੁਤ ਮਾਣਮੱਤੀ ਅਤੇ ਤਸੱਲੀ ਗੱਲ ਹੈ ਕਿ ਅੱਜ ਪੰਜਾਬ ਇਸ ਖੇਤਰ ਵਿੱਚ ਮੋਹਰੀ ਹੈ।’’
ਆਮ ਪਰਿਵਾਰਾਂ ਦੇ ਬੱਚਿਆਂ ਲਈ ਬਰਾਬਰ ਮੌਕਿਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਹੋਰਨਾਂ ਦੇ ਬਰਾਬਰ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਮਿਲਣ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਿੱਖਿਆ ਸਭ ਤੋਂ ਮਜ਼ਬੂਤ ਸਾਧਨ ਹੈ। ਸੂਬਾ ਸਰਕਾਰ ਇਸ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।”’’
ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਇਹ ਆਖਰੀ ਹੋਵੇਗੀ। ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।’’
ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ, ਕੋਈ ਵੀ ਟੀਚਾ ਪਹੁੰਚ ਤੋਂ ਬਾਹਰ ਨਹੀਂ ਹੁੰਦਾ। ਪੰਜਾਬ ਦਾ ਭਵਿੱਖ ਉੱਜਵਲ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੀ ਪ੍ਰਤਿਭਾ, ਦ੍ਰਿੜਤਾ ਅਤੇ ਇੱਛਾਵਾਂ ਦਾ ਝਲਕਾਰਾ ਹਨ।’’
ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੀਆਂ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਕੁੜੀਆਂ ਨੇ ਸੂਬੇ ਦੇ ਹਰ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਸਮਾਜ ਲਈ ਰੋਲ ਮਾਡਲ ਵਜੋਂ ਤੇਜ਼ੀ ਨਾਲ ਉੱਭਰ ਰਹੀਆਂ ਹਨ, ਬਸ਼ਰਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਇਹ ਧੀਆਂ ਅਸਾਧਾਰਨ ਪ੍ਰਤਿਭਾ ਅਤੇ ਦ੍ਰਿੜ ਇਰਾਦੇ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਠੋਸ ਸੰਦੇਸ਼ ਦੇ ਰਹੀਆਂ ਹਨ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਮਿਲਣ ’ਤੇ, ਕੁੜੀਆਂ ਵੀ ਉਹ ਸਭ ਕੁਝ ਪ੍ਰਾਪਤ ਕਰ ਸਕਦੀਆਂ, ਜੋ ਉਨ੍ਹਾਂ ਨੇ ਮਿੱਥਿਆ ਹੋਵੇ।’’
ਨਵ- ਨਿਯੁਕਤ ਨੌਜਵਾਨਾਂ ਨੂੰ ਨਿਮਰ ਰਹਿਣ ਦੀ ਤਾਕੀਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਸੀਂ ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਅੱਧੀ-ਅੱਧੀ ਰਾਤ ਤੱਕ ਜਾਗ ਕੇ ਸਖ਼ਤ ਮਿਹਨਤ ਕੀਤੀ ਹੈ ਉਸੇ ਤਰ੍ਹਾਂ ਹੁਣ ਨੌਕਰੀ ਵਿੱਚ ਕਾਰਗੁਜ਼ਾਰੀ ਦਿਖਾਉਣ ਦਾ ਸਮਾਂ ਹੈ। ਉੱਚੀਆਂ ਨੌਕਰੀਆਂ ਅਤੇ ਵੱਡੀ ਸਫਲਤਾ ਲਈ ਯਤਨਸ਼ੀਲ ਰਹੋ, ਪਰ ਆਪਣੀ ਪ੍ਰਾਪਤੀ ’ਤੇ ਮਾਣ ਨਾ ਕਰੋ। ਨਿਮਰ ਰਹੋ, ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ।’’”
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਹੁਣ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ। ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ। ਇਹ ਹੀ ਮਨੁੱਖਤਾ ਦੀ ਅਸਲ ਸੇਵਾ ਹੈ, ਜਿਸ ਲਈ ਹਰ ਨਵ-ਨਿਯੁਕਤ ਵਿਅਕਤੀ ਨੂੰ ਡੱਟ ਕੇ ਆਪਣਾ ਯੋਗਦਾਨ ਚਾਹੀਦਾ ਹੈ।’’”
ਨਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ। ਸਫ਼ਲ ਹੋਣ ਲਈ ਇਸ ਮੰਚ ਦੀ ਵਰਤੋਂ ਕਰੋ, ਪਰ ਇਸ ਤੋਂ ਇਲਾਵਾ ਇੱਕ ਵਧੀਆ ਇਨਸਾਨ ਬਣਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰੋ।’’”

Tags: BREAKING NEWSChief Minister Bhagwant Singh MannLatest Punjab newsPUNJABpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

by Ankit
August 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

by Jaspreet Kaur
August 29, 2026
0

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ ਅੰਤਿਮ ਸਸਕਾਰ ਤੋਂ ਵਾਪਿਸ ਪਰਤਦੇ ਸਮੇਂ ਹੋਏ...

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

by Jaspreet Kaur
August 29, 2026
0

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ 'ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

by Ankit
August 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

Most Popular

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
2 days ago
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 