• Latest
  • Trending
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

17 minutes ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

37 minutes ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

47 minutes ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

1 hour ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

1 hour ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

3 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

3 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

4 hours ago
Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦਾ ਹਰ ਫੈਸਲਾ ਸਾਡੇ ਸ਼ਹੀਦਾਂ ਦੀ ਸੋਚ ਅਤੇ ਮਾਰਗਦਰਸ਼ਨ ‘ਤੇ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 15, 2026
in ਖਬਰਾਂ, ਪੰਜਾਬ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ ਸਰਕਾਰ ਵੱਲੋਂ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਉਦੇਸ਼ ਸਿਰਫ਼ ਹੁਸੈਨੀਵਾਲਾ ਨੂੰ ਵਿਕਸਤ ਕਰਨਾ ਹੀ ਨਹੀਂ ਸਗੋਂ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਬਣਾਉਣਾ ਵੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ 80ਵੇਂ ਆਜ਼ਾਦੀ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ‘ਤੇ ਪਹੁੰਚ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ…
ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਅਸੀਂ ਕਦੇ ਨਹੀਂ ਭੁਲਾ ਸਕਦੇ…
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਅਤੇ ਹੋਰ… pic.twitter.com/dI65uSOMsy

— Bhagwant Mann (@BhagwantMann) August 15, 2026

ਹੁਸੈਨੀਵਾਲਾ; 15 ਅਗਸਤ 2026 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮਹਾਨ ਆਗੂਆਂ ਨੇ ਦੇਸ਼ ਅਤੇ ਇਸਦੇ ਲੋਕਾਂ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਸਥਾਨ ਹਰ ਦੇਸ਼ ਵਾਸੀ ਲਈ ਬਹੁਤ ਪਵਿੱਤਰ ਹੈ ਕਿਉਂਕਿ ਇਸੇ ਸਥਾਨ ‘ਤੇ ਅੰਗਰੇਜ਼ਾਂ ਵੱਲੋਂ ਬਿਨਾਂ ਕਿਸੇ ਸਨਮਾਨ ਦੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ ਸੀ। ਇਹ ਸਥਾਨ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਨੂੰ ਬਹੁਤ ਸੁਭਾਗਾ ਸਮਝਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ‘ਤੇ ਆ ਕੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਦੇਸ਼ ਹਮੇਸ਼ਾ ਇਸ ਸ਼ਹੀਦ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
ਨੌਜਵਾਨਾਂ ‘ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ, ਉਨ੍ਹਾਂ ਕਿਹਾ, “ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਦੇਸ਼ ਨੂੰ ਆਜ਼ਾਦੀ ਮਿਲੀ। ਸ਼ਹੀਦ-ਏ-ਆਜ਼ਮ ਹਮੇਸ਼ਾ ਲੱਖਾਂ ਨੌਜਵਾਨਾਂ ਲਈ ਰਾਸ਼ਟਰ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਮੈਂ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕਰਦਾ ਹਾਂ।”
ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦੇ ਸਨਮਾਨ ਲਈ ਇੱਕ ਨਿਮਾਣਾ ਜਿਹਾ ਯਤਨ ਹੈ ਅਤੇ ਇਸਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਆਜ਼ਾਦੀ ਘੁਲਾਟੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣਾ ਹੈ। ਸਾਡਾ ਮੁੱਖ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨਾ ਹੈ ਅਤੇ ਇਸ ਵਿਰਾਸਤੀ ਕੰਪਲੈਕਸ ਦੇ ਨਿਰਮਾਣ ਨਾਲ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।”
ਪ੍ਰੋਜੈਕਟ ਦੀਆਂ ਵਿਸ਼ੇਸ਼ਤਾਵਾਂ ਦਾ ਵੇਰਵਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਵਿੱਚ ਕੰਪਲੈਕਸ ਲਈ ਇੱਕ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਦੋਵੇਂ ਪਾਸੇ ਇੱਕ ਵਿਰਾਸਤੀ ਗਲਿਆਰਾ, ਕੰਧ ਚਿੱਤਰ ਦੇ ਨਾਲ ਨਾਲ ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਸ਼ਾਮਲ ਹੋਵੇਗਾ। ਇਸੇ ਤਰ੍ਹਾਂ, ਇਤਿਹਾਸਕ ਘਟਨਾਵਾਂ ਅਤੇ ਸ਼ਖਸੀਅਤਾਂ ਨੂੰ ਥੀਮੈਟਿਕ ਢੰਗ ਨਾਲ ਪੇਸ਼ ਕਰਨ ਲਈ ਪੁਰਾਣੇ ਪੁਲ ‘ਤੇ ਇੱਕ 3ਡੀ ਮੈਪਿੰਗ ਸ਼ੋਅ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇੱਕ ਸੰਗੀਤਕ ਫੁਹਾਰਾ ਵੀ ਲਗਾਇਆ ਜਾਵੇਗਾ।”
ਕੰਪਲੈਕਸ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹੋਰ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਕੰਪਲੈਕਸ ਵਿੱਚ ਬੱਚਿਆਂ ਲਈ ਇੱਕ ਸਮਰਪਿਤ ਖੇਡ ਖੇਤਰ, ਬਜ਼ੁਰਗ ਨਾਗਰਿਕਾਂ ਲਈ ਮਨੋਰੰਜਨ ਅਤੇ ਆਰਾਮਦਾਇਕ ਥਾਵਾਂ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਲਈ ਇੱਕ ਆਰ.ਓ. ਪਲਾਂਟ ਦੀ ਵਿਵਸਥਾ ਵੀ ਹੋਵੇਗੀ।”

Tags: BREAKING NEWSChief Minister Bhagwant Singh MannPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
September 7, 2026
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

by Navjot
September 7, 2026
0

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ     ਨਵੀਂ ਦਿੱਲੀ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

Most Popular

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

by Ranjit Singh
3 weeks ago
0

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ ਫਿਰੋਜ਼ਪੁਰ, 15 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 