• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

3 weeks ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

35 seconds ago
Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

7 minutes ago
Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

10 minutes ago
Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

30 minutes ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

44 minutes ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

12 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

13 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

13 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

13 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

13 hours ago
Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

August 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਪੰਜਾਬ ਦੇ ਖੇਡ ਸੱਭਿਆਚਾਰ ਨੂੰ ਮਜ਼ਬੂਤ ​​ਕਰਨ ਲਈ ਹੁਣ ਤੱਕ ਦਾ ਸਭ ਵੱਡਾ ਖੇਡ ਬਜਟ ਰੱਖਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਸੂਬੇ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਵਿੱਚ ਅੱਗੇ ਵਧਣ ਦੇ ਮੌਕੇ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਵੱਲੋਂ ਕਰਵਾਏ ਜਾ ਰਹੇ ਉਦਘਾਟਨੀ ਐਡੀਸ਼ਨ ਵਿੱਚ ਛੇ ਟੀਮਾਂ ਸ਼ਾਮਲ ਹੋਣਗੀਆਂ ਅਤੇ ਇਹ ਟੂਰਨਾਮੈਂਟ 13 ਸਤੰਬਰ ਤੱਕ ਪੀ.ਸੀ.ਏ. ਕ੍ਰਿਕਟ ਸਟੇਡੀਅਮ, ਮੋਹਾਲੀ ਵਿਖੇ ਖੇਡਿਆ ਜਾਵੇਗਾ।

ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਪੰਜਾਬ ਦੇ ਹੁਨਰਮੰਦ ਕ੍ਰਿਕਟਰਾਂ ਨੂੰ ਵੱਡੇ ਪਲੇਟਫਾਰਮ ‘ਤੇ ਮੁਕਾਬਲਾ ਕਰਨ ਅਤੇ ਸਥਾਪਿਤ ਖਿਡਾਰੀਆਂ ਦੇ ਨਾਲ ਖੇਡਣ ਅਤੇ ਉਨ੍ਹਾਂ ਤੋਂ ਸਿੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, “ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਨੂੰ ਉਤਸ਼ਾਹਿਤ ਕਰਨ ਅਤੇ ਹੁਨਰਮੰਦ ਕ੍ਰਿਕਟਰਾਂ ਨੂੰ ਖੇਡ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਦੇਣ ਲਈ ਕਰਵਾਈ ਜਾ ਰਹੀ ਹੈ। ਇਹ ਲੀਗ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਈ.ਪੀ.ਐਲ. ਦੀ ਤਰਜ਼ ‘ਤੇ ਕਰਵਾਈ ਜਾ ਰਹੀ ਹੈ।”

ਅੱਜ ਕਰਵਾਏ ਗਏ ਉਦਘਾਟਨ ਸਮਾਰੋਹ ਵਿੱਚ ਟੂਰਨਾਮੈਂਟ ਦਾ ਪਹਿਲਾ ਮੈਚ ਅੰਮ੍ਰਿਤਸਰ ਸੂਰਮਾ ਅਤੇ ਮੋਹਾਲੀ ਕਿੰਗਜ਼ ਵਿਚਕਾਰ ਖੇਡਿਆ ਗਿਆ। ਇਹ ਲੀਗ ਦੋ ਹਫ਼ਤਿਆਂ ਤੱਕ ਜਾਰੀ ਰਹੇਗੀ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਹਨ।

*ਪੰਜਾਬ ਭਾਰਤੀ ਕ੍ਰਿਕਟ ਦੇ ਪਾਵਰਹਾਊਸ ਵਜੋਂ ਉੱਭਰ ਰਿਹਾ ਹੈ*

ਭਾਰਤੀ ਕ੍ਰਿਕਟ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਲਗਾਤਾਰ ਅਜਿਹੇ ਖਿਡਾਰੀ ਪੈਦਾ ਕੀਤੇ ਹਨ, ਜੋ ਦੇਸ਼ ਦੀ ਉੱਚ ਪੱਧਰ ‘ਤੇ ਨੁਮਾਇੰਦਗੀ ਕਰਦੇ ਰਹੇ ਹਨ। ਉਨ੍ਹਾਂ ਕਿਹਾ, “ਅੱਜ ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਕ੍ਰਮਵਾਰ ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਕੌਰ ਪੰਜਾਬ ਤੋਂ ਹਨ। ਇਸ ਸਮੇਂ ਪੰਜਾਬ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ।”

ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਪੁਰਸ਼ ਕ੍ਰਿਕਟ ਟੀਮ ਵਿੱਚ ਪੰਜਾਬ ਦੇ ਚਾਰ ਖਿਡਾਰੀ ਹਨ, ਜਿਨ੍ਹਾਂ ਵਿੱਚ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ ਅਤੇ ਗੁਰਨੂਰ ਬਰਾੜ ਸ਼ਾਮਲ ਹਨ।

ਸੂਬੇ ਦੀ ਅਮੀਰ ਕ੍ਰਿਕਟ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ ਅਤੇ ਯੁਵਰਾਜ ਸਿੰਘ ਵਰਗੇ ਮਹਾਨ ਕ੍ਰਿਕਟਰ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਟੀ-20 ਲੀਗ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ ਸਮਰਪਿਤ ਮੰਚ ਤਿਆਰ ਕਰਕੇ ਇਸ ਵਿਰਾਸਤ ਨੂੰ ਹੋਰ ਮਜ਼ਬੂਤ ​​ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਭਰ ਵਿੱਚ ਬਿਹਤਰ ਖੇਡ ਬੁਨਿਆਦੀ ਢਾਂਚਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਅਸਰਦਾਰ ਹਥਿਆਰ ਹਨ। ਇਸੇ ਲਈ ਸੂਬਾ ਸਰਕਾਰ ਖੇਡਾਂ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਦੇ ਮੌਕੇ ਮੁਹੱਈਆ ਕਰ ਰਹੀ ਹੈ।”

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਾਸਤੇ ਸੂਬੇ ਭਰ ਵਿੱਚ 3,100 ਖੇਡ ਮੈਦਾਨ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਹੁਣ ਤੱਕ ਦਾ ਸਭ ਵੱਡਾ ਬਜਟ ਰੱਖਿਆ ਗਿਆ ਹੈ, ਜੋ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।

ਖੇਡਾਂ ਵਤਨ ਪੰਜਾਬ ਦੀਆਂ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਣਗੀਆਂ

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਰਕਾਰ 5 ਸਤੰਬਰ ਨੂੰ ਬਠਿੰਡਾ ਤੋਂ ਸਭ ਤੋਂ ਵੱਡਾ ਖੇਡ ਮਹਾਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰੇਗੀ। ਉਨ੍ਹਾਂ ਕਿਹਾ, “ਖਿਡਾਰੀਆਂ ਦੀਆਂ ਤਿੰਨ ਪੀੜ੍ਹੀਆਂ ਇਸ ਖੇਡ ਸਮਾਗਮ ਵਿੱਚ ਭਾਗ ਲੈਣਗੀਆਂ, ਜੋ ਇਸ ਨੂੰ ਪੰਜਾਬ ਦੀ ਖੇਡ ਭਾਵਨਾ ਦਾ ਵਿਲੱਖਣ ਜਸ਼ਨ ਬਣਾਉਂਦੀਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਦਾ ਮਕਸਦ ਸੂਬੇ ਭਰ ਵਿੱਚ ਮਜ਼ਬੂਤ ਖੇਡ ਸੱਭਿਆਚਾਰ ਪੈਦਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਫ਼ਲਤਾ ਹਾਸਲ ਕਰਨ ਲਈ ਢੁਕਵੇਂ ਮੰਚ ਮਿਲਣ।

ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਇਸ ਉਦਘਾਟਨੀ ਐਡੀਸ਼ਨ ਵਿੱਚ ਛੇ ਫਰੈਂਚਾਇਜ਼ੀ ਟੀਮਾਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਵਿੱਚੋਂ ਹਰੇਕ ਟੀਮ ਦੀ ਅਗਵਾਈ ਪੰਜਾਬ ਦੇ ਮੋਹਰੀ ਕ੍ਰਿਕਟਰ ਕਰ ਰਹੇ ਹਨ। ਫਾਜ਼ਿਲਕਾ ਫਾਲਕਨਜ਼ ਦੀ ਕਪਤਾਨੀ ਸ਼ੁਭਮਨ ਗਿੱਲ, ਲੁਧਿਆਣਾ ਲਾਇਨਜ਼ ਦੀ ਅਰਸ਼ਦੀਪ ਸਿੰਘ, ਅੰਮ੍ਰਿਤਸਰ ਸੂਰਮੇ ਦੀ ਅਭਿਸ਼ੇਕ ਸ਼ਰਮਾ, ਜਲੰਧਰ ਵਾਰੀਅਰਜ਼ ਦੀ ਪ੍ਰਭਸਿਮਰਨ ਸਿੰਘ, ਮੋਹਾਲੀ ਕਿੰਗਜ਼ ਦੀ ਰਮਨਦੀਪ ਸਿੰਘ ਅਤੇ ਬਠਿੰਡਾ ਰਾਇਲਜ਼ ਦੀ ਕਪਤਾਨੀ ਗੁਰਨੂਰ ਬਰਾੜ ਕਰ ਰਹੇ ਹਨ।

ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਸ਼ਾਮਲ ਹਨ। ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦੇ ਪੂਲ ਵਿੱਚੋਂ ਵੱਖ-ਵੱਖ ਫਰੈਂਚਾਇਜ਼ੀ ਟੀਮਾਂ ਦੀ ਨੁਮਾਇੰਦਗੀ ਕਰਨ ਲਈ ਬੋਲੀ ਰਾਹੀਂ 119 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ

by Ranjit Singh
September 20, 2026
0

Delhi Airport ਦਾ ਤੀਜਾ ਰਨਵੇ ਅੱਜ ਤੋਂ ਹੋਵੇਗਾ ਚਾਲੂ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ) — ਦਿੱਲੀ ਏਅਰਪੋਰਟ ਦਾ ਤੀਜਾ...

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 20, 2026
0

Punjab: ASI ਹਰਜੀਤ ਸਿੰਘ ਹੱਤਿਆਕਾਂਡ ਵਿੱਚ ਪੁਲਿਸ ਦੀ ਵੱਡੀ ਕਾਰਵਾਈ - ਮੁਕਾਬਲੇ ਦੌਰਾਨ ਇੱਕ ਮੁਲਜ਼ਮ ਢੇਰ ਚੰਡੀਗੜ੍ਹ/ਜਲੰਧਰ, 20 ਸਤੰਬਰ (ਵਿਸ਼ਵ...

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ

by Ranjit Singh
September 20, 2026
0

Punjab: ਵੈਟਰਨ ਆਗੂ ਚੁਨੀ ਲਾਲ ਭਗਤ ਨਮਿੱਤ ਸ਼ਰਧਾਂਜਲੀ ਸਭਾ ਅੱਜ - *ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 20, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

Most Popular

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

by Ranjit Singh
3 weeks ago
0

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ Sher-E-Punjab T20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 