• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

3 weeks ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

11 minutes ago
Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

19 minutes ago
International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

32 minutes ago
Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

1 hour ago
Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

Punjab: ਅੱਜ ਫੇਰ ਆਉਣਗੇ ਔਰਤਾਂ ਦੇ ਖਾਤਿਆਂ ‘ਚ ਪੈਸੇ

2 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

2 hours ago
National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

National: PM ਮੋਦੀ ਦੀ ਪ੍ਰਧਾਨਗੀ ‘ਚ ਕੇਂਦਰੀ ਕੈਬਿਨੇਟ ਦੀ ਦੋ-ਦਿਵਸੀ ਚਿੰਤਨ ਬੈਠਕ ਦਾ ਦੂਜਾ ਪੜਾਅ ਅੱਜ

3 hours ago
Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

Punjab: ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ !

3 hours ago
National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

National: ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, LPG ਸਿਲੰਡਰ ਹੋਇਆ ਮਹਿੰਗਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

4 hours ago
Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

Punjab: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ – ਐਡਵੋਕੇਟ ਧਾਮੀ

4 hours ago
Hindi News
English News
Thursday, October 1, 2026
No Result
View All Result
32 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 9, 2026
in ਖਬਰਾਂ, ਪੰਜਾਬ

ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਧਿਆਨ ਕੇਂਦਰਿਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲਵਾ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਦੇ ਯਤਨਾਂ ਵਿੱਚ ਤੇਜ਼ੀ ਲਿਆਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਵਾਸਤੇ ਵਿਸ਼ੇਸ਼ ਹੁਨਰ ਨਿਰਮਾਣ ਕੇਂਦਰਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ।

ਇਸ ਮੀਟਿੰਗ ਬਾਰੇ ਕੁਝ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਊਂਟ ‘ਤੇ ਕਿਹਾ, “ਅੱਜ, ਮੇਰੀ ਚੰਡੀਗੜ੍ਹ ਵਿੱਚ ਸੀ.ਆਈ.ਆਈ. ਉੱਤਰੀ ਖੇਤਰ ਦੇ ਚੇਅਰਮੈਨ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਅਸੀਂ ਪੰਜਾਬ ਵਿੱਚ ਉਦਯੋਗਿਕ ਵਿਕਾਸ, ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਬਾਰੇ ਵਿਆਪਕ ਚਰਚਾ ਕੀਤੀ। ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਅਸੀਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਸੀ.ਆਈ.ਆਈ. ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸੀ.ਆਈ.ਆਈ. ਦਾ ਮਿਲ ਕੇ ਕੰਮ ਕਰਨਾ ਬੇਹੱਦ ਜ਼ਰੂਰੀ ਹੈ। ਸਾਡਾ ਧਿਆਨ ਸਥਿਰਤਾ, ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਦੂਜੇ ਪਾਸੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾਵੇਗਾ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਨੂੰ ਮਾਲਵਾ ਖੇਤਰ, ਵਿਸ਼ੇਸ਼ ਤੌਰ ‘ਤੇ ਸੰਗਰੂਰ ਅਤੇ ਬਰਨਾਲਾ, ਜਿੱਥੇ ਝੋਨੇ ਦੀ ਪਰਮਲ ਕਿਸਮ ਦੀ ਖੇਤੀ ਹੁੰਦੀ ਹੈ, ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਯਤਨਾਂ ਨੂੰ ਵਧਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਅਤੇ ਤਕਨਾਲੋਜੀ-ਆਧਾਰਤ ਹੱਲ ਅਪਣਾਉਣ ਲਈ ਵਚਨਬੱਧ ਹੈ। ਸਰਕਾਰ, ਉਦਯੋਗ ਅਤੇ ਹੋਰ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਵਿਹਾਰਕ, ਸਸਤੇ ਅਤੇ ਪ੍ਰਭਾਵਸ਼ਾਲੀ ਹੱਲ ਮਿਲ ਸਕਣ ਅਤੇ ਸੂਬਾ ਸਾਫ਼ ਅਤੇ ਸਵੱਛ ਭਵਿੱਖ ਵੱਲ ਮਜ਼ਬੂਤੀ ਨਾਲ ਅੱਗੇ ਵਧ ਸਕੇ।”

ਮੁੱਖ ਮੰਤਰੀ ਨੇ ਸੀ.ਆਈ.ਆਈ. ਐਗਰੋ ਟੈਕ ਇੰਡੀਆ 2026 ਦੌਰਾਨ ‘ਵਰਲਡ ਹੌਰਟੀਕਲਚਰ ਸੈਂਟਰ’ ਦੇ ਭਾਰਤ ਦੌਰੇ ਨੂੰ ਸੁਚਾਰੂ ਬਣਾਉਣ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਅੱਗੇ ਕਿਹਾ, “ਖੇਤੀਬਾੜੀ ਅਤੇ ਉਦਯੋਗਿਕ ਦੋਵਾਂ ਖੇਤਰਾਂ ਵਿੱਚ ਗਿਆਨ ਅਤੇ ਮੁਹਾਰਤ ਦੇ ਆਦਾਨ-ਪ੍ਰਦਾਨ ਰਾਹੀਂ ਪੰਜਾਬ ਨੂੰ ਅਜਿਹੇ ਦੌਰਿਆਂ ਤੋਂ ਬਹੁਤ ਲਾਭ ਹੋਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਗਿਆਨ ਦੇ ਆਦਾਨ-ਪ੍ਰਦਾਨ ਅਤੇ ਤਕਨਾਲੋਜੀ ਸਹਿਯੋਗ ‘ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਨੇ ਕਾਰੋਬਾਰ ਕਰਨ ਦੀ ਸੌਖ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਮੁੱਖ ਕੇਂਦਰਾਂ ‘ਤੇ ਉਦਯੋਗਿਕ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਰੋਬਾਰ ਕਰਨ ਦੀ ਸੌਖ ਵਿੱਚ ਸੁਧਾਰ ਕਰਨ, ਲਾਗਤਾਂ ਘਟਾਉਣ ਅਤੇ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਧੁਨਿਕ ਅਤੇ ਯੋਜਨਾਬੱਧ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਉਦਯੋਗਿਕ ਕੰਮਕਾਜ ਨੂੰ ਪ੍ਰਭਾਵਿਤ ਕਰਨ ਵਾਲੀਆਂ ਅਹਿਮ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।”

ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ (ਐਮ.ਐਸ.ਟੀ.ਆਈ.) ਸਥਾਪਿਤ ਕਰਨ ਲਈ ਸੀ.ਆਈ.ਆਈ. ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅਜਿਹੀ ਪਹਿਲਕਦਮੀ ਸਮੇਂ ਦੀ ਮੁੱਖ ਲੋੜ ਹੈ। ਮੁੱਖ ਮੰਤਰੀ ਨੇ ਕਿਹਾ, “ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕਰਨ ਵਿੱਚ ਮਦਦ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਾਸ ਨੂੰ ਹੁਲਾਰਾ ਦੇਣਾ ਪੰਜਾਬ ਦੇ ਆਰਥਿਕ ਵਿਕਾਸ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੀ.ਆਈ.ਆਈ. ਨੂੰ ਜਲੰਧਰ ਵਿੱਚ ਇੱਕ ਅਲਟਰਾ-ਮਾਡਰਨ ਲੈਬਾਰਟਰੀ ਦੇ ਨਾਲ ਪੰਜਾਬ ਵਿੱਚ ‘ਸੈਂਟਰ ਆਫ਼ ਐਕਸੀਲੈਂਸ ਫ਼ਾਰ ਟੈਕਨੀਕਲ ਟੈਕਸਟਾਈਲ’ ਸਥਾਪਿਤ ਕਰਨ ਦੀ ਸੰਭਾਵਨਾ ਬਾਰੇ ਪਤਾ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਮਾਨਵ ਸ਼ਕਤੀ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਲਈ ਰੱਖਿਆ ਨਿਰਮਾਣ ਉਦਯੋਗਾਂ ਲਈ ਵਿਸ਼ੇਸ਼ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਸ ਮੀਟਿੰਗ ਦੌਰਾਨ ਖੇਤੀਬਾੜੀ, ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਬਾਗਬਾਨੀ, ਬੁਨਿਆਦੀ ਢਾਂਚਾ, ਹੁਨਰ ਵਿਕਾਸ ਅਤੇ ਉੱਭਰ ਰਹੇ ਉਦਯੋਗਿਕ ਖੇਤਰਾਂ ਵਿੱਚ ਸਰਕਾਰ-ਉਦਯੋਗ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਦਾ ਸਾਂਝਾ ਉਦੇਸ਼ ਟਿਕਾਊ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਸੀ।

Tags: BREAKING NEWSChief Minister Bhagwant Singh MannLatest Punjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

by Ranjit Singh
October 1, 2026
0

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ - ਤੀਰਅੰਦਾਜ਼ ਗਣੇਸ਼ ਨੇ ਜਿੱਤਿਆ ਕਾਂਸੀ ਦਾ ਤਗਮਾ...

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
October 1, 2026
0

Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ):...

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ

by Ranjit Singh
October 1, 2026
0

International: ਅਮਰੀਕਾ ’ਚ 20 ਲੱਖ ਡਾਲਰ ਦੀ ਕਾਰਗੋ ਚੋਰੀ ਅਤੇ ਸਾਜ਼ਿਸ਼ ਦੇ ਮਾਮਲੇ ’ਚ ਦੋ ਭਾਰਤੀ ਦੋਸ਼ੀ ਕਰਾਰ ਚੰਡੀਗੜ੍ਹ, 1...

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ

by Ranjit Singh
October 1, 2026
0

Punjab: ਪੰਜਾਬ ਦੇ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ: ਹਾਈਕੋਰਟ ’ਚ ਅੱਜ ਸੁਣਵਾਈ ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ

by Ranjit Singh
October 1, 2026
0

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ ਦਿਨ ਦਾ ਤੀਜਾ ਤਗਮਾ ਜਿੱਤਿਆ - ਤੀਰਅੰਦਾਜ਼ ਗਣੇਸ਼ ਨੇ ਜਿੱਤਿਆ ਕਾਂਸੀ ਦਾ ਤਗਮਾ...

Most Popular

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ

by Ranjit Singh
1 week ago
0

Asian Games Cricket Final: ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਗੋਲਡ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਭਾਰਤੀ ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 