• Latest
  • Trending
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 weeks ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

38 minutes ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

46 minutes ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

1 hour ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

2 hours ago
ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

ਮਨੋਰੰਜਕ ਫਿਲਮ ‘Crazy Kalyanam’ ਹੁਣ ਇਸ ਦਿਨ ਹੋਵੇਗੀ ਰਿਲੀਜ਼ 

2 hours ago
ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

ਹਾਲੀਵੁੱਡ ਅਦਾਕਾਰ Liam Neeson’ ਦੀ ਫਿਲਮ ‘THE FIX’ ਭਾਰਤ ਵਿੱਚ 23 ਅਕਤੂਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

ਭਾਰਤ ਅਤੇ ਇਟਲੀ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਉਪਾਵਾਂ ‘ਤੇ ਕੀਤੀ ਚਰਚਾ

2 hours ago
ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ ਨੂੰ ਜਲਦੀ ਭੇਜਿਆ ਗਿਆ ਘਰ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਨੂੰ ’10ਵੀਂ ਇੰਡੀਆ ਮੋਬਾਈਲ ਕਾਂਗਰਸ’ ਦਾ ਕਰਨਗੇ ਉਦਘਾਟਨ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਅਮਰੀਕੀ ਅਤੇ ਭਾਰਤੀ ਫੌਜੀ ਅਧਿਕਾਰੀਆਂ ਨੇ ਕੀਤੀ ਮੀਟਿੰਗ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

3 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਖੇਤਾਂ ਤੱਕ ਹੀ ਨਹਿਰੀ ਪਾਣੀ ਦੀ ਪਹੁੰਚ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸਾਡੀ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਖੇਤਾਂ ਤੱਕ ਹੀ ਨਹਿਰੀ ਪਾਣੀ ਦੀ ਪਹੁੰਚ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਸੀਂ ਪੰਜਾਬ ਦੇ 100 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ-ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਕੁਰਸੀ ਲਈ ਲੜ ਰਹੇ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਦੇ 14,000 ਕਿਲੋਮੀਟਰ ਨਹਿਰੀ ਪਾਣੀ ਦੇ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ ਆਧਾਰਿਤ ਨੌਕਰੀਆਂ ਅਤੇ ਗੁਣਵੱਤਾ ਭਰਪੂਰ ਸਿੱਖਿਆ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰ ਇੱਕ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ।

ਇਸ ਲੋਕ ਮਿਲਣੀ ਦੇ ਕੁੱਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਲਿਖਿਆ, “ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਕੁਰਸੀ ਅਤੇ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਹੈ, ਪਰ ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਨੌਜਵਾਨਾਂ ਨੂੰ ਮੈਰਿਟ ‘ਤੇ ਨੌਕਰੀਆਂ, ਬਿਹਤਰੀਨ ਸਿੱਖਿਆ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਅਤੇ ਮੁਫ਼ਤ ਬਿਜਲੀ ਦਿੱਤੀ ਹੈ। ਪਿੰਡਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਅਸੀਂ ਛੇ ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਵੀ ਸੌਂਪੇ। ਸਾਡਾ ਇੱਕੋ-ਇੱਕ ਮਕਸਦ ਖ਼ੁਸ਼ਹਾਲ ਅਤੇ ਤਰੱਕੀਪਸੰਦ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਨਕਲਾਬ ਜ਼ਿੰਦਾਬਾਦ।”

ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੱਧ ਦੇ ਸਮੇਂ ਦੌਰਾਨ ਅਸੀਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਲੋਕਾਂ ਦੇ ਸਰੋਤਾਂ ਦੀ ਲੁੱਟ ਕਰ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਇਹ ਲੋਕ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਦੇ ਪਾਪਾਂ ਦਾ ਸਬਕ ਸਿਖਾਇਆ ਜਾਣਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਕੁੱਝ ਦਿਨ ਪਹਿਲਾਂ ਤੱਕ ਅਕਾਲੀ ਆਗੂ ਸੁਖਬੀਰ ਬਾਦਲ ਭਾਜਪਾ ਖ਼ਿਲਾਫ਼ ਝੰਡਾ ਚੁੱਕੀ ਫਿਰਦੇ ਸਨ, ਪਰ ਹੁਣ ਉਹ ਸੂਬੇ ‘ਚ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਸਤੇ ਪੱਬਾਂ ਭਾਰ ਆ ਗਏ ਹਨ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਬਿਨਾਂ ਕਿਸੇ ਵਿਚਾਰਧਾਰਕ ਸਾਂਝ ਤੋਂ ਸੱਤਾ ਪ੍ਰਾਪਤ ਕਰ ਕੇ ਸੂਬੇ ਨੂੰ ਤਬਾਹ ਕਰਨਾ ਹੈ, ਜੋ ਪੰਜਾਬ ਲਈ ਬਹੁਤ ਘਾਤਕ ਹੋਵੇਗਾ। ਇਹ ਲੋਕ ਮੌਕਾਪ੍ਰਸਤ ਹਨ, ਜਿਨ੍ਹਾਂ ਦਾ ਸੂਬੇ ਨਾਲ ਕੋਈ ਸਰੋਕਾਰ ਨਹੀਂ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਨ੍ਹਾਂ ਪਾਰਟੀਆਂ ਦੇ ਗੁਮਰਾਹਕੁੰਨ ਹਥਕੰਡਿਆਂ ‘ਚ ਕਦੇ ਨਾ ਆਉਣ, ਜਿਨ੍ਹਾਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਦਾ ਸੂਬੇ ਅਤੇ ਇਸ ਦੇ ਲੋਕਾਂ ਖ਼ਿਲਾਫ਼ ਕੰਮ ਕਰਨ ਦਾ ਰਿਕਾਰਡ ਦਾਗੀ ਰਿਹਾ ਹੈ ਅਤੇ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਦੀ ਸ਼ਿਕਾਰ ਹੈ ਅਤੇ ਇਸ ਨੇ ਹਮੇਸ਼ਾ ਪੰਜਾਬ ਨਾਲ ਅਨਿਆਂ ਕੀਤਾ ਹੈ, ਚਾਹੇ ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.), ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ, ਹਰੀਕੇ ਨਹਿਰ, ਗਣਤੰਤਰ ਦਿਵਸ ਦੀਆਂ ਝਾਕੀਆਂ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਜਾਂ ਸਰਹੱਦੀ ਖੇਤਰ ਦੇ ਫੰਡਾਂ ਦਾ ਮੁੱਦਾ ਹੋਵੇ।”

ਉਨ੍ਹਾਂ ਅੱਗੇ ਕਿਹਾ, “ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ 700 ਤੋਂ ਵੱਧ ਕਿਸਾਨਾਂ ਦੇ ਕਤਲ ਨਾਲ ਭਾਜਪਾ ਦੇ ਹੱਥ ਰੰਗੇ ਹੋਏ ਹਨ।”

ਮੁੱਖ ਮੰਤਰੀ ਨੇ ਕਿਹਾ, “ਆਪ ਆਪਣੀਆਂ ਲੋਕ-ਪੱਖੀ ਅਤੇ ਵਿਕਾਸਮੁਖੀ ਨੀਤੀਆਂ ਕਾਰਨ ਦੇਸ਼ ਭਰ ਵਿੱਚ ਆਪਣੇ ਪਰ ਪਸਾਰ ਰਹੀ ਹੈ। ਰਾਜਸਥਾਨ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਇਸ ਦਾ ਪ੍ਰਤੱਖ ਪ੍ਰਮਾਣ ਹਨ। ਰਵਾਇਤੀ ਪਾਰਟੀਆਂ ਨੇ ਆਪਣੇ ਬੇਬੁਨਿਆਦ ਅਤੇ ਵੰਡ ਪਾਊ ਹਥਕੰਡਿਆਂ ਨਾਲ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ। ਉਹ ਦਿਨ ਗਏ, ਜਦੋਂ ਇਹ ਪਾਰਟੀਆਂ ‘ਉਤਰ ਕਾਟੋ ਮੈਂ ਚੜ੍ਹਾਂ’ ਦੀ ਖੇਡ ਖੇਡਦੀਆਂ ਸਨ ਅਤੇ ਸੱਤਾ ਲਈ ਆਪਣੀ ਵਾਰੀ ਦਾ ਇੰਤਜ਼ਾਰ ਕਰਦੀਆਂ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸਲ ਵਿੱਚ ਇਨ੍ਹਾਂ ਪਾਰਟੀਆਂ ਨੇ ਆਪਣੇ ਸੱਤਾ ਦੇ ਦਿਨਾਂ ਵਿੱਚ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਾਰਨ ਇਨ੍ਹਾਂ ਦੇ ਕੁਕਰਮ ਕਦੇ ਸਾਹਮਣੇ ਨਹੀਂ ਆਏ। ਅੱਜ ਲੋਕ ‘ਆਪ’ ਨੂੰ ਚੁਣ ਰਹੇ ਹਨ ਅਤੇ ਇਸ ਪਾਰਟੀ ਦਾ ਨਿਸ਼ਾਨ ‘ਝਾੜੂ’ ਸੂਬੇ ਅਤੇ ਦੇਸ਼ ਦੀ ਸਿਆਸੀ ਪ੍ਰਣਾਲੀ ਦੀ ਸਫ਼ਾਈ ਕਰ ਰਿਹਾ ਹੈ। ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, “ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਦੀ ਪੁਸ਼ਤ-ਪਨਾਹੀ ਕੀਤੀ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਕਰਨ ਦੀ ਇਜਾਜ਼ਤ ਦਿੱਤੀ। ਅਕਾਲੀਆਂ ਨੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਠੇਸ ਪਹੁੰਚਾਉਣ ਅਤੇ ਸੂਬੇ ‘ਚ ਕਈ ਕਿਸਮ ਦੇ ਮਾਫ਼ੀਆ ਨੂੰ ਸ਼ਹਿ ਦੇਣ ਤੋਂ ਇਲਾਵਾ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਅਕਾਲੀਆਂ ਨੂੰ ਪਾਇਆ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਹੋਵੇਗਾ।”

ਉਨ੍ਹਾਂ ਕਿਹਾ, “ਅਕਾਲੀ ਲੀਡਰਸ਼ਿਪ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਸੀ, ਕਿਉਂਕਿ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ੇ ਦੇ ਵਪਾਰ ਨੂੰ ਸ਼ਹਿ ਦਿੱਤੀ ਗਈ ਅਤੇ ਇਹ ਵਧਿਆ-ਫੁੱਲਿਆ। ਲੋਕ ਇਨ੍ਹਾਂ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ‘ਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ‘ਚ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਨੇ ਆਪਣੇ ਸੱਤਾ ਦੇ ਦਿਨਾਂ ਦੌਰਾਨ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਰਿਆ ਹੈ।”

ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਉਮਰ ਭਰ ਸੁੱਖ-ਸਹੂਲਤਾਂ ਅਤੇ ਆਲੀਸ਼ਾਨ ਮਾਹੌਲ ‘ਚ ਜੀਵਨ ਬਤੀਤ ਕੀਤਾ ਹੈ। ਸੁਖਬੀਰ ਬਾਦਲ ਕਾਨਵੈਂਟ ਦੇ ਪੜ੍ਹੇ ਹਨ, ਜਿਨ੍ਹਾਂ ਨੂੰ ਸੂਬੇ ਦੀ ਬੁਨਿਆਦੀ ਭੂਗੋਲਿਕ ਸਥਿਤੀ ਦਾ ਵੀ ਇਲਮ ਨਹੀਂ ਹੈ ਪਰ ਉਹ ਪੰਜਾਬ ਵਿੱਚ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਬੁਨਿਆਦੀ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਬਹੁਤ ਘੱਟ ਗਿਆਨ ਹੈ।”

ਮੁੱਖ ਮੰਤਰੀ ਨੇ ਦਾਅਵਾ ਕੀਤਾ, “ਮੈਂ ਸੂਬੇ ਦਾ ਲਾਮਿਸਾਲ ਵਿਕਾਸ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਅਤੇ ਹਰ ਲੰਘਦੇ ਦਿਨ ਨਾਲ ਅਸੀਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਨਵੀਆਂ ਲੋਕ-ਪੱਖੀ ਪਹਿਲਕਦਮੀਆਂ ਕਰ ਰਹੇ ਹਾਂ। ਪੁਰਾਣੇ ਆਗੂਆਂ ਦੇ ਉਲਟ ਮੈਂ ਸਰਕਾਰੀ ਖ਼ਜ਼ਾਨੇ ਤੋਂ ਇੱਕ ਪੈਸਾ ਵੀ ਨਹੀਂ ਮੰਗਿਆ, ਸਗੋਂ ਇਹ ਯਕੀਨੀ ਬਣਾਇਆ ਹੈ ਕਿ ਕਰਦਾਤਿਆਂ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ।”

ਉਨ੍ਹਾਂ ਕਿਹਾ, “ਲੋਕਾਂ ਦਾ ਪੁੱਤ ਅਤੇ ਭਰਾ ਹੋਣ ਦੇ ਨਾਤੇ ਮੈਂ ਪੁਰਾਣੇ ਆਗੂਆਂ ਵਾਂਗ ਆਲੀਸ਼ਾਨ ਜ਼ਿੰਦਗੀ ਜਿਊਣ ਦੀ ਬਜਾਏ ਲੋਕਾਂ ਦੇ ਦੁੱਖ-ਦਰਦ ਅਤੇ ਮੁਸ਼ਕਲਾਂ ਨੂੰ ਸਾਂਝਾ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਵਾਲੇ ਕਿਸੇ ਵੀ ਹਾਕਮ ਨੇ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਕਰਨ ਅਤੇ ਮਿਸ਼ਨਰੀ ਭਾਵਨਾ ਨਾਲ ਉਨ੍ਹਾਂ ਨੂੰ ਹੱਲ ਕਰਨ ਲਈ ਇਸ ਤਰ੍ਹਾਂ ਲੋਕਾਂ ਵਿੱਚ ਆ ਕੇ ਕੰਮ ਨਹੀਂ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਨ੍ਹਾਂ ਹੰਕਾਰੀ ਰਾਜਨੇਤਾਵਾਂ ਨੇ ਲੋਕਾਂ ਨੂੰ ਮਿਲਣ ਦੀ ਬਜਾਏ ਹਮੇਸ਼ਾ ਆਪਣੇ ਆਪ ਨੂੰ ਆਪਣੀਆਂ ਵੱਡੀਆਂ ਕੋਠੀਆਂ ਦੀਆਂ ਉੱਚੀਆਂ ਕੰਧਾਂ ਤੱਕ ਸੀਮਤ ਰੱਖਿਆ ਅਤੇ ਹੁਣ ਉਹ ਸੂਬਾ ਸਰਕਾਰ ਦੇ ਹਰ ਕਦਮ ਤੋਂ ਘਬਰਾਏ ਹੋਏ ਹਨ। ਇਸ ਦੇ ਉਲਟ ਮੈਂ ਵਿਕਾਸਮੁਖੀ ਅਤੇ ਨਾਗਰਿਕ-ਕੇਂਦਰਿਤ ਨੀਤੀਆਂ ਬਣਾਉਣ ਲਈ ਲੋਕਾਂ ਤੋਂ ਫੀਡਬੈਕ ਲੈਣ ਲਈ ਹਮੇਸ਼ਾ ਫੀਲਡ ਵਿੱਚ ਰਿਹਾ ਹਾਂ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਸੂਬੇ ਦੇ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ। ਸੂਬੇ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਅੱਜ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ ਸੀ।”

ਉਨ੍ਹਾਂ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸ ਨੂੰ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਇਸ ਨੇ ਘਰਾਂ ਨੂੰ ਮੁਫ਼ਤ ਬਿਜਲੀ, 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਨੌਕਰੀਆਂ, ਬਿਹਤਰ ਸੜਕਾਂ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਿਹਤ ਸੰਭਾਲ, ਬੁਨਿਆਦੀ ਢਾਂਚੇ ਦਾ ਨਿਰਮਾਣ ਕਰਨ ਤੋਂ ਇਲਾਵਾ ਕਈ ਹੋਰ ਮੁੱਖ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਪੁਰਾਣੇ ਆਗੂਆਂ ਵੱਲੋਂ ਅਣਗੌਲਿਆ ਕੀਤਾ ਗਿਆ ਸੀ।”

ਉਨ੍ਹਾਂ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕਰਨ ਲਈ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਅਸੀਂ ਸਿੱਖਿਆ ਨੂੰ ਪਹਿਲ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਕੋਈ ਵੀ ਮੁਫ਼ਤ ਦੀਆਂ ਚੀਜ਼ਾਂ ਜਾਂ ਰਿਆਇਤੀ ਕਾਰਡ ਸੂਬੇ ‘ਚੋਂ ਗ਼ਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੇ, ਪਰ ਸਿੱਖਿਆ ਹੀ ਇੱਕ ਅਜਿਹੀ ਚਾਬੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਇਸ ਕਾਰਨ ਸਾਡੀ ਸਰਕਾਰ ਆਮ ਆਦਮੀ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਯਤਨ ਕਰ ਰਹੀ ਹੈ।”

ਉਨ੍ਹਾਂ ਕਿਹਾ, “ਸੂਬਾ ਵਾਸੀਆਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਕੀਤੀ ਜਾ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਅਧੀਨ ਰਕਬਾ ਵਧ ਕੇ 80 ਫ਼ੀਸਦੀ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਆਮ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀ ਹਰੇਕ ਮਹਿਲਾ ਲਾਭਪਾਤਰੀ ਨੂੰ 1,000 ਰੁਪਏ ਅਤੇ ਐਸ.ਸੀ. ਮਹਿਲਾਵਾਂ ਦੇ ਮਾਮਲੇ ਵਿੱਚ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਉਨ੍ਹਾਂ ਦੇ ਮੋਬਾਈਲ ‘ਤੇ ਨੋਟੀਫਿਕੇਸ਼ਨ ਮਿਲ ਰਹੇ ਹਨ। ਇਹ ਫੰਡ ਸਿੱਧੇ ਬੈਂਕ ਖ਼ਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਤੋਂ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਦੀਆਂ ਹੱਕਦਾਰ ਹੋਣਗੀਆਂ। ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਹਾਜ਼ਰ ਸਨ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

by Navjot
October 7, 2026
0

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ  ਕੋਲੰਬੋ, 7 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ...

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

by Navjot
October 7, 2026
0

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ...

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

by Ankit
October 7, 2026
0

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ ਦੱਖਣੀ ਅਫਰੀਕਾ ਵਿੱਚ ਹੋਈ 67ਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

by Navjot
October 7, 2026
0

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ ਨਵੀਂ ਦਿੱਲੀ, 7 ਅਕਤੂਬਰ (ਵਿਸ਼ਵ ਵਾਰਤਾ) ਸਰਵਾਵੈਕ (Cervavac)  ਭਾਰਤ...

Most Popular

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ

by Ranjit Singh
4 weeks ago
0

Maharashtra ’ਚ ਟਰੱਕ-ਬੋਲੇਰੋ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 8 ਮੌਤਾਂ ਮਹਾਰਾਸ਼ਟਰ, 11 ਸਤੰਬਰ (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਭੰਡਾਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 