• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

4 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

37 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

37 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

37 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

37 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

July 21, 2026
in ਖਬਰਾਂ, ਪੰਜਾਬ

10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਨ ਕਾਰਡ ਜਾਰੀ ਕਰਨ ਵਿੱਚ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਪਹਿਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਾਗਰਿਕ ਸੇਵਾ ਕੇਂਦਰਾਂ, ਆਨਲਾਈਨ ਜਾਂ ਵਿਭਾਗ ਦੀ ਵੈੱਬਸਾਈਟ ਰਾਹੀਂ ਕਰ ਸਕਦੇ ਹਨ ਅਪਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਮੇਰੀ ਰਸੋਈ’ ਸਕੀਮ ਤਹਿਤ 32 ਲੱਖ ਤੋਂ ਵੱਧ ਪਰਿਵਾਰ ਪਹਿਲਾਂ ਹੀ ਲੈ ਰਹੇ ਹਨ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਮੁੱਦੇ ‘ਤੇ ਚੰਡੀਗੜ੍ਹ ਤੋਂ LIVE —— अहम मुद्दे पर चंडीगढ़ से LIVE https://t.co/ZWx9MpMQvA

— Bhagwant Mann (@BhagwantMann) July 21, 2026

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ);- ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਸਿਧਾਂਤ ‘ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।
ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਜੋੜਨ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਕੁੱਲ ਲਾਭਪਾਤਰੀਆਂ ਵਿੱਚੋਂ 7 ਲੱਖ ਰਾਸ਼ਨ ਕਾਰਡ ਨਵੇਂ ਯੋਗ ਪਰਿਵਾਰਾਂ ਨੂੰ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਲਿਆਂਦਾ ਜਾਵੇਗਾ। ਸੂਬੇ ਵਿੱਚ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਦਿੱਤੀ ਜਾਵੇਗੀ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਦੀ ਇਹ ਪਾਰਦਰਸ਼ੀ ਮੁਹਿੰਮ ‘ਨਾ ਕੈਸ਼, ਨਾ ਫਾਰਮਾਇਸ਼’ ਦੇ ਦੋਹਰੇ ਸਿਧਾਂਤਾਂ ‘ਤੇ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਰਾਸ਼ਨ ਕਾਰਡ ਪ੍ਰਣਾਲੀ ਵਿੱਚ 10 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਜੋੜ ਰਿਹਾ ਹੈ, ਜੋ ਕਿ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਖੁਰਾਕ ਸੁਰੱਖਿਆ ਮੁਹਿੰਮਾਂ ਵਿੱਚੋਂ ਇੱਕ ਹੈ। ਇਹਨਾਂ ਵਿੱਚੋਂ ਲਗਭਗ 3 ਲੱਖ ਈ-ਸ਼੍ਰਮ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਕਵਰ ਕੀਤਾ ਜਾਵੇਗਾ, ਜਦੋਂ ਕਿ ਹੋਰ 7 ਲੱਖ ਯੋਗ ਲਾਭਪਾਤਰੀਆਂ ਨੂੰ ਨਵੀਆਂ ਅਰਜ਼ੀਆਂ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰਾਂ ਨੂੰ ਜੋੜ ਕੇ ਇਸ ਸਕੀਮ ਹੇਠ ਲਿਆਂਦਾ ਜਾਵੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਹ ਪ੍ਰਕਿਰਿਆ ਭ੍ਰਿਸ਼ਟਾਚਾਰ ਤੇ ਸਿਆਸੀ ਪ੍ਰਭਾਵ ਤੋਂ ਮੁਕਤ ਰਹੇ। ਉਨ੍ਹਾਂ ਕਿਹਾ, “ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਪੈਸੇ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਨਹੀਂ ਦਿੱਤੀਆਂ ਜਾਂਦੀਆਂ। ਇਸੇ ਤਰ੍ਹਾਂ ਰਾਸ਼ਨ ਕਾਰਡ ਵੀ ਹੁਣ ਸਿਫ਼ਾਰਸ਼ਾਂ, ਵਿਚੋਲਿਆਂ ਜਾਂ ਰਿਸ਼ਵਤ ‘ਤੇ ਨਿਰਭਰ ਨਹੀਂ ਹੋਣਗੇ। ਹਰੇਕ ਬਿਨੈਕਾਰ ਦਾ ਮੁਲਾਂਕਣ ਇੱਕੋ ਪਾਰਦਰਸ਼ੀ ਅਤੇ ਡਿਜੀਟਲ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ, ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਪਰਿਵਾਰ ਨੂੰ ਬਰਾਬਰ ਮੌਕਾ ਮਿਲੇ।”
ਮੁੱਖ ਮੰਤਰੀ ਨੇ ਦੱਸਿਆ ਕਿ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਸਰਲ ਤੇ ਸੁਖਾਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਆਨਲਾਈਨ, ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਜ਼ਿਲ੍ਹਾ ਖੁਰਾਕ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਹਰੇਕ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਰਸੀਦ ਮਿਲੇਗੀ ਅਤੇ ਉਹ ਆਪਣੀ ਅਰਜ਼ੀ ਦੇ ਸਟੇਟਸ ਨੂੰ ਟਰੈਕ ਕਰ ਸਕਣਗੇ। ਅਰਜ਼ੀ ਦਾ ਲਿੰਕ ਖੁਰਾਕ ਵਿਭਾਗ ਦੀ ਵੈੱਬਸਾਈਟ ਦੇ ਹੋਮਪੇਜ ‘ਤੇ ਵੀ ਉਪਲਬਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਾਰਡ ਜਾਰੀ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੂਰੀ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪਹਿਲਾਂ, ਮੈਨੂਅਲ ਵੈਰੀਫਿਕੇਸ਼ਨ ਤੇ ਮਨਮਰਜ਼ੀ ਵਾਲੇ ਫੈਸਲਿਆਂ ਕਰਕੇ ਅਕਸਰ ਭ੍ਰਿਸ਼ਟਾਚਾਰ ਹੁੰਦਾ ਸੀ ਅਤੇ ਅਸਲ ਲਾਭਪਾਤਰੀ ਵਾਂਝੇ ਰਹਿ ਜਾਂਦੇ ਸਨ। ਹੁਣ, ਡਿਜੀਟਲ ਵੈਰੀਫਿਕੇਸ਼ਨ, ਆਨਲਾਈਨ ਟਰੈਕਿੰਗ, ਪੁਆਇੰਟ-ਆਧਾਰਤ ਮੁਲਾਂਕਣ ਪ੍ਰਣਾਲੀ ਅਤੇ ਮੁਕੰਮਲ ਪਾਰਦਰਸ਼ਤਾ ਇਹ ਯਕੀਨੀ ਬਣਾਏਗੀ ਕਿ ਸਿਰਫ਼ ਲੋੜਵੰਦ ਪਰਿਵਾਰ ਹੀ ਸ਼ਾਮਲ ਕੀਤੇ ਜਾਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਵਾਬਦੇਹੀ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਅਹਿਮ ਭੂਮਿਕਾ ਨਿਭਾਏਗੀ। ਹਰੇਕ ਅਰਜ਼ੀ ਦੀ ਘਰ-ਘਰ ਜਾ ਕੇ ਵੈਰੀਫਿਕੇਸ਼ਨ, ਜੀਓ-ਟੈਗ ਅਤੇ ਟਾਈਮ-ਸਟੈਂਪ ਵਾਲੀ ਜਾਂਚ ਦੇ ਨਾਲ-ਨਾਲ ਸਰਕਾਰੀ ਡਾਟਾਬੇਸ ਰਾਹੀਂ ਏ.ਪੀ.ਆਈ.-ਆਧਾਰਿਤ ਵੈਰੀਫਿਕੇਸ਼ਨ ਕੀਤੀ ਜਾਵੇਗੀ। ਹਰ ਪ੍ਰਵਾਨਗੀ ਜਾਂ ਰੱਦ ਕਰਨ ਦਾ ਪੂਰਾ ਡਿਜੀਟਲ ਆਡਿਟ ਹੋਵੇਗਾ, ਜਿਸ ਨਾਲ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਜਵਾਬਦੇਹ ਬਣੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਨੂੰ ਪਹਿਲ ਦੇਣ ਲਈ ਨਿਰਪੱਖ ਪ੍ਰਣਾਲੀ ਅਪਣਾਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੋਗ ਬਿਨੈਕਾਰਾਂ ਨੂੰ ਪੁਆਇੰਟ-ਅਧਾਰਿਤ ਪਾਰਦਰਸ਼ੀ ਪ੍ਰਣਾਲੀ ਰਾਹੀਂ ਪਹਿਲ ਦਿੱਤੀ ਜਾਵੇਗੀ। ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ, ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ, ਗੰਭੀਰ ਬੀਮਾਰੀਆਂ ਨਾਲ ਪੀੜਤ ਪਰਿਵਾਰਾਂ, ਕੱਚੇ ਘਰਾਂ ਅਤੇ ਘੱਟ ਆਮਦਨ ਵਾਲਿਆਂ ਨੂੰ ਵਧੇਰੇ ਤਰਜੀਹ ਦਿੱਤੀ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਾਭਪਾਤਰੀਆਂ ਲਈ ਭੋਜਨ ਸੁਰੱਖਿਆ ਅਤੇ ਪੋਸ਼ਣ, ਦੋਵੇਂ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ, “ਹਰ ਨਵੇਂ ਯੋਗ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਮਿਲੇਗੀ। ‘ਮੇਰੀ ਰਸੋਈ’ ਸਕੀਮ ਤਹਿਤ 32 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਵਚਨਬੱਧਤਾ ਹੈ ਕਿ ਹਰ ਹੱਕਦਾਰ ਪਰਿਵਾਰ ਨੂੰ ਬਿਨਾਂ ਪੈਸੇ ਦਿੱਤੇ ਜਾਂ ਸਿਫ਼ਾਰਸ਼ਾਂ ਤੋਂ ਬਿਨਾਂ ਉਸ ਦਾ ਜਾਇਜ਼ ਹੱਕ ਮਿਲਣਾ ਚਾਹੀਦਾ ਹੈ।”
ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਭਲਾਈ ਕਾਰਜ ਜਨਤਕ ਹਿੱਤਾਂ ਦੀ ਬਜਾਏ ਸਿਆਸੀ ਸ਼ਹਿ ‘ਤੇ ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਹੀ ਰਾਸ਼ਨ ਕਾਰਡ ਜਾਰੀ ਕੀਤੇ ਸਨ। ਸਾਡੀ ਸਰਕਾਰ ਨੇ ਪੱਖਪਾਤ ਦੀ ਥਾਂ ਪਾਰਦਰਸ਼ਤਾ ਲਿਆਂਦੀ ਹੈ। ਤਕਨਾਲੋਜੀ ਇਹ ਯਕੀਨੀ ਬਣਾਏਗੀ ਕਿ ਭਲਾਈ ਯੋਜਨਾਵਾਂ ਸਹੀ ਲੋਕਾਂ ਤੱਕ ਨਿਰਪੱਖਤਾ, ਇਮਾਨਦਾਰੀ ਅਤੇ ਬਿਨਾਂ ਕਿਸੇ ਵਿਤਕਰੇ ਦੇ ਪਹੁੰਚਣ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 month ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 