• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

3 weeks ago
ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

16 minutes ago
ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

27 minutes ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

1 hour ago
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

2 hours ago
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ 

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

2 hours ago
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

3 hours ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

4 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

4 hours ago
Hindi News
English News
Monday, July 6, 2026
No Result
View All Result
37 °c
Chandigarh
33 ° Tue
31 ° Wed
31 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਧੀਆਂ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਰੋਲ ਮਾਡਲ ਵਜੋਂ ਉੱਭਰ ਰਹੀਆਂ; ਜਿਨ੍ਹਾਂ ਦੀ ਸਫ਼ਲਤਾ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 15, 2026
in ਖਬਰਾਂ, ਪੰਜਾਬ

ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ, ਹਰ ਬੱਚੇ ਨੂੰ ਸਫ਼ਲ ਹੋਣ ਲਈ ਬਰਾਬਰ ਮੌਕੇ ਯਕੀਨੀ ਬਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਾਡਾ ਸੁਪਨਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਉੱਚੇ ਅਤੇ ਵੱਕਾਰੀ ਅਹੁਦਿਆਂ ‘ਤੇ ਦੇਖਣਾ; ਪੰਜਾਬ ਸਰਕਾਰ ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲਗਾਤਾਰ ਯਤਨਸ਼ੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

UPSC 2025 ਦੇ ਸਫਲ ਉਮੀਦਵਾਰਾਂ ਦੇ ਸਨਮਾਨ ਸਮਾਗਮ ਦੌਰਾਨ ਚੰਡੀਗੜ੍ਹ ਤੋਂ LIVE
——
UPSC 2025 के सफल उम्मीदवारों के सम्मान समारोह के दौरान चंडीगढ़ से LIVE https://t.co/YPEWNGnq7a

— Bhagwant Mann (@BhagwantMann) June 15, 2026

ਚੰਡੀਗੜ੍ਹ; 15 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।

ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਹਰ ਵਿਦਿਆਰਥੀ ਲਈ ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦਾ ਸੁਪਨਾ ਪੰਜਾਬ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਲੋਕ ਸੇਵਾ ਦੇ ਉੱਚ ਤੇ ਵੱਕਾਰੀ ਅਹੁਦਿਆਂ ‘ਤੇ ਪਹੁੰਚਦੇ ਦੇਖਣਾ ਹੈ।
ਇਸ ਮੁਲਾਕਾਤ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਅੱਜ, ਮੈਨੂੰ ਉਨ੍ਹਾਂ ਹੁਸ਼ਿਆਰ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਜਿਨ੍ਹਾਂ ਨੇ ਵੱਕਾਰੀ ਯੂ.ਪੀ.ਐਸ.ਸੀ.-2025 ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਮੇਰੀ ਇਨ੍ਹਾਂ ਨੌਜਵਾਨਾਂ ਨਾਲ ਸਾਰਥਕ ਗੱਲਬਾਤ ਹੋਈ। ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਇਮਾਨਦਾਰੀ, ਵਚਨਬੱਧਤਾ ਅਤੇ ਸਮਰਪਿਤ ਭਾਵਨਾ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨਗੇ। ਸਾਡਾ ਸੁਪਨਾ ਹੈ ਕਿ ਹੋਰ ਨੌਜਵਾਨਾਂ ਨੂੰ ਉੱਚ ਅਤੇ ਵੱਕਾਰੀ ਅਹੁਦਿਆਂ ‘ਤੇ ਦੇਖਣਾ ਹੈ ਅਤੇ ‘ਆਪ’ ਸਰਕਾਰ ਇਸ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।”

ਅੱਜ UPSC-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਹੋਣਹਾਰ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਹਨਾਂ ਨੌਜਵਾਨਾਂ ਨਾਲ ਬਹੁਤ ਹੀ ਵਧੀਆ ਅਤੇ ਉਸਾਰੂ ਵਿਚਾਰ-ਚਰਚਾ ਹੋਈ।
ਇਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਸਾਡੇ ਬਾਕੀ ਨੌਜਵਾਨਾਂ ਲਈ ਵੀ ਇੱਕ ਵੱਡੀ ਪ੍ਰੇਰਨਾ ਹੈ। ਮੈਨੂੰ ਪੂਰਾ ਯਕੀਨ ਹੈ ਕਿ ਇਹ… pic.twitter.com/3rJQF9HSMW

— Bhagwant Mann (@BhagwantMann) June 15, 2026

ਪੰਜਾਬ ਤੋਂ ਯੂ.ਪੀ.ਐਸ.ਸੀ. ਪ੍ਰੀਖਿਆ-2025 ਪਾਸ ਕਰਨ ਵਾਲੇ ਨਵੇਂ ਚੁਣੇ ਗਏ ਆਈ.ਏ.ਐਸ. ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸੂਬੇ ਦਾ ਮਾਣ ਵਧਾ ਰਹੇ ਹਨ। ਇਨ੍ਹਾਂ ਅਧਿਕਾਰੀਆਂ ਨੇ ਵੱਕਾਰੀ ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਕੀਤੀ ਹੈ ਅਤੇ ਨਾ ਸਿਰਫ਼ ਪੰਜਾਬ ਦਾ ਸਗੋਂ ਆਪਣੇ ਮਾਪਿਆਂ ਦਾ ਵੀ ਮਾਣ ਵਧਾਇਆ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਾਡੇ ਵਿਦਿਆਰਥੀਆਂ ਦੀ ਅਥਾਹ ਸਮਰੱਥਾ ਅਤੇ ਸਿੱਖਿਆ ਖੇਤਰ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਨੂੰ ਦਰਸਾਉਂਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਆਖਰੀ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਦੇ ਰਹਿਣਗੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਅੱਗੇ ਕਿਹਾ, “ਆਮ ਪਰਿਵਾਰਾਂ ਦੇ ਬੱਚੇ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ ਕਿਸੇ ਵੀ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੀ ਸਫਲਤਾ ਸਮੁੱਚੇ ਸੂਬੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਸੂਬੇ ਦੇ ਇਨ੍ਹਾਂ ਪੁੱਤਰਾਂ ਅਤੇ ਧੀਆਂ ਨੇ ਆਪਣੀ ਯੋਗਤਾ ਨੂੰ ਸਾਬਤ ਕੀਤਾ ਹੈ ਅਤੇ ਇਹ ਦਿਖਾਇਆ ਹੈ ਕਿ ਹਰ ਘਰ ਵਿੱਚ ਸਮਰੱਥ ਨੌਜਵਾਨ ਹਨ।” 
ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧੀਆਂ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸਮਾਜ ਲਈ ਤੇਜ਼ੀ ਨਾਲ ਰੋਲ ਮਾਡਲ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਲੜਕੀਆਂ ਨੇ ਪੰਜਾਬ ਦੇ ਹਰ ਖੇਤਰ ‘ਚ ਲਗਾਤਾਰ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੀਆਂ ਯੋਗਤਾਵਾਂ ਨੂੰ ਸਾਬਤ ਕੀਤਾ ਹੈ। ਇਹ ਧੀਆਂ ਅਸਾਧਾਰਨ ਪ੍ਰਤਿਭਾ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ਦੀਆਂ ਪ੍ਰਾਪਤੀਆਂ ਸ਼ਕਤੀਸ਼ਾਲੀ ਸੰਦੇਸ਼ ਦਿੰਦੀਆਂ ਹਨ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਨਾਲ, ਕੁੜੀਆਂ ਆਪਣੀ ਇੱਛਾ ਮੁਤਾਬਕ ਨਤੀਜੇ ਹਾਸਲ ਕਰ ਸਕਦੀਆਂ ਹਨ।”
ਵਿਦਿਆਰਥਣਾਂ ਦੀ ਸਫਲਤਾ ਨੂੰ ਪੂਰੇ ਸੂਬੇ ਲਈ ਬੇਹੱਦ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਇਸ ਨੂੰ ਮਹਿਲਾ ਸਸ਼ਕਤੀਕਰਨ ਦਾ ਸਪੱਸ਼ਟ ਪ੍ਰਤੀਕ ਦੱਸਿਆ। ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮਿਆਰੀ ਸਿੱਖਿਆ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਬਿਹਤਰ ਬੁਨਿਆਦੀ ਢਾਂਚਾ, ਸਿੱਖਿਆ ਦੀਆਂ ਆਧੁਨਿਕ ਵਿਧੀਆਂ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਅਨੁਕੂਲ ਮਾਹੌਲ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਨਿਰੰਤਰ ਕੰਮ ਕਰ ਰਹੇ ਹਾਂ। ਹਰ ਬੱਚਾ ਆਰਥਿਕ ਤੰਗੀਆਂ ਦੀ ਪਰਵਾਹ ਕੀਤੇ ਬਿਨਾਂ ਮਿਆਰੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ ਹੈ ਅਤੇ ਸਾਡੀ ਸਰਕਾਰ ਹਰ ਇਕ ਬੱਚੇ ਤੱਕ ਇਹ ਮੌਕਾ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” 
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕਰ ਰਹੀ ਹੈ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਬੁਲੰਦੀਆਂ ਛੂਹਣ ਲਈ ਹੋਰਨਾਂ ਬੱਚਿਆਂ ਵਰਗੇ ਬਿਹਤਰ ਮੌਕੇ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,”ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਸਭ ਤੋਂ ਅਹਿਮ ਜ਼ਰੀਆ ਹੈ। ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ ਕਿ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।” 
ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਭਰੋਸਾ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਬੱਚੇ ਵਿੱਚ ਵਿਲੱਖਣ ਯੋਗਤਾਵਾਂ ਤੇ ਹੁਨਰ ਹੁੰਦੇ ਹਨ ਜਿਨ੍ਹਾਂ ਨੂੰ ਉਮੀਦਾਂ ਦੇ ਬੋਝ ਹੇਠ ਦੱਬੇ ਜਾਣ ਦੀ ਬਜਾਏ ਨਿਖਾਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਸਮਰੱਥਾਵਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹੇ ਕਰੀਅਰ ਚੁਣਨ ਲਈ ਮਜਬੂਰ ਨਹੀਂ ਕਰਨਾ ਚਾਹੀਦਾ ਜਿਹਨਾਂ ਵਿੱਚ ਉਨ੍ਹਾਂ ਦੀ ਰੁਚੀ ਨਾ ਹੋਵੇ। ਜਦੋਂ ਬੱਚਿਆਂ ਨੂੰ ਆਪਣੇ ਪਰਿਵਾਰਾਂ ਤੋਂ ਭਰੋਸਾ ਅਤੇ ਸਮਰਥਨ ਮਿਲਦਾ ਹੈ ਤਾਂ ਉਹ ਬਿਹਤਰ ਪ੍ਰਦਰਸ਼ਨ ਅਤੇ ਆਪਣੀ ਪੂਰੀ ਸਮਰੱਥਾ ਨਾਲ ਮਿਹਨਤ ਕਰਦੇ ਹਨ।” 
ਵਿਦਿਅਕ ਸੁਧਾਰਾਂ ਅਤੇ ਵਿਦਿਆਰਥੀ ਦੀ ਭਲਾਈ ਸਬੰਧੀ ਪਹਿਲਕਦਮੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇੱਕ ਅਜਿਹਾ ਈਕੋਸਿਸਟਮ ਬਣਾਉਣ ਲਈ ਦ੍ਰਿੜ ਹੈ ਜਿੱਥੇ ਹਰ ਬੱਚਾ ਆਪਣੀ ਪੂਰੀ ਸਮਰੱਥਾ ਨੂੰ ਪਛਾਣ ਸਕੇ।
ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਸਖ਼ਤ ਮਿਹਨਤ ਕਰਦੇ ਰਹਿਣਗੇ, ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣਗੇ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਪੰਜਾਬ ਦਾ ਭਵਿੱਖ ਰੌਸ਼ਨ ਹੈ ਕਿਉਂਕਿ ਇਨ੍ਹਾਂ ਨੌਜਵਾਨ ਅਧਿਕਾਰੀਆਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੇ ਹੁਨਰ, ਦ੍ਰਿੜਤਾ ਅਤੇ ਇੱਛਾਵਾਂ ਨੂੰ ਦਰਸਾਉਂਦੀਆਂ ਹਨ। ਮੈਂ ਸਾਰਿਆਂ ਨੂੰ ਜੀਵਨ ਵਿੱਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਸਖ਼ਤ ਮਿਹਨਤ ਕਰਨ ਦੀ ਤਾਕੀਦ ਕਰਦਾ ਹਾਂ।” 
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਆਪਣੀ ਸਫਲਤਾ ਦੇ ਬਾਵਜੂਦ ਨਿਮਰ ਰਹਿਣ ਅਤੇ ਹੋਰ ਬੁਲੰਦੀਆਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਦੇ ਰਹਿਣ। ਉਨ੍ਹਾਂ ਕਿਹਾ, “ਆਪਣੀਆਂ ਪ੍ਰਾਪਤੀਆਂ ‘ਤੇ ਮਾਣ ਨਾ ਕਰੋ। ਜ਼ਮੀਨ ਨਾਲ ਜੁੜੇ ਰਹੋ, ਨਿਮਰ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ। ਇਸ ਮੰਚ ਦੀ ਵਰਤੋਂ ਨਾ ਸਿਰਫ਼ ਸਫਲ ਅਧਿਕਾਰੀ ਬਣਨ ਲਈ ਕਰੋ, ਸਗੋਂ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਵਾਲੇ ਚੰਗੇ ਇਨਸਾਨ ਬਣਨ ਲਈ ਵੀ ਕਰੋ।” 
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਅਧਿਕਾਰੀ ਆਪਣੇ ਅਹੁਦਿਆਂ ਦੀ ਵਰਤੋਂ ਲੋਕਾਂ ਦੀ ਸੇਵਾ ਲਈ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਨਤਕ ਸੇਵਾ ਨੂੰ ਤਰਜੀਹ ਦੇਣੀ ਚਾਹੀਦੀ ਹੈ। ਅਖੀਰ ਵਿੱਚ ਉਨ੍ਹਾਂ ਕਿਹਾ, “ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰੋ। ਲੋਕਾਂ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਓ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੇ ਕੰਮ ਤੋਂ ਲਾਭ ਮਿਲੇ। ਇਹ ਮਨੁੱਖਤਾ ਦੀ ਸੱਚੀ ਸੇਵਾ ਹੈ ਅਤੇ ਹਰ ਅਧਿਕਾਰੀ ਨੂੰ ਇਸ ਨੂੰ ਪ੍ਰਾਪਤ ਕਰਨ ਵਿੱਚ ਸਾਰਥਕ ਭੂਮਿਕਾ ਨਿਭਾਉਣੀ ਚਾਹੀਦੀ ਹੈ।” 
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।
————-
Tags: BREAKING NEWSLatest Punjab newsLatest Punjab news in PunjabiPUNJABPUNJAB CMWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

by Navjot
July 6, 2026
0

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ      ਕਰਾਕਸ,  6 ਜੁਲਾਈ...

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ

by Navjot
July 6, 2026
0

ਓਪੀ ਜਿੰਦਲ ਗਲੋਬਲ ਯੂਨੀਵਰਸਿਟੀ ਨੇ ਟੋਕੀਓ ਵਿੱਚ ਤੀਜੇ ਭਾਰਤ-ਜਾਪਾਨ ਉੱਚ ਸਿੱਖਿਆ ਫੋਰਮ 2026 ਦੀ ਕੀਤੀ ਮੇਜ਼ਬਾਨੀ ਟੋਕੀਓ (ਜਾਪਾਨ), 6 ਜੁਲਾਈ...

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

by Navjot
July 6, 2026
0

ਸੁਲਤਾਨਪੁਰ ਲੋਧੀ ਨਗਰ ਕੌਂਸਲ 'ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ...

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

by Navjot
July 6, 2026
0

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ ਲੁਧਿਆਣਾ ,6 ਜੁਲਾਈ (ਵਿਸ਼ਵ ਵਾਰਤਾ)  ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ 

by Navjot
July 6, 2026
0

ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਾਸੀਆਂ ਨੇ ਆਰਮੀ ਫੀਲਡ ਹਸਪਤਾਲ ਵਿੱਚ ਇਲਾਜ ਲਈ ਭਾਰਤ ਦਾ ਕੀਤਾ ਧੰਨਵਾਦ      ਕਰਾਕਸ,  6 ਜੁਲਾਈ...

Most Popular

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
2 weeks ago
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 