• Latest
  • Trending
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

2 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

4 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

4 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

4 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

4 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

4 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

5 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

6 hours ago
Hindi News
English News
Thursday, November 12, 2026
No Result
View All Result
17 °c
Chandigarh
21 ° Thu
22 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ, ਵੱਖ-ਵੱਖ ਖੇਡਾਂ ਵਿੱਚ ਮੈਡਲ ਜੇਤੂ 1070 ਖਿਡਾਰੀਆਂ ਦਾ ਸਨਮਾਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 25, 2026
in ਖਬਰਾਂ, ਪੰਜਾਬ
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

  • 87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ, ਵੱਖ-ਵੱਖ ਖੇਡਾਂ ਵਿੱਚ ਮੈਡਲ ਜੇਤੂ 1070 ਖਿਡਾਰੀਆਂ ਦਾ ਸਨਮਾਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਅਸੀਂ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ ਇਕ-ਇਕ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਅਤੇ 9 ਖਿਡਾਰੀਆਂ ਨੂੰ ਨੌਕਰੀਆਂ ਵੀ ਦਿੱਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਲ 2026-27 ਲਈ ਖੇਡਾਂ ਦਾ 1763 ਕਰੋੜ ਰੁਪਏ ਦਾ ਬਜਟ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਿੰਡਾਂ ਵਿੱਚ ਉੱਭਰਦੇ ਖਿਡਾਰੀਆਂ ਲਈ 1300 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ 3148 ਪੇਂਡੂ ਖੇਡ ਮੈਦਾਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਪਹਿਲੀ ਵਾਰ ਏਸ਼ੀਅਨਜ਼ ਚੈਂਪੀਅਨ ਟਰਾਫੀ ਦੀ ਮੇਜ਼ਬਾਨੀ ਕਰੇਗਾ, ਪੰਜਾਬ ਦਿਵਸ ਮੌਕੇ ਖੇਡਿਆ ਜਾਵੇਗਾ ਭਾਰਤ-ਪਾਕਿ ਮੈਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਖੇਡਾਂ ਵਿੱਚ ਪੰਜਾਬ ਨੇ ਦੇਸ਼ ਲਈ ਅਣਗਿਣਤ ਮੈਡਲ ਲਿਆਂਦੇ, ਫੇਰ ਵੀ ਕਿਸੇ ਵੱਡੇ ਖੇਡ ਮੁਕਾਬਲੇ ਦੀ ਮੇਜ਼ਬਾਨੀ ਦਾ ਮੌਕਾ ਨਹੀਂ ਦਿੱਤਾ ਗਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਪਹਿਲਾਂ ਖੇਡ ਐਸੋਸੀਏਸ਼ਨਾਂ ਦੇ ਮੁਖੀ ਸਿਆਸੀ ਪਿਛੋਕੜ ਵਾਲੇ ਲੋਕ ਹੁੰਦੇ ਸਨ, ਅਸੀਂ ਆਮ ਖਿਡਾਰੀਆਂ ਨੂੰ ਮੌਕੇ ਦੇ ਕੇ ਇਸ ਰੁਝਾਨ ਨੂੰ ਠੱਲ੍ਹ ਪਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 43 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਯੁਵਾ ਭਵਨ ਦਾ ਨੀਂਹ ਪੱਥਰ ਰੱਖਿਆ
  • ਖਿਡਾਰੀਆਂ ਲਈ ਪੰਜਾਬ ਸਪੋਰਟਸ ਪੋਰਟਲ ਦੀ ਸ਼ੁਰੂਆਤ

ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਮਹਾਰਾਜਾ ਰਣਜੀਤ ਸਿੰਘ ਐਵਾਰਡ, ਡੀ.ਬੀ.ਟੀ. ਅਤੇ ਕੈਸ਼ ਐਵਾਰਡ ਵੰਡ ਸਮਾਰੋਹ ਦੌਰਾਨ ਚੰਡੀਗੜ੍ਹ ਤੋਂ LIVE
——-
खिलाड़ियों को सम्मानित करने के अवसर पर महाराजा रणजीत सिंह अवॉर्ड, डी.बी.टी. और कैश अवॉर्ड वितरण समारोह के दौरान चंडीगढ़ से LIVE https://t.co/gtDJFGwplB

— Bhagwant Mann (@BhagwantMann) May 24, 2026

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87  ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।

ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ ‘ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦਾ ਐਲਾਨ ਕੀਤਾ।

 

 

View this post on Instagram

 

A post shared by Bhagwant Mann (@bhagwantmann1)


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ ’ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ। ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਲਈ ਅਣਗਿਣਤ ਚੈਂਪੀਅਨ ਪੈਦਾ ਕਰਨ ਦੇ ਬਾਵਜੂਦ ਪਹਿਲਾਂ ਕਦੇ ਵੀ ਸੂਬੇ ਨੂੰ ਕਿਸੇ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਖੇਡ ਐਸੋਸੀਏਸ਼ਨਾਂ ‘ਤੇ ਅਸਲ ਖਿਡਾਰੀਆਂ ਦੀ ਬਜਾਏ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਰਿਹਾ।

ਸ਼ਾਨਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ 87 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਵੱਖ-ਵੱਖ ਖੇਡਾਂ ਦੇ 1,070 ਮੈਡਲ ਜੇਤੂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਖਿਡਾਰੀਆਂ ਵਿੱਚ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ। ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਸਗੋਂ 9 ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਦੇਸ਼ ਅਤੇ ਸੂਬੇ ਦਾ ਬਹੁਤ ਮਾਣ ਵਧਾਇਆ ਹੈ। ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਈਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਨੂੰ ਉਹ ਸਤਿਕਾਰ, ਮਾਨਤਾ ਅਤੇ ਸਹਿਯੋਗ ਮਿਲੇ ਜਿਸ ਦੇ ਉਹ ਹੱਕਦਾਰ ਹਨ।”
ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਰੁਪਏ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ,”ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਲਈ ਵਿੱਤੀ ਸਾਲ 2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਹੈ। ਪਿੰਡਾਂ ਵਿੱਚ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਮੈਦਾਨ ਪਿੰਡਾਂ ਦੇ ਉੱਭਰਦੇ ਖਿਡਾਰੀਆਂ ਲਈ ਚਾਨਣਮੁਨਾਰਾ ਬਣਨਗੇ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ ਜਿਸ ਨੂੰ ਸੂਬੇ ਦੀ ਖੇਡ ਵਿਰਾਸਤ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਨੇ ਅੱਗੇ ਐਲਾਨ ਕੀਤਾ ਕਿ ਇਸ ਟੂਰਨਾਮੈਂਟ ਦੌਰਾਨ ਬਹੁਤ ਉਡੀਕਿਆ ਜਾਣ ਵਾਲਾ ਭਾਰਤ-ਪਾਕਿਸਤਾਨ ਮੈਚ ਪੰਜਾਬ ਦਿਵਸ ‘ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ,“ਪੰਜਾਬ ਨੇ ਦੇਸ਼ ਨੂੰ ਅਣਗਿਣਤ ਮੈਡਲ ਅਤੇ ਚੈਂਪੀਅਨ ਦਿੱਤੇ ਹਨ, ਫਿਰ ਵੀ ਪਿਛਲੀਆਂ ਸਰਕਾਰਾਂ ਨੇ ਕਦੇ ਇਹ ਯਕੀਨੀ ਨਹੀਂ ਬਣਾਇਆ ਕਿ ਸੂਬੇ ਨੂੰ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇ। ਅਸੀਂ ਉਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਨੂੰ ਭਾਰਤ ਦੇ ਖੇਡ ਨਕਸ਼ੇ ਦੇ ਕੇਂਦਰ ਵਿੱਚ ਲਿਆਂਦਾ ਹੈ।”
ਪੁਰਾਣੀ ਵਿਵਸਥਾ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਐਸੋਸੀਏਸ਼ਨਾਂ ‘ਤੇ ਪਹਿਲਾਂ ਸਿਆਸੀ ਤੌਰ ‘ਤੇ ਜੁੜੇ ਵਿਅਕਤੀਆਂ ਦਾ ਦਬਦਬਾ ਸੀ, ਪਰ ਪੰਜਾਬ ਸਰਕਾਰ ਨੇ ਉਸ ਰੁਝਾਨ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਮੈਰਿਟ ਦੇ ਅਧਾਰ ‘ਤੇ ਆਮ ਖਿਡਾਰੀਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ।
ਪੰਜਾਬ ਨੂੰ ਖੇਡਾਂ ਦੀ ਮਹਾਂਸ਼ਕਤੀ ਵਿੱਚ ਬਦਲਣ ਲਈ ਵੱਡੀ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਦਾਨ ਕਰਕੇ ਅਤੇ ਵੱਡੇ ਪੱਧਰ ‘ਤੇ ਨਕਦ ਇਨਾਮ ਵੰਡ ਕੇ ਸਾਲ 2019 ਤੋਂ 2023 ਤੱਕ ਦੇ ਬਕਾਇਆ ਸਨਮਾਨਾਂ ਦੇ ਦਹਾਕੇ ਲੰਮੇ ਬੈਕਲਾਗ ਨੂੰ ਸਫ਼ਲਤਾਪੂਰਵਕ ਖ਼ਤਮ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਜਿੱਤਾਂ ਤੋਂ ਬਾਅਦ ਹੀ ਇਨਾਮ ਦੇਣ ਦੀ ਪੁਰਾਣੀ ਪ੍ਰਥਾ ਨੂੰ ਵੀ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਅਥਲੀਟਾਂ ਨੂੰ ਟੂਰਨਾਮੈਂਟਾਂ ਤੋਂ ਪਹਿਲਾਂ ਵਿੱਤੀ ਤੌਰ ‘ਤੇ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਉੱਚ ਪੱਧਰ ‘ਤੇ ਤਿਆਰੀ ਕਰਨ ਅਤੇ ਮੁਕਾਬਲਾ ਕਰਨ ਵਿੱਚ ਮਦਦ ਮਿਲ ਸਕੇ। ਉਨ੍ਹਾਂ ਕਿਹਾ, “ਸਾਡੇ ਖਿਡਾਰੀਆਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਨੇ ਸਿਖਲਾਈ ਅਤੇ ਉੱਚ ਪੱਧਰੀ ਖੇਡ ਉਪਕਰਨਾਂ ਦੀ ਖਰੀਦ ਲਈ ਨਵੇਂ ਲਾਂਚ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਹੈ। ਇਸ ਪੋਰਟਲ ਵਿੱਚ ਫੈਂਸਿੰਗ (ਤਲਵਾਰਬਾਜ਼ੀ), ਕਾਏਕਿੰਗ, ਸ਼ੂਟਿੰਗ (ਨਿਸ਼ਾਨੇਬਾਜ਼ੀ) ਅਤੇ ਆਰਚਰੀ (ਤੀਰਅੰਦਾਜ਼ੀ) ਵਰਗੀਆਂ ਖੇਡਾਂ ਲਈ ਵਿਸ਼ੇਸ਼ ਗ੍ਰਾਂਟਾਂ ਵੀ ਸ਼ਾਮਲ ਹਨ ਅਤੇ ਇਹ ਖਿਡਾਰੀਆਂ ਨੂੰ ਕਾਰਪੋਰੇਟ ਸਪਾਂਸਰਾਂ ਨਾਲ ਜੋੜਨ ਵਿੱਚ ਮਦਦ ਕਰੇਗਾ।”
ਚੋਟੀ ਦੇ ਸਨਮਾਨਿਤ ਖਿਡਾਰੀਆਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵਿਸ਼ਵ ਕੱਪ ਜਿੱਤ ਲਈ ਡੇਢ-ਡੇਢ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ। ਨਿਸ਼ਾਨੇਬਾਜ਼ੀ ਵਿੱਚ ਵਿਸ਼ਵ ਚੈਂਪੀਅਨਸ਼ਿਪ ਦੇ ਮੈਡਲ ਜੇਤੂ ਅਮਨਪ੍ਰੀਤ ਸਿੰਘ ਨੂੰ 1.54 ਕਰੋੜ ਰੁਪਏ ਅਤੇ ਨੀਰਜ ਕੁਮਾਰ ਨੂੰ 1.52 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਜਦੋਂ ਕਿ ਕਿਰਨਦੀਪ ਕੌਰ ਅਤੇ ਕ੍ਰਿਤਿਕਾ ਸ਼ਰਮਾ ਨੇ 50-50 ਲੱਖ ਰੁਪਏ ਪ੍ਰਾਪਤ ਕੀਤੇ।
ਉੱਭਰਦੇ ਨਿਸ਼ਾਨੇਬਾਜ਼ ਵਿਜੇਵੀਰ ਸਿੱਧੂ ਨੂੰ 28.50 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ, ਵੁਸ਼ੂ ਖਿਡਾਰੀ ਕੁਸ਼ਲ ਕੁਮਾਰ ਨੇ 25 ਲੱਖ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪੈਰਾ-ਪਾਵਰਲਿਫਟਿੰਗ ਵਿਸ਼ਵ ਚੈਂਪੀਅਨ ਪਰਮਜੀਤ ਕੁਮਾਰ ਨੂੰ ਉਸ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ਲਈ 55 ਲੱਖ ਰੁਪਏ ਦਿੱਤੇ ਗਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਵਿੱਚ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆਂ ਦੇ ਸਤਿਕਾਰ ਵਿੱਚ ਕਈ ਸਾਲਾਂ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਲ 2018-19 ਦੇ ਐਵਾਰਡ ਜੇਤੂਆਂ ਵਿੱਚ ਹਾਕੀ ਖਿਡਾਰੀ ਰਮਨਦੀਪ ਸਿੰਘ, ਜੂਡੋ ਖਿਡਾਰੀ ਕਿਰਨਜੀਤ ਸਿੰਘ, ਕਬੱਡੀ ਖਿਡਾਰੀ ਹਰਵਿੰਦਰ ਕੌਰ, ਰੋਇੰਗ ਖਿਡਾਰੀ ਜਸਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ, ਵੇਟਲਿਫਟਰ ਪ੍ਰਦੀਪ ਸਿੰਘ, ਪਹਿਲਵਾਨ ਹਰਪ੍ਰੀਤ ਸਿੰਘ ਅਤੇ ਤੈਰਾਕ ਚਾਹਤ ਅਰੋੜਾ ਸ਼ਾਮਲ ਸਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਸਾਲ 2020 ਵਿੱਚ ਤੀਰਅੰਦਾਜ਼ੀ ਵਿੱਚ ਸੰਗਮਪ੍ਰੀਤ ਸਿੰਘ ਬਿਸਲਾ, ਅਥਲੈਟਿਕਸ ਵਿੱਚ ਟਵਿੰਕਲ ਚੌਧਰੀ, ਬੇਸਬਾਲ ਵਿੱਚ ਵੀਰਪਾਲ, ਬਾਸਕਟਬਾਲ ਵਿੱਚ ਅੰਮ੍ਰਿਤਪਾਲ ਸਿੰਘ, ਕਾਏਕਿੰਗ ਤੇ ਕੈਨੋਇੰਗ ਵਿੱਚ ਅਵਤਾਰ ਸਿੰਘ, ਸਾਈਕਲਿੰਗ ਵਿੱਚ ਅਮਰਜੀਤ ਸਿੰਘ, ਫੈਂਸਿੰਗ ਵਿੱਚ ਇਨਾ ਅਰੋੜਾ ਅਤੇ ਹੈਂਡਬਾਲ ਵਿੱਚ ਹਰਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ 2021 ਦੇ ਤੀਰਅੰਦਾਜ਼ੀ ਚੈਂਪੀਅਨ ਸੁਖਬੀਰ ਸਿੰਘ, ਐਥਲੀਟ ਕਿਰਪਾਲ ਸਿੰਘ, ਬੇਸਬਾਲ ਖਿਡਾਰੀ ਅਮਨਜੀਤ ਕੌਰ ਬੈਂਸ, ਕਾਏਕਿੰਗ ਖਿਡਾਰੀ ਪ੍ਰਿਅੰਕਾ ਦੇਵੀ, ਸਾਈਕਲ ਸਵਾਰ ਨਮਨ ਕਪਿਲ, ਫੈਂਸਰ ਉਦੈਵੀਰ ਸਿੰਘ, ਅਤੇ ਹੈਂਡਬਾਲ ਖਿਡਾਰੀ ਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਅਰਜੁਨ ਐਵਾਰਡੀਆਂ ਅਤੇ ਓਲੰਪਿਕ ਹਾਕੀ ਸਿਤਾਰਿਆਂ ਨੂੰ ਵਿਸ਼ੇਸ਼ ਸ਼੍ਰੇਣੀ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਬਹੁਤੇ ਪੰਜਾਬ ਵਿੱਚ ਉੱਚ ਸਰਕਾਰੀ ਅਹੁਦਿਆਂ ‘ਤੇ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਨਮਾਨਿਤ ਗਰੁੱਪ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਓਲੰਪਿਕ ਤਗਮਾ ਜੇਤੂ ਗੁਰਜੰਟ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਸ਼ਾਮਲ ਹਨ, ਜੋ ਦੋਵੇਂ ਪੀ.ਸੀ.ਐਸ. ਅਧਿਕਾਰੀ ਵਜੋਂ ਸੇਵਾ ਨਿਭਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਓਲੰਪਿਕ ਹਾਕੀ ਸਿਤਾਰਿਆਂ ਮਨਦੀਪ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ, ਨੂੰ ਵੀ ਸਨਮਾਨਿਤ ਕੀਤਾ, ਜੋ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਸੇਵਾ ਨਿਭਾ ਰਹੇ ਹਨ।
ਇਸ ਸਮਾਗਮ ਵਿੱਚ ਓਲੰਪਿਕ ‘ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਦੀ ਪਹਿਲੀ ਮਹਿਲਾ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਵੀ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਆਪਣੀਆਂ ਸਰੀਰਕ ਚੁਣੌਤੀਆਂ ਦੇ ਬਾਵਜੂਦ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿਵਾਉਣ ਲਈ ਪੰਜਾਬ ਦੇ ਪੈਰਾ-ਐਥਲੀਟਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ ਪ੍ਰਮੁੱਖ ਪੈਰਾ-ਐਥਲੀਟਾਂ ਵਿੱਚ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਮੁਹੰਮਦ ਯਾਸਰ, ਤੈਰਾਕ ਵੈਭਵ ਰਾਜੋਰੀਆ, ਪਹਿਲਵਾਨ ਸੁਰੇਂਦਰ ਕੰਬੋਜ, ਪੈਰਾ-ਬੈਡਮਿੰਟਨ ਖਿਡਾਰੀ ਪਲਕ ਕੋਹਲੀ ਅਤੇ ਪੈਰਾ-ਪਾਵਰਲਿਫਟਰ ਪਰਮਜੀਤ ਕੁਮਾਰ ਸ਼ਾਮਲ ਸਨ।
ਸਮਾਰੋਹ ਦੌਰਾਨ ਉਨ੍ਹਾਂ ਖਿਡਾਰੀਆਂ ਦੀਆਂ ਮਾਤਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨ ਲੈਣ ਲਈ ਲਈ ਸਟੇਜ ‘ਤੇ ਬੁਲਾਇਆ ਗਿਆ, ਜੋ ਆਪਣੀ ਟ੍ਰੇਨਿੰਗ ਆਦਿ ਕਰਕੇ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕੇ। ਇਨ੍ਹਾਂ ਵਿੱਚ ਏਸ਼ੀਆਈ ਖੇਡਾਂ ਦੇ ਤਗਮਾ ਜੇਤੂ ਹਰਮਿਲਨ ਬੈਂਸ ਦੇ ਮਾਤਾ ਅਤੇ ਅਰਜੁਨ ਐਵਾਰਡੀ ਮਾਧੁਰੀ ਸਕਸੈਨਾ ਵੀ ਸ਼ਾਮਲ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਮਾਪਿਆਂ ਵੱਲੋਂ ਕੀਤੀਆਂ ਕੁਰਬਾਨੀਆਂ ਖੇਡਾਂ ‘ਚ ਹਰ ਸਫ਼ਲਤਾ ਵਿੱਚ ਕਾਰਗਰ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦਾ ਸਮਰਪਣ, ਅਨੁਸ਼ਾਸਨ ਅਤੇ ਅਟੁੱਟ ਸਮਰਥਨ ਚੈਂਪੀਅਨ ਪੈਦਾ ਕਰਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡ ਬਜਟ ਨੂੰ 17 ਗੁਣਾ ਵਧਾ ਦਿੱਤਾ ਹੈ ਅਤੇ ਸਾਲ 2019 ਤੋਂ 2023 ਤੱਕ 87 ਨਾਮਵਰ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।
ਮਹਾਰਾਜਾ ਰਣਜੀਤ ਸਿੰਘ ਐਵਾਰਡ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਅੱਜ ਪੰਜਾਬ ਅਤੇ ਖੇਡ ਜਗਤ ਲਈ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਉਨ੍ਹਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਆਪਣੇ ਮਾਪਿਆਂ, ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ। ਹਰੇਕ ਪੁਰਸਕਾਰ ਜੇਤੂ ਨੂੰ ਬਲੇਜ਼ਰ, ਸਕ੍ਰੌਲ (ਮਾਣ-ਪੱਤਰ) ਅਤੇ ਘੋੜੇ ‘ਤੇ ਸਵਾਰ ਮਹਾਰਾਜਾ ਰਣਜੀਤ ਸਿੰਘ ਦੇ ਯਾਦਗਾਰੀ ਚਿੰਨ੍ਹ ਅਤੇ 5 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵੱਕਾਰੀ ਐਵਾਰਡ ਲਈ 87 ਪੁਰਸਕਾਰ ਜੇਤੂਆਂ ਨੂੰ 4.35 ਕਰੋੜ ਰੁਪਏ ਵੰਡੇ ਗਏ ਹਨ।
ਭਾਰਤੀ ਖੇਡਾਂ ਵਿੱਚ ਪੰਜਾਬ ਵਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕਪਤਾਨ ਹਰਮਨਪ੍ਰੀਤ ਕੌਰ ਅਤੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਲਪ੍ਰੀਤ ਸਿੰਘ ਬਰਾੜ ਸਮੇਤ ਦੇਸ਼ ਨੂੰ ਕਈ ਕਪਤਾਨ ਦਿੱਤੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਗੁਰਪ੍ਰੀਤ ਸਿੰਘ ਸੰਧੂ ਨੇ ਪਿਛਲੇ ਸਾਲ ਭਾਰਤੀ ਫੁੱਟਬਾਲ ਟੀਮ ਦੀ ਕਪਤਾਨੀ ਕੀਤੀ ਸੀ ਅਤੇ ਪੰਜਾਬੀ ਕ੍ਰਿਕਟਰ ਗੁਰਨੂਰ ਬਰਾੜ ਨੂੰ ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਲਈ ਚੁਣਿਆ ਗਿਆ ਸੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕ ਦੇ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਹੈ, ਜਦੋਂ ਕਿ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ 9 ਓਲੰਪਿਕ ਤਗਮਾ ਜੇਤੂ ਖਿਡਾਰੀਆਂ ਨੂੰ ਪੀਸੀਐਸ ਅਤੇ ਡੀਐਸਪੀ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 2022 ਤੋਂ ਪੰਜਾਬ ਸਰਕਾਰ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਪੈਰਾ-ਐਥਲੀਟਾਂ ਵਿੱਚ 106.20 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023 ਤੋਂ ਖੇਡ ਤਿਆਰੀ ਦੇ ਉਦੇਸ਼ਾਂ ਲਈ 220 ਅੰਤਰਰਾਸ਼ਟਰੀ ਖਿਡਾਰੀਆਂ ਨੂੰ 8.61 ਕਰੋੜ ਰੁਪਏ ਪ੍ਰਦਾਨ ਕੀਤੇ ਗਏ ਹਨ, ਜਦੋਂ ਕਿ ਖੇਡ ਸੰਸਥਾਵਾਂ ਨੂੰ ਖੇਡ ਉਪਕਰਨਾਂ ਦੀ ਖਰੀਦ ਲਈ ਡੀ.ਬੀ.ਟੀ. ਰਾਹੀਂ 15 ਕਰੋੜ ਰੁਪਏ ਦਿੱਤੇ ਗਏ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਦੇ 6,000 ਪਿੰਡਾਂ ਵਿੱਚ 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਜਿੰਮ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਖਿਡਾਰੀਆਂ ਲਈ ਖੁਰਾਕ ਭੱਤਾ 248 ਰੁਪਏ ਤੋਂ ਵਧਾ ਕੇ 480 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ, ਜਦੋਂ ਕਿ ਜ਼ਿਲ੍ਹਾ ਸੈਂਟਰ ਆਫ਼ ਐਕਸੀਲੈਂਸ ਵਿਖੇ ਭੱਤਾ 225 ਰੁਪਏ ਤੋਂ ਵਧਾ ਕੇ 350 ਰੁਪਏ ਪ੍ਰਤੀ ਦਿਨ ਕਰ ਦਿੱਤਾ ਗਿਆ ਹੈ।
ਪੰਜਾਬ ਦੀ ਬੇਮਿਸਾਲ ਹਾਕੀ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 50 ਤੋਂ ਵੱਧ ਪੰਜਾਬੀ ਹਾਕੀ ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ, ਜਦੋਂ ਕਿ 10 ਪੰਜਾਬੀ ਖਿਡਾਰੀਆਂ ਨੇ ਵੱਖ-ਵੱਖ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ 20 ਤੋਂ ਵੱਧ ਓਲੰਪੀਅਨ ਪੈਦਾ ਕਰਕੇ ਵਿਸ਼ਵ ਹਾਕੀ ਵਿੱਚ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।”
ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਨੇ 41 ਸਾਲਾਂ ਦੇ ਅੰਤਰਾਲ ਤੋਂ ਬਾਅਦ ਟੋਕੀਓ ਓਲੰਪਿਕ 2021 ਵਿੱਚ ਹਾਕੀ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ 9 ਪੰਜਾਬੀ ਖਿਡਾਰੀ ਸਨ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਪੈਰਿਸ ਓਲੰਪਿਕ 2024 ਵਿੱਚ ਫਿਰ ਕਾਂਸੀ ਦਾ ਤਗਮਾ ਜਿੱਤਿਆ, ਜਿਸ ਦੀ ਟੀਮ ਵਿੱਚ 10 ਪੰਜਾਬੀ ਖਿਡਾਰੀ ਸਨ, ਜਿਸ ਦੀ ਕਪਤਾਨੀ ਹਰਮਨਪ੍ਰੀਤ ਸਿੰਘ ਨੇ ਕੀਤੀ, ਜੋ ਟੂਰਨਾਮੈਂਟ ਦੇ ਸਭ ਤੋਂ ਵੱਧ ਸਕੋਰਰ ਵਜੋਂ ਵੀ ਉੱਭਰ ਕੇ ਸਾਹਮਣੇ ਆਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ “ਆਊਟਸਟੈਂਡਿੰਗ ਸਪੋਰਟਸਪਰਸਨ ” ਕਾਡਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡ ਵਿਸ਼ਿਆਂ ਵਿੱਚ 500 ਅਸਾਮੀਆਂ ਸਿਰਜੀਆਂ ਗਈਆਂ ਹਨ, ਜਦੋਂ ਕਿ 45 ਜੂਨੀਅਰ ਕੋਚ ਅਤੇ ਤਿੰਨ ਕੋਚ ਪਹਿਲਾਂ ਹੀ ਨਿਯਮਤ ਤੌਰ ‘ਤੇ ਭਰਤੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਖੇਡ ਵਿਗਿਆਨ ਲਈ ਵੱਖਰਾ ਸਪੋਰਟਸ ਮੈਡੀਸਨ ਕਾਡਰ ਸਥਾਪਤ ਕੀਤਾ ਹੈ। ਵੱਖ-ਵੱਖ ਸ਼੍ਰੇਣੀਆਂ ਵਿੱਚ 112 ਅਸਾਮੀਆਂ ਲਈ ਭਰਤੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ 206 ਫਿਜ਼ੀਕਲ ਟ੍ਰੇਨਰ ਅਸਾਮੀਆਂ ਲਈ ਭਰਤੀ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਪੱਧਰ ‘ਤੇ ਹੁਨਰ ਖੋਜ ਪ੍ਰੋਗਰਾਮ ਤਹਿਤ ਪੰਜਾਬ ਭਰ ਵਿੱਚ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ 253 ਨਰਸਰੀ ਕੋਚਾਂ ਅਤੇ 26 ਖੇਡ ਸੁਪਰਵਾਈਜ਼ਰਾਂ ਦੇ ਨਾਲ 253 ਖੇਡ ਨਰਸਰੀਆਂ ਸਥਾਪਤ ਕੀਤੀਆਂ ਗਈਆਂ ਹਨ।
ਭਗਵੰਤ ਮਾਨ ਸਰਕਾਰ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਮਾਡਲ ਤੋਂ ਹਟ ਕੇ ਖਿਡਾਰੀਆਂ ਨੂੰ ਖੇਡਾਂ ਲਈ ਤਿਆਰ ਕਰਨ ‘ਤੇ ਧਿਆਨ ਕੇਂਦਰਤ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਤ ਤੋਂ ਬਾਅਦ ਹੀ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਪੁਰਾਣੇ ਮਾਡਲ ਤੋਂ ਹਟ ਕੇ ਵੱਖਰੀ ਪਹੁੰਚ ਅਪਣਾਈ ਹੈ, ਜਿਸ ਤਹਿਤ ਵੱਡੇ ਟੂਰਨਾਮੈਂਟਾਂ ਤੋਂ ਪਹਿਲਾਂ ਹੀ ਐਥਲੀਟਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਕਰਨ ਅਤੇ ਉੱਚ ਪੱਧਰੀ ਉਪਕਰਨ ਲੈਣ ਵਿੱਚ ਮਦਦ ਕਰਨ ਲਈ ਨਵੇਂ ਸ਼ੁਰੂ ਕੀਤੇ ਗਏ ਖੇਡ ਪੋਰਟਲ ਰਾਹੀਂ 15 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਸਿੱਧੇ ਤੌਰ ‘ਤੇ ਵੰਡੀ ਜਾ ਚੁੱਕੀ ਹੈ। ਪੋਰਟਲ ਵਿੱਚ ਸ਼ੂਟਿੰਗ, ਤਲਵਾਰਬਾਜ਼ੀ, ਕਾਇਆਕਿੰਗ ਅਤੇ ਤੀਰਅੰਦਾਜ਼ੀ ਵਰਗੀਆਂ ਖੇਡਾਂ ਲਈ ਅਨੁਕੂਲਿਤ ਗ੍ਰਾਂਟਾਂ ਸ਼ਾਮਲ ਹਨ, ਜਦੋਂ ਕਿ ਐਥਲੀਟਾਂ ਨੂੰ ਲੰਬੇ ਸਮੇਂ ਦੀ ਸਹਾਇਤਾ ਲਈ ਕਾਰਪੋਰੇਟ ਸਪਾਂਸਰਾਂ ਨਾਲ ਜੁੜਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ।
ਭਗਵੰਤ ਮਾਨ ਸਰਕਾਰ ਪਿੰਡਾਂ ਤੋਂ ਅੰਤਰਰਾਸ਼ਟਰੀ ਮੰਚਾਂ ਤੱਕ ਬਣਾ ਰਹੀ ਹੈ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ
2026-27 ਲਈ 1,763 ਕਰੋੜ ਰੁਪਏ ਦਾ ਰਿਕਾਰਡ ਖੇਡ ਬਜਟ ਅਲਾਟ ਕੀਤਾ ਗਿਆ ਹੈ। ਪਿੰਡਾਂ ਵਿੱਚ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ 6,000 ਪਿੰਡਾਂ ਵਿੱਚ ਜਿੰਮ ਸਥਾਪਤ ਕੀਤੇ ਜਾ ਰਹੇ ਹਨ, 17,000 ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ ਦੇ ਖਿਡਾਰੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਨਵਾਂ “ਆਊਟਸਟੈਂਡਿੰਗ ਸਪੋਰਟਸਪਰਸਨ” ਕਾਡਰ ਤਿਆਰ ਕੀਤਾ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਸੈਕਟਰ 42 ਵਿਖੇ 43 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਯੁਵਾ ਭਵਨ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ। ਯੁਵਕ ਸੇਵਾਵਾਂ ਵਿਭਾਗ ਵੱਲੋਂ ਬਣਾਏ ਜਾ ਰਹੇ ਇਸ ਯੁਵਾ ਭਵਨ ਵਿੱਚ 200 ਨੌਜਵਾਨਾਂ ਲਈ ਹੋਸਟਲ, 400 ਸੀਟਾਂ ਵਾਲਾ ਆਡੀਟੋਰੀਅਮ, ਕਾਨਫਰੰਸ ਹਾਲ, ਸੈਮੀਨਾਰ ਹਾਲ ਅਤੇ ਮੈੱਸ ਆਦਿ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਖਿਡਾਰੀਆਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਪੰਜਾਬ ਸਪੋਰਟਸ ਪੋਰਟਲ ਦੀ ਸ਼ੁਰੂਆਤ ਕੀਤੀ। ਖਿਡਾਰੀਆਂ ਵੱਲੋਂ ਲੰਮੇ ਸਮੇਂ ਤੋਂ ਅਜਿਹੇ ਪੋਰਟਲ ਦੀ ਮੰਗ ਕੀਤੀ ਜਾ ਰਹੀ ਸੀ। ਇਸ ਪੋਰਟਲ ਨਾਲ ਦੇਸ਼-ਵਿਦੇਸ਼ ਦੇ ਕਿਸੇ ਵੀ ਕੋਨੇ ਤੋਂ ਖਿਡਾਰੀ ਇਸ ਪੋਰਟਲ ’ਤੇ ਖਿਡਾਰੀਆਂ ਲਈ ਜਾਣਕਾਰੀ ਹਾਸਲ ਕਰਨ ਅਤੇ ਹੋਰ ਸਹੂਲਤਾਂ ਦਾ ਲਾਭ ਉਠਾ ਸਕਦਾ ਹੈ।
———-
Tags: BREAKING NEWSBreaking news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

by Navjot
6 days ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਸਿਹਤ ਸੰਕਟ ਦੇ ਵਧਦੇ ਦੌਰ ਦੌਰਾਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA