• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

3 weeks ago
Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

28 minutes ago
Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

51 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

1 hour ago
Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

2 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

2 hours ago
National: ਤਾਮਿਲਨਾਡੂ ਵਿੱਚ ਬਕਰੀਦ ‘ਤੇ ਗਾਂ ਅਤੇ ਵੱਛੇ ਦੀ ਬਲੀ ‘ਤੇ ਲੱਗੀ ਪਾਬੰਦੀ

National: ਤਾਮਿਲਨਾਡੂ ਵਿੱਚ ਬਕਰੀਦ ‘ਤੇ ਗਾਂ ਅਤੇ ਵੱਛੇ ਦੀ ਬਲੀ ‘ਤੇ ਲੱਗੀ ਪਾਬੰਦੀ

2 hours ago
Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

5 hours ago
IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

12 hours ago
ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

12 hours ago
Hindi News
English News
Thursday, May 28, 2026
No Result
View All Result
35 °c
Chandigarh
32 ° Fri
30 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਜਾਗਤ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 7, 2026
in ਖਬਰਾਂ, ਪੰਜਾਬ

ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੂਰੀ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਕਾਨੂੰਨ ਦਾ ਸਵਾਗਤ ਕੀਤਾ, ਪਰ ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦੀ ਮੁਖਾਲਫ਼ਤ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ, 7 ਮਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।

ਅੱਜ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।

ਚਾਰ ਰੋਜ਼ਾ “ਸ਼ੁਕਰਾਨਾ ਯਾਤਰਾ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ ‘ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ। 

ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।

—–

Tags: BREAKING NEWSPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

by Ranjit Singh
May 28, 2026
0

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ - ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਮੁੱਖ ਜੱਜਾਂ ਅਤੇ ਇੱਕ ਸੀਨੀਅਰ...

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
May 28, 2026
0

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਮੁਸਲਿਮ ਭਾਈਚਾਰੇ ਵੱਲੋਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 28, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

by Ranjit Singh
May 28, 2026
0

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ ਲੁਧਿਆਣਾ, 28 ਮਈ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਗਿੱਲ ਨਹਿਰ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

by Ranjit Singh
May 28, 2026
0

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ - ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਮੁੱਖ ਜੱਜਾਂ ਅਤੇ ਇੱਕ ਸੀਨੀਅਰ...

Most Popular

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

by Ranjit Singh
2 weeks ago
0

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ ਚੰਡੀਗੜ੍ਹ, 12 ਮਈ 2026 - ਜਗਤਾਰ ਸਿੰਘ ਹਵਾਰਾ ਨੇ ਪੈਰੋਲ ਦੀ ਮੰਗ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 