• Latest
  • Trending
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

6 months ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

29 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

37 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

1 hour ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਿਛਲੇ 437 ਦਿਨਾਂ ਵਿੱਚ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖ਼ਤਮ ਕਰਨ ‘ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 14, 2026
in ਖਬਰਾਂ, ਪੰਜਾਬ
ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

  • ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਿਛਲੇ 437 ਦਿਨਾਂ ਵਿੱਚ ਨਸ਼ਾ ਤਸਕਰੀ ਨੈੱਟਵਰਕਾਂ ਨੂੰ ਖ਼ਤਮ ਕਰਨ ‘ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਹੁਣ ਤੱਕ 63,707 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨਾਲ ਸਬੰਧਤ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਹਮੇਸ਼ਾ ਸੰਕਟ ਦੇ ਸਮੇਂ ਵਿੱਚ ਡਟ ਕੇ ਖੜ੍ਹਾ ਰਿਹਾ ਹੈ, ਹਰ ਪੰਜਾਬੀ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਦਾ ਸਮਰਥਨ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਿਛਲੇ 112 ਦਿਨਾਂ ਤੋਂ ਚੱਲ ਰਹੀ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਰਾਜ ਵਿਆਪੀ ਕਾਰਵਾਈਆਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਹਰ ਕੋਈ ਆਪਣਾ ਸਿਹਤ ਬੀਮਾ ਕਾਰਡ ਬਣਵਾ ਲਵੇ ਤਾਂ ਜੋ ਪੈਸੇ ਦੀ ਘਾਟ ਕਾਰਨ ਕੋਈ ਵੀ ਇਲਾਜ ਤੋਂ ਵਾਂਝਾ ਨਾ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੁਰਾਣੇ ਆਗੂ ਖੁਦ ਬੇਹਿਸਾਬ ਸਹੂਲਤਾਂ ਦਾ ਆਨੰਦ ਮਾਣਦੇ ਰਹੇ, ਪਰ ਜਦੋਂ ਤੋਂ ਅਸੀਂ ਮਾਵਾਂ-ਭੈਣਾਂ ਲਈ 1,000-1500 ਰੁਪਏ ਐਲਾਨੇ ਹਨ, ਵਿਰੋਧੀ ਧਿਰਾਂ ਬੇਚੈਨੀ ਮਹਿਸੂਸ ਕਰ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਵੋਟਾਂ ਲੈਣ ਤੋਂ ਬਾਅਦ ਹੋਰ ਪਾਰਟੀਆਂ ਲੋਕਾਂ ਤੋਂ ਦੂਰੀ ਬਣਾ ਲੈਂਦੀਆਂ ਹਨ, ਪਰ ਅਸੀਂ ਹਮੇਸ਼ਾ ਜਨਤਾ ਵਿੱਚ ਰਹਿੰਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲੱਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂ ਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ ਬਟਾਲਾ ਤੋਂ LIVE ——— संत त्रिलोचन दास जी महाराज के 38वें गुरु गद्दी दिवस को समर्पित नशा विरोधी जागरूकता समारोह के दौरान बटाला से LIVE https://t.co/Z7lKdlQALD

— Bhagwant Mann (@BhagwantMann) May 14, 2026

ਬਟਾਲਾ, 14 ਮਈ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ “ਨਸ਼ਿਆਂ ਦਾ ਕਲੰਕ” ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ ਹੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ, ਜਿਸ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਪੰਜਾਬ ਭਰ ਵਿੱਚ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ।

ਬਟਾਲਾ ਵਿੱਚ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰਗੱਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਲੜਾਈ ਹੁਣ ਲੋਕ ਲਹਿਰ ਬਣ ਗਈ ਹੈ, ਜਿਸ ਵਿੱਚ ਹਰ ਪੰਜਾਬੀ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।

ਅੱਜ ਬਟਾਲਾ ਦੀ ਪਵਿੱਤਰ ਧਰਤੀ ਸੱਚਖੰਡ ਨਾਨਕ ਧਾਮ (ਦਰਸ਼ਨ ਦਰਬਾਰ) ਵਿਖੇ ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂ ਗੱਦੀ ਦਿਵਸ ਨੂੰ ਸਮਰਪਿਤ ‘ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ’ ਮੌਕੇ ਸ਼ਿਰਕਤ ਕੀਤੀ|
ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੇਰੀ ਨੌਜਵਾਨਾਂ ਨੂੰ ਅਪੀਲ ਹੈ ਕਿ ਵਿਦੇਸ਼ਾਂ ਵੱਲ ਜਾਣ ਦੀ… pic.twitter.com/1Z6APHzw7B

— Bhagwant Mann (@BhagwantMann) May 14, 2026

ਮੁੱਖ ਮੰਤਰੀ ਨੇ ਪਿਛਲੇ 112 ਦਿਨਾਂ ਵਿੱਚ ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ, ਔਰਤਾਂ ਅਤੇ ਸਿਹਤ ਸੰਭਾਲ ਲਈ ਚੱਲ ਰਹੇ ਭਲਾਈ ਕਾਰਜਾਂ ਅਤੇ ਸੂਬੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਲਈ ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਸਖ਼ਤ ਕਾਨੂੰਨ ਵਰਗੀਆਂ ਪਹਿਲਕਦਮੀਆਂ ‘ਤੇ ਵੀ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ 400 ਤੋਂ ਵੱਧ ਦਿਨ ਹੋ ਗਏ ਹਨ ਅਤੇ ਇਸ ਮੁਹਿੰਮ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਅਸੀਂ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਤੋੜ ਦਿੱਤੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਇਹ ਕਾਰਵਾਈ ਪੂਰੀ ਤਾਕਤ ਨਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਇਸ ਲਾਹਨਤ ਦਾ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ।”

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਾ ਸਿਰਫ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਸਗੋਂ ਪੀੜਤਾਂ ਦਾ ਮੁੜ ਵਸੇਬਾ ਵੀ ਯਕੀਨੀ ਬਣਾਇਆ ਹੈ। ਇਸ ਦੇ ਨਾਲ ਹੀ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਰੱਖਦੇ ਹਨ ਤਾਂ ਕੋਈ ਵੀ ਤਾਕਤ ਸਾਨੂੰ ਇਸ ਮਿਸ਼ਨ ਨੂੰ ਪੂਰਾ ਕਰਨ ਤੋਂ ਨਹੀਂ ਰੋਕ ਸਕਦੀ। ਮੈਂ ਇਸ ਲੜਾਈ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਕੋਲੋਂ ਪੂਰੇ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਾ ਹਾਂ।”

ਪੰਜਾਬ ਦੀ ਅਧਿਆਤਮਿਕ ਵਿਰਾਸਤ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਸਾਡੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸ ਦਾ ਕੋਨਾ-ਕੋਨਾ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗ਼ੰਬਰਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਸਾਡੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਹੀ ਅਸੀਂ ਨਸ਼ਿਆਂ ਵਿਰੁੱਧ ਇਹ ਯੁੱਧ ਸ਼ੁਰੂ ਕੀਤਾ, ਜਿਸ ਦੇ ਨਤੀਜੇ ਹੁਣ ਜ਼ਮੀਨ ‘ਤੇ ਦਿਖਾਈ ਦੇ ਰਹੇ ਹਨ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਅਤੇ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਰਿਹਾ ਹੈ ਅਤੇ ਇਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਸਿਰੜ ਤੇ ਉੱਦਮੀ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਨੂੰ ਅਣਗੌਲਿਆ ਕੀਤਾ, ਜਿਸ ਕਰ ਕੇ ਨੌਜਵਾਨਾਂ ਨੂੰ ਮਜਬੂਰੀ ਵੱਸ ਪੰਜਾਬ ਛੱਡ ਕੇ ਵਿਦੇਸ਼ਾਂ ਵੱਲ ਜਾਣਾ ਪਿਆ। ਇਸ ਦੇ ਉਲਟ ਅੱਜ ਸਾਡੀ ਸਰਕਾਰ ‘ਰੰਗਲੇ ਪੰਜਾਬ’ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਲੋਕਾਂ ਦੀ ਭਲਾਈ ‘ਤੇ ਕੇਂਦਰਤ ਪ੍ਰਸ਼ਾਸਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਪੈਸੇ ਨੂੰ ਉਨ੍ਹਾਂ ਦੀ ਭਲਾਈ ‘ਤੇ ਪੂਰੀ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਹੁਣ ਲੋਕਾਂ ਦਾ ਪੈਸਾ ਭ੍ਰਿਸ਼ਟਾਚਾਰ ਅਤੇ ਲੁੱਟ ਵਿੱਚ ਅਜਾਈਂ ਨਹੀਂ ਜਾਂਦਾ, ਸਗੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਾਇਆ ਜਾ ਰਿਹਾ ਹੈ।”

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸੜਕਾਂ ਨੂੰ ਬਿਹਤਰ ਬਣਾਇਆ ਹੈ, ਟੋਲ ਪਲਾਜ਼ਾ ਬੰਦ ਕੀਤੇ ਹਨ, ਲੋਕਾਂ ਨੂੰ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।”

ਸਿਹਤ ਸੰਭਾਲ ਵਿੱਚ ਕੀਤੇ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ।” ਉਨ੍ਹਾਂ ਕਿਹਾ ਕਿ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ, ਜਦੋਂ ਕਿ 1.65 ਲੱਖ ਲੋਕਾਂ ਨੇ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਗਈ ਕੀਤੀ ਹੈ, ਜਿਸ ਤਹਿਤ ਅਨੁਸੂਚਿਤ ਵਰਗ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਹੋਰ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ।” ਉਨ੍ਹਾਂ ਕਿਹਾ ਕਿ ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਦੀ ਕਿਰਪਾ ਸਦਕਾ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰ ਕੇ ਮੈਨੂੰ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਹ ਐਕਟ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੇ ਉਦੇਸ਼ ਨਾਲ ਵਿੱਢੀ ਡੂੰਘੀ ਸਾਜ਼ਿਸ਼ ਤਹਿਤ ਕਰਵਾਈਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਮਰਿਆਦਾ ਨੂੰ ਕਾਇਮ ਰੱਖਣਾ ਸਾਡਾ ਮੁਕੱਦਸ ਫ਼ਰਜ਼ ਹੈ।” ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵੱਲੋਂ ਇਸ ਕਾਨੂੰਨ ਲਈ ਧੰਨਵਾਦ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ, “ਇਸ ਐਕਟ ਨੂੰ ਪਾਸ ਕਰਨ ਦੀ ਸੇਵਾ ਗੁਰੂ ਸਾਹਿਬ ਨੇ ਖ਼ੁਦ ਮੇਰੇ ਤੋਂ ਲਈ ਹੈ। ਵਾਹਿਗੁਰੂ ਅਜਿਹੀ ਸੇਵਾ ਸਿਰਫ਼ ਉਨ੍ਹਾਂ ਨੂੰ ਹੀ ਸੌਂਪਦਾ ਹੈ, ਜਿਨ੍ਹਾਂ ਨੂੰ ਉਸ ਨੇ ਖ਼ੁਦ ਚੁਣਿਆ ਹੁੰਦਾ ਹੈ ਅਤੇ ਮੈਂ ਸਿਰਫ਼ ਇੱਕ ਨਿਮਾਣਾ ਸੇਵਕ ਹਾਂ, ਜਿਸ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨਾਂ ਦੀ ਮੰਗ ਕਰ ਰਹੇ ਸਨ।

ਗੁਰਬਾਣੀ ਦੀ ਤੁਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਸਦੀਆਂ ਪਹਿਲਾਂ ਮਨੁੱਖਤਾ ਨੂੰ ਕੁਦਰਤ ਦਾ ਸਤਿਕਾਰ ਕਰਨ ਅਤੇ ਸਦਭਾਵਨਾ ਨਾਲ ਰਹਿਣ ਦੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜੀਵਤ ਗੁਰੂ ਹਨ ਅਤੇ ਹਰ ਪੰਜਾਬੀ ਖਾਸ ਕਰਕੇ ਹਰ ਸਿੱਖ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਰ ਸ਼ਬਦ ਦਾ ਸਤਿਕਾਰ ਕਰਦੇ ਹਨ ਅਤੇ ਪਾਲਣਾ ਕਰਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਸਭ ਕੁਝ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੀ ਇੱਥੇ ਕੋਈ ਥਾਂ ਨਹੀਂ ਹੈ। ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪਿਆਰ, ਸ਼ਾਂਤੀ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਅਜਿਹੀਆਂ ਸਾਰੀਆਂ ਸਾਜ਼ਿਸ਼ਾਂ ਅਸਫਲ ਰਹੀਆਂ ਕਿਉਂਕਿ ਇਹ ਸੁਭਾਗੀ ਧਰਤੀ ਹੈ।”

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਨਿਰੰਤਰ ਕਾਰਵਾਈ ਲੋਕ ਲਹਿਰ ਵਿੱਚ ਬਦਲ ਰਹੀ ਹੈ

ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂਗੱਦੀ ਦਿਵਸ ਮੌਕੇ ਸੱਚਖੰਡ ਨਾਨਕ ਧਾਮ, ਦਰਸ਼ਨ ਦਰਬਾਰ, ਬਟਾਲਾ ਵਿਖੇ ਕਰਵਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ, ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਵਧ ਰਹੇ ਪ੍ਰਭਾਵ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਮੁਹਿੰਮ ਤਹਿਤ ਸਿਰਫ਼ 437 ਦਿਨਾਂ ਵਿੱਚ 63,707 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਨਾਲ ਹੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਬਰਬਾਦ ਕੀਤਾ ਗਿਆ ਹੈ, ਨਸ਼ੀਲੇ ਪਦਾਰਥਾਂ ਦੀ ਕਮਾਈ ਨਾਲ ਬਣੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਪੀੜਤ ਨੌਜਵਾਨਾਂ ਲਈ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਹੈ।

ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ ਅਤੇ ਜ਼ਿਲ੍ਹਾ ਪੁਲਿਸ ਟੀਮਾਂ ਦੇ ਤਾਲਮੇਲ ਨਾਲ ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਇਲਾਜ, ਹੁਨਰ ਵਿਕਾਸ ਅਤੇ ਮੁੜ-ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੀੜਤ ਨੌਜਵਾਨਾਂ ਨੂੰ ਸਨਮਾਨ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕੀਤਾ ਜਾ ਸਕੇ।

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

Most Popular

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ

by Ranjit Singh
1 week ago
0

National: ਅੱਜ ਰਾਮਲੀਲਾ ਮੈਦਾਨ ਵਿੱਚ SIR ਵਿਰੁੱਧ ਵਿਰੋਧੀ ਧਿਰ ਦੀ ਰੈਲੀ ਅੱਜ ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਇੰਡੀਆ ਬਲਾਕ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 