• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

6 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

4 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

5 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

5 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

5 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

6 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

7 hours ago
Hindi News
English News
Thursday, November 12, 2026
No Result
View All Result
15 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ 'ਤੇ ਵੀ ਤੇਜ਼ੀ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May 13, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

  • ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ ‘ਤੇ ਵੀ ਤੇਜ਼ੀ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਇਸ ਨੂੰ ਚੌੜਾ ਕਰਨ ਦਾ ਮੁੱਦਾ ਵੀ ਉਠਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ ਤੋਂ ਕੋਟਸ਼ਮੀਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਬਰਨਾਲਾ-ਪਖੋ ਕੈਂਚੀਆਂ ਤੋਂ ਭਦੌੜ, ਸਹਿਣਾ ਅਤੇ ਜਲਾਲ ਤੋਂ ਬਾਜਾਖਾਨਾ ਸੜਕ ਅਤੇ ਮਾਲੇਰਕੋਟਲਾ ਤੋਂ ਬਰਨਾਲਾ ਤੋਂ ਸ਼ੇਰਪੁਰ ਸੜਕ ਨੂੰ ਵੀ ਚਾਰ-ਮਾਰਗੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬਣਾਈ ਗਈ ‘ਸੜਕ ਸੁਰਖਿਆ ਫੋਰਸ’ ਦੀ ਭਰਪੂਰ ਸ਼ਲਾਘਾ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ 

ਪੰਜਾਬ ਦੀਆਂ ਮੰਗਾਂ ਸੰਬੰਧੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ, ਦਿੱਲੀ ਤੋਂ LIVE ——— पंजाब की मांगों को लेकर सड़क एवं परिवहन मंत्री के साथ मुलाकात के बाद मीडिया से बातचीत, दिल्ली से LIVE https://t.co/nG9agYnAS3

— Bhagwant Mann (@BhagwantMann) May 13, 2026

ਨਵੀਂ ਦਿੱਲੀ, 13 ਮਈ 2026 (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸਬੰਧੀ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਸੂਬੇ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ ‘ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ।

 

ਅੱਜ ਦਿੱਲੀ ਵਿਖੇ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਵਿੱਚ NHAI ਨਾਲ ਸੰਬੰਧਤ ਕਈ ਅਹਿਮ ਪ੍ਰੋਜੈਕਟਾਂ ਅਤੇ ਮਸਲਿਆਂ ‘ਤੇ ਵਿਸਥਾਰਪੂਰਵਕ ਚਰਚਾ ਹੋਈ।

ਖਾਸ ਤੌਰ ‘ਤੇ ‘ਸੜਕ ਸੁਰੱਖਿਆ ਫੋਰਸ’ (SSF) ਬਾਰੇ ਵਿਚਾਰ ਸਾਂਝੇ ਕੀਤੇ ਗਏ। ਗਡਕਰੀ ਜੀ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ… pic.twitter.com/F91bIyUol4

— Bhagwant Mann (@BhagwantMann) May 13, 2026


ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ ਵਿੱਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਪੰਜਾਬ ਦੀ ਮੰਗ ਵੀ ਉਠਾਈ। ਉਨ੍ਹਾਂ ਨੇ ਦੇਰੀ ਅਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ-ਕੋਟਸ਼ਮੀਰ ਸੜਕ ਨੂੰ ਚਾਰ-ਮਾਰਗੀ ਕਰਨ ਦਾ ਵੀ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਅਤੇ ਮਲੇਰਕੋਟਲਾ-ਬਰਨਾਲਾ ਗਲਿਆਰਿਆਂ ਦਾ ਵਿਸਥਾਰ ਵੀ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਦੇ ਸੜਕੀ ਸੰਪਰਕ, ਆਰਥਿਕ ਆਵਾਜਾਈ ਅਤੇ ਜਨਤਕ ਸੁਰੱਖਿਆ ਲਈ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਜਾਨਾਂ ਦੀ ਰਾਖੀ ਅਤੇ ਸੁਰੱਖਿਅਤ ਹਾਈਵੇਅ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ‘ਸੜਕ ਸੁਰਖਿਆ ਫੋਰਸ’ ਦੇ ਕੰਮਕਾਜ ਦੀ ਭਰਪੂਰ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਸ੍ਰੀ ਨਿਤਿਨ ਗਡਕਰੀ ਨਾਲ ਅੱਜ ਮੀਟਿੰਗ ਕਰਕੇ ਵਡੇਰੇ ਜਨਤਕ ਹਿੱਤ ਵਿੱਚ ਅੰਮ੍ਰਿਤਸਰ ਦੇ ਵੱਲ੍ਹਾ ਫਲਾਈਓਵਰ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਐਨ.ਐਚ.ਏ.ਆਈ. ਵੱਲੋਂ ਐਵਾਰਡ ਕੀਤਾ ਗਿਆ ਸੀ ਜੋ 15 ਸਤੰਬਰ, 2023 ਤੱਕ ਮੁਕੰਮਲ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕੰਮਲ ਹੋਣ ਦੀ ਮਿਆਦ ਵਿੱਚ ਵਾਰ-ਵਾਰ ਵਾਧਾ ਹੋਣ ਦੇ ਬਾਵਜੂਦ ਇਹ ਕੰਮ ਅਜੇ ਵੀ ਅਧੂਰਾ ਹੈ ਅਤੇ ਇਸ ਨੂੰ ਮੁਕੰਮਲ ਕਰਨ ਦੀ ਤਰੀਕ ਵਧਾ ਕੇ 30 ਅਪ੍ਰੈਲ, 2026 ਤੱਕ ਤੈਅ ਕੀਤੀ ਗਈ ਸੀ ਪਰ ਅਜੇ ਤੱਕ 76 ਫੀਸਦੀ ਕੰਮ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਹ ਲਾਂਘਾ ਅੰਮ੍ਰਿਤਸਰ ਏਅਰਪੋਰਟ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜਦਾ ਹੈ ਅਤੇ ਵੀ.ਆਈ.ਪੀਜ਼ ਦੀ ਨਿਰੰਤਰ ਆਵਾਜਾਈ ਸਮੇਤ ਭਾਰੀ ਟ੍ਰੈਫਿਕ ਨਾਲ ਵੀ ਨਜਿੱਠਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਲਗਾਤਾਰ ਦੇਰੀ ਹੋਣ ਨਾਲ ਭੀੜ-ਭੜੱਕਾ ਵਧਦਾ ਹੈ ਅਤੇ ਸੁਰੱਖਿਆ ਦੇ ਲਿਹਾਜ਼ ਤੋਂ ਲੋਕਾਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਐਨ.ਐਚ.ਏ.ਆਈ. ਨੂੰ ਵੱਲ੍ਹਾ ਫਲਾਈਓਵਰ ਦੇ ਬਾਕੀ ਰਹਿੰਦੇ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਨਿਰਧਾਰਤ ਸਮੇਂ ਵਿੱਚ ਪ੍ਰਾਜੈਕਟ ਪੂਰਾ ਕੀਤਾ ਜਾ ਸਕੇ।

ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਐਨ.ਐਚ.-70 ਦੇ ਚਾਰ ਮਾਰਗੀ ਦੇ ਇਕ ਹੋਰ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਧਾਰਮਿਕ, ਸੈਰ-ਸਪਾਟਾ, ਆਰਥਿਕ ਅਤੇ ਰਣਨੀਤਿਕ ਨਜ਼ਰੀਏ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਇਹ ਰੋਡ ਮਾਤਾ ਚਿੰਤਪੁਰਨੀ ਜੀ ਮੰਦਰ, ਮਾਤਾ ਜਵਾਲਾ ਜੀ ਮੰਦਰ, ਮਾਤਾ ਚਮੁੰਡਾ ਦੇਵੀ ਜੀ ਮੰਦਿਰ, ਧਰਮਸ਼ਾਲਾ, ਮਨਾਲੀ ਅਤੇ ਪਾਲਮਪੁਰ ਸਮੇਤ ਹਿਮਾਚਲ ਪ੍ਰਦੇਸ਼ ਵਿੱਚ ਪ੍ਰਸਿੱਧ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਜੋੜਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਡ ਨਾਲ ਲਗਦੇ ਆਦਮਪੁਰ ਏਅਰਪੋਰਟ ਕਰਕੇ ਰਣਨੀਤਿਕ ਪੱਖ ਤੋਂ ਇਹ ਬਹੁਤ ਮਹੱਤਵਪੂਰਨ ਹੈ ਕਿਉਂ ਜੋ ਇਹ ਏਅਰਪੋਰਟ ਦੋਆਬਾ ਖੇਤਰ ਅਤੇ ਇਸ ਖਿੱਤੇ ਵਿੱਚ ਵੀ.ਵੀ.ਆਈ.ਪੀਜ਼ ਦੇ ਦੌਰਿਆਂ ਲਈ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਨੂੰ ਚਾਰ ਮਾਰਗੀ ਕਰਨ ਦੇ ਪ੍ਰਾਜੈਕਟ ਨੂੰ ਸਾਲ 2016 ਵਿੱਚ ਪ੍ਰਵਾਨਗੀ ਮਿਲੀ ਸੀ ਜਿਸ ਤੋਂ ਬਾਅਦ ਠੇਕੇਦਾਰ ਨੇ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ਦੇ ਬਾਕੀ ਰਹਿੰਦੇ ਕੰਮ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਸੂਬਾ ਸਰਕਾਰ ਨੇ ਮੰਤਰਾਲੇ ਕੋਲ ਜਮ੍ਹਾਂ ਕਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਲਈ ਬਹੁਤ ਅਹਿਮੀਅਤ ਰੱਖਦਾ ਹੈ। ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਮੰਤਰਾਲੇ ਪਾਸੋਂ ਪ੍ਰਵਾਨਗੀ ਦੇਣ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਜਾ ਸਕੇ।

ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਹ ਸੜਕ ਐਸਏਐਸ ਨਗਰ ਜ਼ਿਲ੍ਹੇ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਜੋੜਨ ਵਾਲੀ ਸੂਬੇ ਦੀ ਮਹੱਤਵਪੂਰਨ ਸੜਕ ਹੈ, ਜਿਸਦੀ ਵਧੇਰੇ ਇਤਿਹਾਸਕ ਮਹੱਤਤਾ ਹੈ। “ਇਹ ਸੜਕ ਸੋਹਾਣਾ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਨੇੜੇ ਤੋਂ ਸ਼ੁਰੂ ਹੁੰਦੀ ਹੈ ਅਤੇ ਲਖਨੌਰ, ਲਾਂਡਰਾਂ, ਝੰਝੇੜੀ ਅਤੇ ਚੁੰਨੀ ਵਿੱਚੋਂ ਲੰਘਦਿਆਂ ਫਤਿਹਗੜ੍ਹ ਸਾਹਿਬ ਵਿਖੇ ਖਤਮ ਹੁੰਦੀ ਹੈ। ਮੌਜੂਦਾ ਸਮੇਂ ਇਹ ਮੁੱਖ ਤੌਰ ‘ਤੇ 10-ਮੀਟਰ ਕੈਰੇਜਵੇਅ ਚੌੜਾਈ ਦੇ ਨਾਲ ਦੋ-ਮਾਰਗੀ ਹੈ, ਹਾਲਾਂਕਿ ਕੁਝ ਹਿੱਸਿਆਂ ਨੂੰ ਪਹਿਲਾਂ ਹੀ ਚਾਰ ਮਾਰਗੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ “ਭਾਰਤਮਾਲਾ ਪ੍ਰੋਜੈਕਟ ਅਧੀਨ ਅੰਬਾਲਾ-ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਪ੍ਰੋਜੈਕਟ ਵੀ ਪਿੰਡ ਝੰਝੇੜੀ ਵਿਖੇ ਇਸ ਸੜਕ ਨੂੰ ਪਾਰ ਕਰਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਸਾਲ ਦਸੰਬਰ ਦੇ ਮਹੀਨੇ ਦੌਰਾਨ, ਲੱਖਾਂ ਸ਼ਰਧਾਲੂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਲਈ ਸ਼ਹੀਦੀ ਸਭਾ ਦੌਰਾਨ ਫਤਿਹਗੜ੍ਹ ਸਾਹਿਬ ਆਉਂਦੇ ਹਨ। ਇਸ ਸਮੇਂ ਦੌਰਾਨ 37.26 ਕਿਲੋਮੀਟਰ ਲੰਬੀ ਇਸ ਸੜਕ ’ਤੇ ਭਾਰੀ ਆਵਾਜਾਈ ਰਹਿੰਦੀ ਹੈ। ਇਸ ਸੜਕ ਦੀ ਰਣਨੀਤਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਰੂਰੀ ਹੈ ਕਿ ਇਸਨੂੰ ਕੌਮੀ ਰਾਜਮਾਰਗ ਘੋਸ਼ਿਤ ਕੀਤਾ ਜਾਵੇ।

ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਕੋਲ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਮਾਰਗ ਐਲਾਨਣ ਲਈ ਜ਼ੋਰ ਪਾਇਆ। ਉਨ੍ਹਾਂ ਕਿਹਾ ਕਿ ਇਹ ਰੋਡ ਸੂਬੇ ਵਿੱਚ ਕੌਮੀ ਮਾਰਗਾਂ ਨਾਲ ਜੁੜਦਾ ਹੈ ਅਤੇ ਇਹ ਰੋਡ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ ਦੇ ਵੀ ਨੇੜੇ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਂਘਾ ਰੱਖਿਆ ਤੇ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਸਥਿਤ ਫੌਜ ਦੀ ਅਥਾਰਟੀ ਵੀ ਇਸ ਰੋਡ ਨੂੰ ਚੌੜਾ ਕਰਕੇ ਚਾਰ ਮਾਰਗੀ ਬਣਾਉਣ ਲਈ ਲਗਾਤਾਰ ਜ਼ੋਰ ਪਾ ਰਹੀ ਹੈ ਤਾਂ ਕਿ ਫੌਜ ਦੇ ਵਾਹਨਾਂ ਦੀ ਤੇਜ਼ੀ ਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਦੱਸਿਆ ਕਿ ਸੜਕ ਦੀ ਕੁੱਲ ਲੰਬਾਈ 144.555 ਕਿਲੋਮੀਟਰ ਹੈ ਅਤੇ ਇਸ ਸੜਕ ‘ਤੇ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਔਸਤ ਗਿਣਤੀ ਰਾਸ਼ਟਰੀ ਰਾਜ ਮਾਰਗਾਂ ਦੇ ਮੁਕਾਬਲੇ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਕੌਰੀਡੋਰ (ਸੜਕੀ ਮਾਰਗ) ਵਿੱਚ ਪਛਾਣ ਕੀਤੇ ਗਏ 11 ਬਲੈਕ ਸਪਾਟ ਹਨ ਅਤੇ ਫਿਰੋਜ਼ਪੁਰ-ਫਾਜ਼ਿਲਕਾ ਸੈਕਸ਼ਨ ਵਿੱਚ 2020 ਤੋਂ 2022 ਦੌਰਾਨ 162 ਹਾਦਸੇ ਹੋਏ, ਜਿਨ੍ਹਾਂ ਵਿੱਚੋਂ 138 ਹਾਦਸੇ ਕਾਫ਼ੀ ਘਾਤਕ ਸਨ, ਜੋ ਇਸ ਦੀ ਸਮਰੱਥਾ ਵਧਾਉਣ ਅਤੇ ਸੁਰੱਖਿਆ ਵਿੱਚ ਸੁਧਾਰ ਦੀ ਫੌਰੀ ਲੋੜ ਨੂੰ ਦਰਸਾਉਂਦਾ ਹੈ।

ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨੂੰ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ ਸੜਕ ਦੇ ਅੰਤਰ-ਕੌਮੀ ਮਾਰਗ ਸੰਪਰਕ, ਰਣਨੀਤਕ ਤੇ ਸੁਰੱਖਿਆ ਮਹੱਤਤਾ, ਜ਼ਿਆਦਾ ਆਵਾਜਾਈ ਅਤੇ ਸੜਕ ਸੁਰੱਖਿਆ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਵਿੱਚ ਇਸ ਸੜਕ ਨੂੰ ਕੌਮੀ ਰਾਜ ਮਾਰਗ ਐਲਾਨਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਸੂਬੇ ਵਿੱਚ ‘ਬਲਾਚੌਰ-ਹੁਸ਼ਿਆਰਪੁਰ-ਦਸੂਹਾ’ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਦੀ ਕੁੱਲ ਲੰਬਾਈ 104.96 ਕਿਲੋਮੀਟਰ ਹੈ ਅਤੇ ਇਹ ਫਗਵਾੜਾ-ਰੂਪਨਗਰ ਰਾਸ਼ਟਰੀ ਰਾਜਮਾਰਗ ਨੂੰ ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ਨਾਲ ਜੋੜਦੀ ਹੈ ਅਤੇ ਚੰਡੀਗੜ੍ਹ/ਮੋਹਾਲੀ ਅਤੇ ਪਠਾਨਕੋਟ/ਜੰਮੂ ਤੇ ਕਸ਼ਮੀਰ ਦਰਮਿਆਨ ਅਹਿਮ ਲਿੰਕ ਵਜੋਂ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਰਣਨੀਤਕ ਸੰਪਰਕ ਅਤੇ ਖੇਤਰੀ ਮਹੱਤਤਾ ਦੇ ਕਾਰਨ ਇਸ ਸੜਕ ‘ਤੇ ਯਾਤਰੂ ਤੇ ਟਰਾਂਸਪੋਰਟ ਵਾਹਨਾਂ ਅਤੇ ਵਪਾਰਕ ਆਵਾਜਾਈ ਕਾਫ਼ੀ ਰਹਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੜਕ ਦਾ ਜ਼ਿਆਦਾਤਰ ਹਿੱਸਾ ਬਿਨਾਂ ਡਿਵਾਇਡਰ ਵਾਲਾ ਹੈ, ਜਿਸ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਟ੍ਰੈਫਿਕ ਜ਼ਿਆਦਾ ਹੋ ਜਾਂਦਾ ਹੈ, ਅਕਸਰ ਹਾਦਸੇ ਹੁੰਦੇ ਰਹਿੰਦੇ ਹਨ ਅਤੇ ਰਾਹਗੀਰਾਂ ਨੂੰ ਕਾਫ਼ੀ ਦੇਰੀ ਹੁੰਦੀ ਹੈ, ਜਿਸ ਕਾਰਨ ਇਸ ਨੂੰ ਰਾਸ਼ਟਰੀ ਰਾਜਮਾਰਗ ਐਲਾਨਿਆ ਜਾਣਾ ਚਾਹੀਦਾ ਹੈ।

ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਠਿੰਡਾ-ਮਲੋਟ ਰੋਡ ‘ਤੇ ਹੁਸਨਰ ਚੌਕ, ਗਿੱਦੜਬਾਹਾ ਵਿਖੇ ਫਲਾਈਓਵਰ ‘ਤੇ ਵਿਊ ਕਟਰ (ਸੁਰੱਖਿਆ ਬੈਰੀਅਰ) ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਐਨ.ਐਚ.ਏ.ਆਈ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਫਲਾਈਓਵਰ ਦੇ ਦੋਵੇਂ ਪਾਸੇ ਸੰਘਣੀ ਵਸੋਂ ਵਾਲੇ ਰਿਹਾਇਸ਼ੀ ਅਤੇ ਵਪਾਰਕ ਅਦਾਰੇ ਹਨ, ਜਿਸ ਕਾਰਨ ਹੁਸਨਰ ਚੌਕ, ਗਿੱਦੜਬਾਹਾ ਵਿਖੇ ਵਿਊ ਕਟਰ ਲਾਉਣਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਨਾਲ-ਨਾਲ ਰਾਹਗੀਰਾਂ ਦੀ ਸੁਰੱਖਿਆ ਅਤੇ ਟਰੈਫਿਕ ਦੀ ਨਿਰਵਿਘਨ ਤੇ ਮੁਸ਼ਕਲ ਰਹਿਤ ਆਵਾਜਾਈ ਸਮੇਂ ਦੀ ਮੁੱਖ ਲੋੜ ਹੈ।

ਮੁੱਖ ਮੰਤਰੀ ਨੇ 53.76 ਕਿਲੋਮੀਟਰ ਲੰਬੀ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਰੋਡ ਨੂੰ ਚਹੁੰ-ਮਾਰਗੀ ਕਰਨ ਅਤੇ ਇਸ ਦੀ ਰਣਨੀਤਕ ਮਹੱਤਤਾ ਦੇ ਮੱਦੇਨਜ਼ਰ ਇਸ ਨੂੰ ਕੌਮੀ ਮਾਰਗ ਐਲਾਨਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਬਠਿੰਡਾ, ਮਾਨਸਾ, ਤਲਵੰਡੀ ਸਾਬੋ, ਸਿਰਸਾ ਅਤੇ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਨਾਲ ਲੱਗਦੇ ਹੋਰ ਪ੍ਰਮੁੱਖ ਸਥਾਨਾਂ ਨਾਲ ਜੋੜਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੜਕ ‘ਤੇ ਰੋਜ਼ਾਨਾ ਆਵਾਜਾਈ ਕਾਫ਼ੀ ਰਹਿੰਦੀ ਹੈ ਅਤੇ ਇਹ ਯਾਤਰੀਆਂ ਅਤੇ ਮਾਲ, ਦੋਵਾਂ ਦੀ ਆਵਾਜਾਈ ਲਈ ਅਹਿਮ ਕੜੀ ਵਜੋਂ ਕੰਮ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਮਾਰਗ-7 ਦੇ ਪਟਿਆਲਾ-ਭਵਾਨੀਗੜ੍ਹ ਹਿੱਸੇ ਨੂੰ ਪਹਿਲਾਂ ਹੀ ਚਾਰ-ਮਾਰਗੀ ਹਾਈਵੇਅ ਵਜੋਂ ਵਿਕਸਤ ਕੀਤਾ ਗਿਆ ਹੈ, ਜੋ ਭਵਾਨੀਗੜ੍ਹ ਤੱਕ ਨਿਰਵਿਘਨ ਅਤੇ ਉੱਚ-ਸਮਰੱਥਾ ਕੁਨੈਕਟੀਵਿਟੀ ਨੂੰ ਯਕੀਨੀ ਬਣਾਉਂਦਾ ਹੈ। ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਕੋਟਸ਼ਮੀਰ ਤੱਕ ਦੋ-ਮਾਰਗੀ ਹੋ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਚਾਰ-ਮਾਰਗੀ ਕੌਮੀ ਰਾਜਮਾਰਗ ਤੋਂ ਦੋ-ਮਾਰਗੀ ਰਾਜਮਾਰਗ ਵਿੱਚ ਇਸ ਅਚਾਨਕ ਤਬਦੀਲੀ ਨਾਲ ਕੇਵਲ ਆਵਾਜਾਈ ਲਈ ਗੰਭੀਰ ਰੁਕਾਵਟਾਂ ਪੈਦਾ ਕਰਦੀ ਹੈ ਸਗੋਂ ਭੀੜ-ਭੜੱਕਾ ਵਧਣ ਨਾਲ ਹਾਦਸਿਆਂ ਦਾ ਜ਼ੋਖਮ ਵੀ ਵਧਦਾ ਹੈ।

ਉਨ੍ਹਾਂ ਕਿਹਾ ਕਿ ਸੜਕ ਦੀ ਕਾਫ਼ੀ ਲੰਬਾਈ ਦੇ ਨਾਲ-ਨਾਲ ਢੁਕਵਾਂ ਰਾਈਟ ਆਫ਼ ਵੇ (ਆਰ.ਓ.ਡਬਲਿਊ.) ਪਹਿਲਾਂ ਹੀ ਉਪਲਬਧ ਹੈ ਅਤੇ ਸੁਨਾਮ, ਚੀਮਾ ਅਤੇ ਭੀਖੀ ਸਮੇਤ ਕੁਝ ਹਿੱਸਿਆਂ ਨੂੰ ਚਾਰ-ਮਾਰਗੀ ਬਣਾਉਣ ਲਈ ਪਹਿਲਾਂ ਹੀ ਚੌੜਾ ਕੀਤਾ ਜਾ ਚੁੱਕਾ ਹੈ। ਇਸ ਸੜਕ ਨੂੰ ਚਾਰ-ਮਾਰਗੀ ਬਣਾਉਣ ਅਤੇ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਇਕਸਾਰ ਕੌਰੀਡੋਰ ਸਮਰੱਥਾ, ਸੁਚਾਰੂ ਆਵਾਜਾਈ , ਭੀੜ-ਭੜੱਕਾ ਘਟਾਉਣ ਨੂੰ ਯਕੀਨੀ ਬਣਾਏਗਾ ਬਲਕਿ ਸੜਕ ਸੁਰੱਖਿਆ ਨੂੰ ਵਧਾਉਣ ਅਤੇ ਖੇਤਰੀ ਆਰਥਿਕ ਵਿਕਾਸ ਵਿੱਚ ਸਹਿਯੋਗ ਵੀ ਦੇਵੇਗਾ।

ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਜੋੜਦੀ ਹੈ ਅਤੇ ਆਰਥਿਕ, ਸੈਰ-ਸਪਾਟਾ ਅਤੇ ਧਾਰਮਿਕ ਉਦੇਸ਼ਾਂ ਲਈ ਹਿਮਾਚਲ ਪ੍ਰਦੇਸ਼ ਨੂੰ ਹੋਰ ਜੋੜਦੀ ਹੈ। ਘਰੇਲੂ ਅਤੇ ਵਿਦੇਸ਼ੀ ਸੈਲਾਨੀ ਨਿਯਮਿਤ ਤੌਰ ‘ਤੇ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਆਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਾਤਾ ਨੈਣਾ ਦੇਵੀ ਜੀ ਮੰਦਰ ਦੀ ਯਾਤਰਾ ਕਰਦੇ ਹਨ ਜਿਸ ਕਾਰਨ ਇਸ ਸੜਕ ਨੂੰ ਕੌਮੀ ਰਾਜਮਾਰਗ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ।

ਇੱਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਰਨਾਲਾ-ਬਾਜਾਖਾਨਾ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸੜਕ ਬਰਨਾਲਾ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਲਈ ਆਵਾਜਾਈ ਦੀ ਸਹੂਲਤ ਲਈ ਮਹੱਤਵਪੂਰਨ ਹੈ ਜੋ ਮਾਲਵਾ ਖੇਤਰ ਅਤੇ ਨਾਲ ਲੱਗਦੇ ਰਾਜਸਥਾਨ ਦੇ ਪ੍ਰਮੁੱਖ ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਕੇਂਦਰਾਂ ਨੂੰ ਸੰਪਰਕ ਪ੍ਰਦਾਨ ਕਰਦੀ ਹੈ। ਮੌਜੂਦਾ ਦੋ-ਮਾਰਗੀ ਸੜਕ ਮੌਜੂਦਾ ਅਤੇ ਭਵਿੱਖੀ ਆਵਾਜਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਨਾਕਾਫ਼ੀ ਹੈ, ਜਿਸ ਕਾਰਨ ਇਸ ਨੂੰ ਕੌਮੀ ਰਾਜਮਾਰਗ ਐਲਾਨਣਾ ਅਤੇ ਚਾਰ-ਮਾਰਗੀ ਕਰਨਾ ਬੇਹੱਦ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਬਰਨਾਲਾ-ਮਾਲੇਰਕੋਟਲਾ ਵਾਇਆ ਸ਼ੇਰਪੁਰ ਸੜਕ ਨੂੰ ਚਾਰ-ਮਾਰਗੀ ਕਰਨ ਅਤੇ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕੀਤੀ। ਉਨ੍ਹਾਂ ਅੱਗੇ ਕਿਹਾ, “ਇਹ ਸੜਕ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਲਈ ਆਵਾਜਾਈ ਦੀ ਸਹੂਲਤ ਦਿੰਦਾ ਹੈ ਅਤੇ ਮਾਲਵਾ ਖੇਤਰ ਦੇ ਪ੍ਰਮੁੱਖ ਖੇਤੀਬਾੜੀ, ਉਦਯੋਗਿਕ ਅਤੇ ਵਪਾਰਕ ਕੇਂਦਰਾਂ ਨੂੰ ਵੀ ਜੋੜਦਾ ਹੈ। ਇਹ ਪ੍ਰਾਜੈਕਟ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਦਰਮਿਆਨ ਸੰਪਰਕ ਵਿੱਚ ਅਹਿਮ ਸੁਧਾਰ ਕਰੇਗਾ ਅਤੇ ਭੀੜ-ਭੜੱਕਾ, ਸਮਾਂ, ਵਾਹਨਾਂ ਦੇ ਸੰਚਾਲਨ ਖਰਚੇ ਅਤੇ ਦੁਰਘਟਨਾ ਦੇ ਜੋਖਮਾਂ ਨੂੰ ਘਟਾਏਗਾ।”

ਇੱਕ ਹੋਰ ਮੁੱਦੇ ਚੁੱਕਦਿਆਂ ਮੁੱਖ ਮੰਤਰੀ ਨੇ ਭਵਾਨੀਗੜ੍ਹ ਵਿੱਚ ਭਾਰੀ ਆਵਾਜਾਈ ਅਤੇ ਭੀੜ-ਭੜੱਕੇ ਜਿਹੀਆਂ ਸਮੱਸਿਆਵਾਂ ਕਾਰਨ ਐਲੀਵੇਟਿਡ ਕੋਰੀਡੋਰ/ਫਲਾਈਓਵਰ ਦੇ ਨਿਰਮਾਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਜ਼ਿਆਦਾ ਆਬਾਦੀ ਵਾਲਾ ਸ਼ਹਿਰ ਹੈ, ਜਿਸ ਦੇ ਰਾਸ਼ਟਰੀ ਰਾਜਮਾਰਗ ਦੇ ਦੋਵੇਂ ਪਾਸੇ ਸਾਰੇ ਵਪਾਰਕ ਅਦਾਰੇ ਅਤੇ ਦੁਕਾਨਾਂ ਮੌਜੂਦ ਹਨ ਅਤੇ ਸ਼ਹਿਰ ਦੇ ਦੋਵੇਂ ਪਾਸੇ ਫਲਾਈਓਵਰ ਹੋਣ ਕਾਰਨ ਇਸ ਵਿੱਚ ਤੇਜ਼ੀ ਨਾਲ ਆਵਾਜਾਈ ਦਾਖਲ ਹੁੰਦੀ ਹੈ, ਜਿਸ ਕਾਰਨ ਹਾਦਸੇ ਵਾਪਰਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੇ ਐਨ.ਐਚ.ਏ.ਆਈ. ਨੂੰ ਲੋਕਾਂ ਦੀ ਸੁਰੱਖਿਆ, ਭੀੜ-ਭੜੱਕੇ ਨੂੰ ਘਟਾਉਣ ਅਤੇ ਸੁਚਾਰੂ ਆਵਾਜਾਈ ਦੇ ਹਿੱਤਾਂ ਲਈ ਭਵਾਨੀਗੜ੍ਹ ਸ਼ਹਿਰ ਵਿੱਚੋਂ ਇੱਕ ਐਲੀਵੇਟਿਡ ਕੋਰੀਡੋਰ/ਫਲਾਈਓਵਰ ਦੀ ਉਸਾਰੀ ਦੀ ਜਾਂਚ ਕਰਨ ਅਤੇ ਕੰਮ ਸ਼ੁਰੂ ਕਰਨ ਬੇਨਤੀ ਕੀਤੀ ਹੈ।

ਇਸ ਦੌਰਾਨ ਇੱਕ ਹੋਰ ਅਹਿਮ ਮੁੱਦੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਸੈਂਟਰਲ ਰੋਡ ਐਂਡ ਇਨਫਰਾਸਟ੍ਰਕਚਰ ਫੰਡ (ਸੀ.ਆਰ.ਆਈ.ਐਫ.) ਸਕੀਮ ਦੇ ਸੇਤੂ ਬੰਧਨ ਪ੍ਰੋਗਰਾਮ ਤਹਿਤ ਬਕਾਇਆ ਭੁਗਤਾਨ ਜਾਰੀ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਚੱਲ ਰਹੇ ਕੰਮਾਂ ਲਈ ਬਕਾਇਆ ਦੇਣਦਾਰੀਆਂ/ਠੇਕੇਦਾਰ ਦੇ ਭੁਗਤਾਨਾਂ ਨੂੰ ਪੂਰਾ ਕਰਨ ਲਈ ਫੰਡਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰਾਲੇ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਵੱਖ-ਵੱਖ ਨਿਰਮਾਣ ਕਾਰਜਾਂ ਦੀ ਪ੍ਰਗਤੀ ਪ੍ਰਭਾਵਿਤ ਹੋ ਰਹੀ ਹੈ ਜਿਸ ਕਾਰਨ ਫੰਡ ਤੁਰੰਤ ਜਾਰੀ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਐਚ-54 ‘ਤੇ ਮੱਖੂ ਕਸਬੇ ਵਿਖੇ ਰੇਲਵੇ ਓਵਰ ਬ੍ਰਿਜ ਨੂੰ ਜਲਦ ਮੁਕੰਮਲ ਕਰਨ ਦੀ ਮੰਗ ਵੀ ਕੀਤੀ।

ਆਪਣੇ ਐਕਸ ਹੈਂਡਲ ‘ਤੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਿੱਲੀ ਵਿੱਚ ਮੈਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, ਅਸੀਂ ਐਨਐਚਏਆਈ ਨਾਲ ਸਬੰਧਤ ਕਈ ਅਹਿਮ ਪ੍ਰਾਜੈਕਟਾਂ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਖਾਸ ਤੌਰ ‘ਤੇ, ‘ਸੜਕ ਸੁਰਖਿਆ ਫੋਰਸ (ਐਸਐਸਐਫ)’ ਬਾਰੇ ਗੱਲਬਾਤ ਕੀਤੀ ਗਈ। ਗਡਕਰੀ ਜੀ ਨੇ ਸਾਡੀ ਸਰਕਾਰ ਵੱਲੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸ਼ੁਰੂ ਕੀਤੇ ਗਏ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।”

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ

by Navjot
3 weeks ago
0

FSSAI ਨੇ Nestle India ਅਤੇ Hindustan Unilever ਨੂੰ ਨੋਟਿਸ ਕੀਤੇ ਜਾਰੀ ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ ਵਾਰਤਾ) ਫੂਡ ਸੇਫਟੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA