• Latest
  • Trending
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

4 months ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

15 seconds ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

13 minutes ago
India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

51 minutes ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

2 hours ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

3 hours ago
National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

3 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

4 hours ago
India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

4 hours ago
National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

4 hours ago
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

4 hours ago
Hindi News
English News
Wednesday, August 19, 2026
No Result
View All Result
30 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 21, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

• ਫਲੋਰਿਸ ਜਾਨ ਬੋਵਲੈਂਡਰ ਨੇ ਪੰਜਾਬ ਆਉਣ ਦਾ ਸੱਦਾ ਕੀਤਾ ਸਵੀਕਾਰ, ਪੰਜਾਬ ਦੀ ਹਾਕੀ ਨੂੰ ਨਵੀਆਂ ਉਚਾਈਆਂ ਉੱਤੇ ਲੈ ਜਾਣ ਲਈ ਅਥਲੀਟਾਂ ਨੂੰ ਦੇਣਗੇ ਸਿਖਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਬੋਵਲੈਂਡਰ ਦਾ ਤਜਰਬਾ ਏਸ਼ੀਆ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਹਾਕੀ ਨੂੰ ਨਵੀਂ ਉਚਾਈ ਉੱਤੇ ਲੈ ਜਾਣ ਲਈ ਪੰਜਾਬ ਵਚਨਬੱਧ, ਬੋਵਲੈਂਡਰ ਵਰਗੇ ਖਿਡਾਰੀਆਂ ਦੀ ਆਲਮੀ ਮੁਹਾਰਤ ਨਾਲ ਸਾਡੇ ਖਿਡਾਰੀ ਮਜ਼ਬੂਤ ਬਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ਨੀਦਰਲੈਂਡ ਵਿਖੇ ਓਲੰਪੀਅਨ ਅਤੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਮੁਲਾਕਾਤ ਕਰਕੇ ਬੇਹੱਦ ਖੁਸ਼ੀ ਹੋਈ। ਖੇਡ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਬੇਮਿਸਾਲ ਹੁਨਰ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ।

ਉਨ੍ਹਾਂ ਦਾ ਬੇਮਿਸਾਲ ਸਫ਼ਰ ਅਤੇ ਤਜ਼ਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਉਨ੍ਹਾਂ ਨੂੰ ਪੰਜਾਬ ਆਉਣ ਦਾ… pic.twitter.com/bCbyMaEnga

— Bhagwant Mann (@BhagwantMann) April 21, 2026

ਚੰਡੀਗੜ੍ਹ, 21 ਅਪ੍ਰੈਲ ( ਵਿਸ਼ਵ ਵਾਰਤਾ );- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ ਕਰ ਕੇ ਵੱਕਾਰੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਤਿਆਰੀ ਲਈ ਉਨ੍ਹਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਪੇਸ਼ਕਸ਼ ਕੀਤੀ।

ਵਿਸਤਾਰ ਨਾਲ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਹਾਕੀ ਅਤੇ ਖੇਡਾਂ ਦੇ ਵਿਆਪਕ ਵਾਤਾਵਰਨ ਬਾਰੇ ਚਰਚਾ ਕੀਤੀ, ਕੌਮੀ ਖੇਡ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਵਚਨਬੱਧਤਾ `ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਫਲੋਰਿਸ ਜਾਨ ਬੋਵਲੈਂਡਰ ਦੇ ਅਸਾਧਾਰਨ ਹੁਨਰ ਅਤੇ ਹਾਕੀ ਵਿੱਚ ਅਥਾਹ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਫਲੋਰਿਸ ਦਾ ਸ਼ਾਨਦਾਰ ਕਰੀਅਰ ਦੁਨੀਆ ਭਰ ਦੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਦਾ ਹੈ।

ਉਲੰਪੀਅਨ ਬੋਵਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਪੰਜਾਬ ਇਸ ਗੱਲ ਦਾ ਇੱਛੁਕ ਹੈ ਕਿ ਫਲੋਰਿਸ ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ। ਉਨ੍ਹਾਂ ਕਿਹਾ, “ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਵਚਨਬੱਧ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਦੇ ਖੇਡ ਵਾਤਾਵਰਨ ਲਈ ਵੱਡਾ ਮੀਲ ਪੱਥਰ ਹੈ।”

ਆਉਣ ਵਾਲੇ ਕੌਮਾਂਤਰੀ ਮੁਕਾਬਲਿਆਂ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏਸ਼ਿਆਈ ਖੇਡਾਂ ਅਕਤੂਬਰ ਦੇ ਸ਼ੁਰੂ ਵਿੱਚ ਸਮਾਪਤ ਹੋਣਗੀਆਂ, ਜਿਸ ਤੋਂ ਬਾਅਦ ਚੋਟੀ ਦੀਆਂ ਛੇ ਟੀਮਾਂ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਚਾਰ ਦੇਸ਼ਾਂ ਦੇ ਇਸ ਟੂਰਨਾਮੈਂਟ ਦੀ ਪ੍ਰਵਾਨਗੀ ਨਾਲ ਪੰਜਾਬ ਦੀ ਸਥਿਤੀ ਵਿਸ਼ਵ ਪੱਧਰ ਉੱਤੇ ਹਾਕੀ ਹੱਬ ਵਜੋਂ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਭਾਰਤੀ ਹਾਕੀ ਵਿੱਚ ਪੰਜਾਬੀਆਂ ਦੀ ਮਜ਼ਬੂਤ ਮੌਜੂਦਗੀ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਹੁਣ ਇਹ ਇਕ ਇਤਿਹਾਸਕ ਤਬਦੀਲੀ ਹੈ।”

ਪੰਜਾਬ ਅਤੇ ਹਾਕੀ ਵਿਚਾਲੇ ਡੂੰਘਾ ਸਬੰਧ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਟੁੱਟ ਰਿਸ਼ਤਾ ਹੈ। ਉਨ੍ਹਾਂ ਕਿਹਾ, “ਪੰਜਾਬੀ ਖਿਡਾਰੀਆਂ ਤੋਂ ਬਿਨਾਂ ਭਾਰਤੀ ਹਾਕੀ ਦੀ ਕਲਪਨਾ ਕਰਨੀ ਅਸੰਭਵ ਹੈ। ਪੰਜਾਬ ਦੇ 50 ਤੋਂ ਵੱਧ ਖਿਡਾਰੀਆਂ ਨੇ ਉਲੰਪਿਕ ਤਗਮੇ ਜਿੱਤੇ ਹਨ ਅਤੇ 10 ਪੰਜਾਬੀ ਖਿਡਾਰੀਆਂ ਨੇ ਉਲੰਪਿਕ ਵਿੱਚ ਭਾਰਤ ਦੀ ਕਪਤਾਨੀ ਕੀਤੀ ਹੈ।”

ਪੰਜਾਬ ਦੀ ਅਮੀਰ ਵਿਰਾਸਤ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਸਾਰਪੁਰ, ਖੁਸਰੋਪੁਰ ਅਤੇ ਮਿੱਠਾਪੁਰ ਵਰਗੇ ਪਿੰਡਾਂ ਨੇ ਮਿਲ ਕੇ 20 ਤੋਂ ਵੱਧ ਉਲੰਪੀਅਨ ਪੈਦਾ ਕੀਤੇ ਹਨ। ਉਨ੍ਹਾਂ ਨੇ ਹਾਲੀਆ ਪ੍ਰਾਪਤੀਆਂ `ਤੇ ਹੋਰ ਚਾਨਣਾ ਪਾਇਆ ਅਤੇ ਕਿਹਾ ਕਿ ਟੋਕੀਓ 2020 ਉਲੰਪਿਕ ਵਿੱਚ ਭਾਰਤ ਦਾ ਕਾਂਸੀ ਦਾ ਤਗਮਾ 41 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਇਆ, ਜਿਸ ਵਿੱਚ ਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਨੌਂ ਪੰਜਾਬੀ ਖਿਡਾਰੀ ਸ਼ਾਮਲ ਸਨ। ਉਨ੍ਹਾਂ ਅੱਗੇ ਕਿਹਾ, “ਪੈਰਿਸ 2024 ਉਲੰਪਿਕ ਵਿੱਚ ਵੀ ਭਾਰਤ ਨੇ ਇਕ ਹੋਰ ਕਾਂਸੀ ਦਾ ਤਗਮਾ ਹਾਸਲ ਕੀਤਾ, ਜਿਸ ਵਿੱਚ 10 ਪੰਜਾਬੀ ਖਿਡਾਰੀ ਸ਼ਾਮਲ ਸਨ, ਜਿੱਥੇ ਹਰਮਨਪ੍ਰੀਤ ਸਿੰਘ ਨੇ ਕਪਤਾਨ ਵਜੋਂ ਟੀਮ ਦੀ ਅਗਵਾਈ ਕੀਤੀ ਅਤੇ ਸਭ ਤੋਂ ਵੱਧ ਸਕੋਰ ਕਰਨ ਵਾਲੇ ਖਿਡਾਰੀ ਵਜੋਂ ਉੱਭਰਿਆ।”

ਆਪਣੇ ਐਕਸ ਪਲੇਟਫਾਰਮ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਦਰਲੈਂਡ ਵਿੱਚ ਉਲੰਪੀਅਨ ਫਲੋਰਿਸ ਜਾਨ ਬੋਵਲੈਂਡਰ ਨੂੰ ਮਿਲ ਕੇ ਬਹੁਤ ਖ਼ੁਸ਼ੀ ਹੋਈ, ਜੋ ਆਪਣੇ ਅਸਾਧਾਰਨ ਹੁਨਰ ਅਤੇ ਖੇਡ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਸ ਦਾ ਸ਼ਾਨਦਾਰ ਕਰੀਅਰ ਅਤੇ ਤਜਰਬਾ ਸਾਡੇ ਨੌਜਵਾਨ ਖਿਡਾਰੀਆਂ ਨੂੰ ਬਹੁਤ ਪ੍ਰੇਰਿਤ ਕਰੇਗਾ। ਫਲੋਰਿਸ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਉਸ ਨੇ ਖਿੜੇ ਮੱਥੇ ਸਵੀਕਾਰ ਕੀਤਾ। ਉਹ ਆਗਾਮੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਤੋਂ ਪਹਿਲਾਂ ਸਾਡੇ ਖਿਡਾਰੀਆਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਪੰਜਾਬ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਹਾਕੀ ਨੂੰ ਨਵੀਆਂ ਉਚਾਈਆਂ `ਤੇ ਲੈ ਜਾਣ ਲਈ ਦਿੜ੍ਹ ਹੈ।”

Tags: BREAKING NEWSBreaking news in PunjabiLatest Punjab news in PunjabiPUNJABPUNJAB CMPunjab CM Bhagwant Manntop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
August 19, 2026
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

by Ranjit Singh
August 19, 2026
0

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਸੁਪਰੀਮ...

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

by Ranjit Singh
August 19, 2026
0

India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ - ਦੇਵਦੱਤ ਪਡਿੱਕਲ ਦਾ ਸੈਂਕੜਾ - ਮੈਚ...

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

by Ranjit Singh
August 19, 2026
0

India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਭਾਰਤੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
August 19, 2026
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

Most Popular

ਥੋੜ੍ਹੀ ਦੇਰ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ

ਥੋੜ੍ਹੀ ਦੇਰ ‘ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ

by Navjot
3 weeks ago
0

ਥੋੜ੍ਹੀ ਦੇਰ 'ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ ਪ੍ਰੈਸ ਕਾਨਫਰੰਸ ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਅੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 