• Latest
  • Trending
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

4 months ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

34 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

1 hour ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਕਮ ਦਾ ਐਸਐਮਐਸ ਮਿਲਦਿਆਂ ਹੀ ਖ਼ੁਸ਼ੀ ਦੇ ਹੰਝੂ ਛਲਕ ਪਏ, ਪੰਜਾਬ ਭਰ ਦੀਆਂ ਮਹਿਲਾਵਾਂ ਤੱਕ ਪਹੁੰਚਿਆ ਯੋਜਨਾ ਦਾ ਲਾਭ

July 11, 2026
in ਖਬਰਾਂ, ਪੰਜਾਬ

ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ: ਰੀਤਾ, ਲਾਭਪਾਤਰੀ, ਭੁਗਤਾਨ ਦੀ ਪੁਸ਼ਟੀ ਦਾ ਐਸਐਮਐਸ ਉਨ੍ਹਾਂ ਦੀ ਜ਼ਿੰਦਗੀ ਦਾ ਯਾਦਗਾਰ ਪਲ ਬਣ ਗਿਆ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਗਭਗ 66 ਲੱਖ ਤੋਂ ਵੱਧ ਮਹਿਲਾਵਾਂ ਨੇ ਕਰਵਾਈ ਰਜਿਸਟ੍ਰੇਸ਼ਨ, ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਜਾਰੀ

ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਮਹਿਲਾ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ, ਕੋਈ ਵੀ ਯੋਗ ਮਹਿਲਾ ਵਾਂਝੀ ਨਹੀਂ ਰਹੇਗੀ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਜੁਲਾਈ 2026 ( ਵਿਸ਼ਵ ਵਾਰਤਾ );- ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ (SC) ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,500 ਪ੍ਰਤੀ ਮਹੀਨਾ ਅਨੁਸਾਰ ਕੁੱਲ ₹4,500 ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ₹1,000 ਪ੍ਰਤੀ ਮਹੀਨਾ ਅਨੁਸਾਰ ਕੁੱਲ ₹3,000 ਦੀ ਰਕਮ ਪ੍ਰਦਾਨ ਕੀਤੀ ਗਈ।

ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ।

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ। ਉਨ੍ਹਾਂ ਕਿਹਾ, “‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਮਹਿਲਾ ਇਸ ਯੋਜਨਾ ਤੋਂ ਵਾਂਝੀ ਨਹੀਂ ਰਹੇਗੀ।”

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਉਪਲੱਬਧ ਕਰਵਾ ਰਹੀ ਹੈ ਅਤੇ ਇਸ ਨਾਲ ਉਨ੍ਹਾਂ ਦੀਆਂ ਮੌਜੂਦਾ ਸਮਾਜਿਕ ਸੁਰੱਖਿਆ ਯੋਜਨਾਵਾਂ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਜਿਹੜੀਆਂ ਮਹਿਲਾਵਾਂ ਪਹਿਲਾਂ ਤੋਂ ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਨ੍ਹਾਂ ਨੂੰ ਇਹ ਸਾਰੇ ਲਾਭ ਪਹਿਲਾਂ ਦੀ ਤਰ੍ਹਾਂ ਮਿਲਦੇ ਰਹਿਣਗੇ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਉਨ੍ਹਾਂ ਲਈ ਸਮਾਜਿਕ ਸੁਰੱਖਿਆ ਦੀ ਇੱਕ ਵਾਧੂ ਪਰਤ ਵਜੋਂ ਕੰਮ ਕਰੇਗੀ।

ਪੂਰੇ ਪੰਜਾਬ ਵਿੱਚ ਪਹਿਲੀ ਕਿਸ਼ਤ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੇ ਇਸਨੂੰ ਆਪਣੀ ਜ਼ਿੰਦਗੀ ਦਾ ਮਾਣ ਭਰਿਆ ਪਲ ਦੱਸਿਆ। ਕਈ ਮਹਿਲਾਵਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੇ ਆਪਣੇ ਬੈਂਕ ਖ਼ਾਤੇ ਵਿੱਚ ਸਿੱਧੀ ਰਕਮ ਜਮ੍ਹਾਂ ਹੋਈ ਹੈ।

ਗੁਰਦਾਸਪੁਰ ਜ਼ਿਲ੍ਹੇ ਦੇ ਮੁਸਤਾਬਾ ਜੱਟਾ ਪਿੰਡ ਦੀ ਵਸਨੀਕ ਕੁਲਦੀਪ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਪ੍ਰਾਪਤ ਕਰਨਾ ਉਨ੍ਹਾਂ ਦੀ ਜ਼ਿੰਦਗੀ ਦੇ ਸਭ ਤੋਂ ਭਾਵੁਕ ਪਲਾਂ ਵਿੱਚੋਂ ਇੱਕ ਸੀ। ₹4,500 ਉਨ੍ਹਾਂ ਦੇ ਖ਼ਾਤੇ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਆਰਥਿਕ ਆਜ਼ਾਦੀ ਮਹਿਸੂਸ ਕੀਤੀ। ਉਨ੍ਹਾਂ ਕਿਹਾ, “ਮੈਂ ਬਹੁਤ ਖ਼ੁਸ਼ ਹਾਂ ਕਿ ਮੇਰੀ ਆਪਣੀ ਕਮਾਈ ਮੇਰੇ ਆਪਣੇ ਬੈਂਕ ਖ਼ਾਤੇ ਵਿੱਚ ਆਈ ਹੈ। ਅੱਜ ਤੋਂ ਪਹਿਲਾਂ ਮੈਂ ਆਪਣੇ ਹੱਥ ਵਿੱਚ ਆਪਣੀ ਕਮਾਈ ਦੇਖੀ ਹੀ ਨਹੀਂ ਸੀ। ਜਦੋਂ ਮੇਰੇ ਮੋਬਾਈਲ ’ਤੇ ਤਿੰਨ ਕਿਸ਼ਤਾਂ ਜਮ੍ਹਾਂ ਹੋਣ ਦਾ ਸੰਦੇਸ਼ ਆਇਆ ਤਾਂ ਮੇਰੀ ਖ਼ੁਸ਼ੀ ਦਾ ਕੋਈ ਠਿਕਾਣਾ ਨਹੀਂ ਰਿਹਾ। ਮੈਂ ਪੰਜਾਬ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਜੀ ਦਾ ਦਿਲੋਂ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਸਾਨੂੰ ਆਤਮ-ਸਨਮਾਨ ਦਾ ਇਹ ਅਹਿਸਾਸ ਕਰਵਾਇਆ।”

ਕੁਲਦੀਪ ਕੌਰ ਨੇ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਇਸ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕ ਪੁੱਤਰਾਂ ਨੂੰ ਧੀਆਂ ਨਾਲੋਂ ਵੱਧ ਮਹੱਤਵ ਦਿੰਦੇ ਸਨ, ਪਰ ਹੁਣ ਇਹ ਸੋਚ ਹੌਲੀ-ਹੌਲੀ ਬਦਲ ਰਹੀ ਹੈ। ਜਿਨ੍ਹਾਂ ਪਰਿਵਾਰਾਂ ਵਿੱਚ ਧੀਆਂ ਹਨ, ਉਹ ਹੁਣ ਵਧੇਰੇ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਮਹਿਲਾਵਾਂ ਕੋਲ ਆਪਣੀ ਆਰਥਿਕ ਸਹਾਇਤਾ ਹੈ। ਮੈਂ ਤਾਂ ਆਪਣੇ ਪਤੀ ਲਈ ਵੀ ਮਾਣਯੋਗ ਹੋ ਗਈ ਹਾਂ।”

ਘੁੰਮਣਕਲਾਂ ਪਿੰਡ ਦੀ ਇੱਕ ਹੋਰ ਲਾਭਪਾਤਰੀ ਹਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਯੋਜਨਾ ਦੀ ਜਾਣਕਾਰੀ ਪਿੰਡ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਮਿਲੀ। ਉਨ੍ਹਾਂ ਕਿਹਾ, “ਮੈਂ ਇਸ ਪੈਸੇ ਨਾਲ ਆਪਣੇ ਲਈ ਸੂਟ ਖ਼ਰੀਦਾਂਗੀ ਅਤੇ ਕੁਝ ਰਕਮ ਘਰ ਦੇ ਖ਼ਰਚੇ ਵਿੱਚ ਲਗਾਵਾਂਗੀ। ਮੈਂ ਬਹੁਤ ਖ਼ੁਸ਼ ਹਾਂ। ਮੈਂ ਵੀ ਹੁਣ ਕਮਾ ਰਹੀ ਹਾਂ।”

ਹਰਮੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਸਮਾਜ ਨੂੰ ਇੱਕ ਮਹੱਤਵਪੂਰਨ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਕਿਹਾ, “ਧੀ ਬੋਝ ਨਹੀਂ, ਸਗੋਂ ਪਰਿਵਾਰ ਦਾ ਮਾਣ ਹੁੰਦੀ ਹੈ। ਇਹ ਰਕਮ ਧੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਕਰੇਗੀ। ਜਦੋਂ ਅਸੀਂ ਕਿਸੇ ਧੀ ਨੂੰ ਪੜ੍ਹਾਉਂਦੇ ਅਤੇ ਸਸ਼ਕਤ ਬਣਾਉਂਦੇ ਹਾਂ ਤਾਂ ਪੂਰੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਦਾ ਰਾਹ ਖੋਲ੍ਹਦੇ ਹਾਂ। ਹੁਣ ਮੈਂ ਸਿਆਣੀ ਹੋ ਗਈ ਹਾਂ।”

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੀ ਰਹਿਣ ਵਾਲੀ ਇੱਕ ਵਿਧਵਾ ਕਿਰਨ ਨੇ ਕਿਹਾ ਕਿ ਇਹ ਆਰਥਿਕ ਸਹਾਇਤਾ ਉਨ੍ਹਾਂ ਦੀ ਜ਼ਿੰਦਗੀ ਦੇ ਔਖੇ ਸਮੇਂ ਵਿੱਚ ਵੱਡਾ ਸਹਾਰਾ ਸਾਬਤ ਹੋਵੇਗੀ। ਉਨ੍ਹਾਂ ਕਿਹਾ, “ਮੇਰੇ ਲਈ ਤਾਂ ਇਹ ਬਹੁਤ ਵੱਡੀ ਰਕਮ ਹੈ। ਮੈਂ ਵਿਧਵਾ ਹਾਂ ਅਤੇ ਬਹੁਤ ਗਰੀਬ ਹਾਂ। ਮੇਰੇ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ। ਮੈਂ ਮੁੱਖ ਮੰਤਰੀ ਜੀ ਦਾ ਬਹੁਤ ਧੰਨਵਾਦ ਕਰਦੀ ਹਾਂ।”

ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਪਿੰਡ ਦੀ ਦਿਹਾੜੀਦਾਰ ਮਜ਼ਦੂਰ ਰੀਤਾ ਨੇ ਕਿਹਾ ਕਿ ਇਸ ਆਰਥਿਕ ਸਹਾਇਤਾ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਕਈ ਚਿੰਤਾਵਾਂ ਘੱਟ ਹੋ ਗਈਆਂ ਹਨ। ਉਨ੍ਹਾਂ ਕਿਹਾ, “ਮੈਨੂੰ ਇਸ ਯੋਜਨਾ ਦੀ ਜਾਣਕਾਰੀ ਆਂਗਣਵਾੜੀ ਕੇਂਦਰ ਤੋਂ ਮਿਲੀ ਅਤੇ ਉੱਥੋਂ ਦੀ ਮਦਦ ਨਾਲ ਮੈਂ ਅਰਜ਼ੀ ਭਰੀ। ਮੈਂ ਅਤੇ ਮੇਰੇ ਪਤੀ ਦੋਵੇਂ ਦਿਹਾੜੀਦਾਰ ਮਜ਼ਦੂਰ ਹਾਂ। ਇਹ ਰਕਮ ਸਾਡੇ ਲਈ ਬਹੁਤ ਵੱਡੀ ਮਦਦ ਹੈ। ਹੁਣ ਮੈਂ ਇਸ ਪੈਸੇ ਦਾ ਇਸਤੇਮਾਲ ਆਪਣੀਆਂ ਜ਼ਰੂਰਤਾਂ ਲਈ ਕਰ ਸਕਾਂਗੀ।”

ਆਪਣੇ ਮੋਬਾਈਲ ’ਤੇ ਭੁਗਤਾਨ ਦੀ ਪੁਸ਼ਟੀ ਵਾਲਾ ਐਸਐਮਐਸ ਵੇਖਦੇ ਹੋਏ ਉਨ੍ਹਾਂ ਦੀਆਂ ਅੱਖਾਂ ਵਿੱਚ ਖ਼ੁਸ਼ੀ ਦੇ ਹੰਝੂ ਆ ਗਏ। ਮੁਸਕੁਰਾਉਂਦੇ ਹੋਏ ਉਨ੍ਹਾਂ ਕਿਹਾ, “ਮੋਬਾਈਲ ਦੀ ‘ਟੂੰ-ਟੂੰ’ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ।”

___

Tags: BREAKING NEWSLatest Punjab newsLatest Punjab news in Punjabitop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 