• Latest
  • Trending
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

2 months ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

41 minutes ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

46 minutes ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

1 hour ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

1 hour ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

2 hours ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

3 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

3 hours ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

3 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

4 hours ago
Hindi News
English News
Tuesday, June 9, 2026
No Result
View All Result
38 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

10 ਲੱਖ ਦਾ ਨਗਦੀ ਰਹਿਤ ਇਲਾਜ ਯਕੀਨੀ ਬਣਾਉਂਦਾ ਹੈ ਕਿ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਜਨਮ ਦੇ ਸਮੇਂ ਤੋਂ ਹੀ ਮਿਲੇ ਮਿਆਰੀ ਇਲਾਜ

April 8, 2026
in ਖਬਰਾਂ, ਪੰਜਾਬ

ਚੰਡੀਗੜ੍ਹ, 8 ਅਪ੍ਰੈਲ 2026 (ਵਿਸ਼ਵ ਵਾਰਤਾ):- ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ।

ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ।

ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂੰ ਡਾਕਟਰਾਂ ਵੱਲੋਂ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੀ ਧੀ ਦੇ ਦਿਲ ਵਿੱਚ ਛੇਦ ਹੈ। ਉਨ੍ਹਾਂ ਦੀ ਬੱਚੀ ਦਾ ਇਲਾਜ ਦੋ ਵੱਖ-ਵੱਖ ਹਸਪਤਾਲਾਂ ਵਿੱਚ ਹੋਇਆ ਅਤੇ ਸਿਹਤ ਕਾਰਡ ਹੇਠ 2.77 ਲੱਖ ਰੁਪਏ ਦਾ ਸਾਰਾ ਖਰਚਾ ਕਵਰ ਹੋ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਪਰਿਵਾਰ ਨੂੰ ਸਿਹਤ ਅਤੇ ਆਰਥਿਕ ਮੁਸ਼ਕਲਾਂ ਵਿੱਚੋਂ ਕਿਸੇ ਇੱਕ ਦੀ ਚੋਣ ਨਾ ਕਰਨੀ ਪਵੇ। ਇਸ ਯੋਜਨਾ ਹੇਠ ਹਰ ਮਾਂ ਅਤੇ ਨਵਜਾਤ ਬੱਚੇ ਨੂੰ ਸਾਲਾਨਾ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਸਕਦਾ ਹੈ—ਚਾਹੇ ਸਰਕਾਰੀ ਹਸਪਤਾਲ ਹੋਵੇ ਜਾਂ ਸੂਚੀਬੱਧ ਨਿੱਜੀ ਹਸਪਤਾਲ—ਅਤੇ ਇਹ ਸਹੂਲਤ ਬੱਚੇ ਦੇ ਜਨਮ ਦੇ ਪਹਿਲੇ ਘੰਟਿਆਂ ਤੋਂ ਹੀ ਉਪਲਬਧ ਹੁੰਦੀ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਅਸੀਂ ਪਿੰਡਾਂ ਵਿੱਚ ਪ੍ਰੋਗਰਾਮ ਚਲਾ ਰਹੇ ਹਾਂ ਤਾਂ ਜੋ ਪਰਿਵਾਰ ਸਮੇਂ ‘ਤੇ ਜਾਂਚ ਕਰਵਾਉਣ ਅਤੇ ਇਲਾਜ ਵਿੱਚ ਦੇਰੀ ਨਾ ਕਰਨ। ਪਿਛਲੇ ਤਿੰਨ ਮਹੀਨਿਆਂ ਵਿੱਚ ਹੀ 6,000 ਤੋਂ ਵੱਧ ਨਵਜਾਤ ਬੱਚਿਆਂ ਦਾ ਇਲਾਜ ਇਸ ਯੋਜਨਾ ਹੇਠ ਕੀਤਾ ਗਿਆ ਹੈ, ਜੋ ਨਵਜੰਮੇ ਬੱਚਿਆਂ ਨੂੰ ਸਮੇਂ ਸਿਰ ਚਿਕਿਤਸਕ ਸੇਵਾ ਦੇਣ ਵਿੱਚ ਯੋਜਨਾ ਦੀ ਵਧ ਰਹੀ ਪਹੁੰਚ ਨੂੰ ਦਰਸਾਉਂਦਾ ਹੈ। ਇਹ ਯੋਜਨਾ ਜਨਮ ਦੇ ਸਮੇਂ ਘੱਟ ਵਜ਼ਨ, ਸਮੇਂ ਤੋਂ ਪਹਿਲਾਂ ਜਨਮ, ਸੰਕਰਮਣ ਅਤੇ ਹੋਰ ਨਵਜਾਤ ਜਟਿਲਤਾਵਾਂ ਦੇ ਇਲਾਜ ਵਿੱਚ ਮਦਦ ਕਰਦੀ ਹੈ ਅਤੇ ਮਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਤੋਂ ਬਾਅਦ ਦੀਆਂ ਸਿਹਤ ਸੇਵਾਵਾਂ ਨੂੰ ਵੀ ਮਜ਼ਬੂਤ ਬਣਾਉਂਦੀ ਹੈ।

ਦਿਲਜੋਤ ਦਾ ਕੇਸ ਇਕੱਲਾ ਨਹੀਂ ਹੈ। ਸਾਰੇ ਪੰਜਾਬ ਵਿੱਚ ਹੁਣ ਪਰਿਵਾਰ ਨਵਜਾਤ ਬੱਚਿਆਂ ਨੂੰ ਸ਼ੁਰੂਆਤੀ ਦਿਨਾਂ ਵਿੱਚ ਹੀ ਇਲਾਜ ਲਈ ਹਸਪਤਾਲ ਲੈ ਕੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਲਾਜ ਦਾ ਖਰਚਾ ਉਨ੍ਹਾਂ ਨੂੰ ਨਹੀਂ ਝੱਲਣਾ ਪਵੇਗਾ।

ਬਠਿੰਡਾ ਦੇ ਅੱਗਰਵਾਲ ਹਸਪਤਾਲ ਵਿੱਚ ਇੱਕ ਨਵਜਾਤ, ਜਿਸ ਨੂੰ ਗੰਭੀਰ ਪੀਲੀਆ ਅਤੇ ਸਾਂਹ ਲੈਣ ਵਿੱਚ ਦਿੱਕਤ ਸੀ, ਦਾ ਲਗਭਗ 1 ਲੱਖ ਰੁਪਏ ਦਾ ਇਲਾਜ ਪੂਰੀ ਤਰ੍ਹਾਂ ਇਸ ਯੋਜਨਾ ਹੇਠ ਕਵਰ ਕੀਤਾ ਗਿਆ।

ਪਟਿਆਲਾ ਦੇ ਗਢਾਇਆ ਪਿੰਡ ਦੇ ਮਨਕੀਰਤ ਸਿੰਘ ਨੂੰ ਜਨਮ ਤੋਂ ਕੁਝ ਦਿਨਾਂ ਬਾਅਦ ਪੀਲੀਆ ਅਤੇ ਸਾਂਹ
ਦੀ ਸਮੱਸਿਆ ਲਈ ਇਲਾਜ ਦੀ ਲੋੜ ਪਈ। ਉਸਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਦਾ ਜਨਮ 25 ਮਾਰਚ ਨੂੰ ਹੋਇਆ ਸੀ ਅਤੇ ਉਸਨੂੰ ਕੁਝ ਸਮੱਸਿਆਵਾਂ ਸਨ। ਅਸੀਂ ਉਸਦੀ ਸਿਹਤ ਲਈ ਚਿੰਤਿਤ ਸੀ, ਪਰ ਇਸ ਤੋਂ ਵੱਧ ਚਿੰਤਾ ਸਾਨੂੰ ਖਰਚੇ ਦੀ ਸੀ। ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਜਨਾ ਦਾ ਧੰਨਵਾਦ ਕਰਦੇ ਹਾਂ, ਜਿਸ ਤਹਿਤ ਸਾਡਾ ਸਾਰਾ ਖਰਚਾ ਕਵਰ ਹੋ ਗਿਆ।

ਫਰੀਦਕੋਟ ਦੇ ਕੋਟਕਪੂਰਾ ਦੀ ਬਿਮਲਾ ਰਾਣੀ ਨੇ ਹਾਲ ਹੀ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸਨੂੰ ਨਵਜਾਤ ਦੇਖਭਾਲ ਦੀ ਲੋੜ ਸੀ। ਪਰਿਵਾਰ ਦੇ ਇੱਕ ਮੈਂਬਰ ਮੁਤਾਬਕ ਉਸਦਾ ਅਠਾਰਾਂ ਦਿਨਾਂ ਦਾ ਬੱਚਾ ਹੁਣ ਸੁਰੱਖਿਅਤ ਤਰੀਕੇ ਨਾਲ ਇਸ ਯੋਜਨਾ ਹੇਠ ਇਲਾਜ ਲੈ ਰਿਹਾ ਹੈ।

ਇਹ ਮਾਮਲੇ ਇਸ ਯੋਜਨਾ ਪ੍ਰਤੀ ਲੋਕਾਂ ਦੇ ਹਾਂ-ਪੱਖੀ ਹੁੰਗਾਰੇ ਨੂੰ ਦਰਸਾਉਂਦੇ ਹਨ। ਯੋਜਨਾ ਦੇ ਸ਼ੁਰੂ ਹੋਣ ਤੋਂ ਲੈ ਕੇ ਹੀ ਪੰਜਾਬ ਭਰ ਵਿੱਚ ਵੱਧ ਤੋਂ ਵੱਧ ਪਰਿਵਾਰ ਮਾਂਵਾਂ ਅਤੇ ਨਵਜੰਮੇ ਬੱਚਿਆਂ ਨੂੰ ਪਹਿਲੇ 72 ਘੰਟਿਆਂ ਵਿੱਚ ਹੀ ਹਸਪਤਾਲ ਲੈ ਕੇ ਆ ਰਹੇ ਹਨ, ਜਿਸ ਨਾਲ ਸਿਹਤ ਨਤੀਜੇ ਬਿਹਤਰ ਹੋ ਰਹੇ ਹਨ ਅਤੇ ਦੇਰੀ ਹੋਣ ਕਰਕੇ ਵਧਣ ਵਾਲੀਆਂ ਜਟਿਲਤਾਵਾਂ ਘੱਟ ਰਹੀਆਂ ਹਨ।

ਪੰਜਾਬ ਸਰਕਾਰ ਲੋਕਾਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੀ ਹੈ ਕਿ ਉਹ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ਦੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਵਾਉਣ ਤਾਂ ਜੋ ਉਹ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਕਦੀ ਰਹਿਤ ਇਲਾਜ ਦਾ ਲਾਭ ਲੈ ਸਕਣ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top...

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

by Navjot
June 9, 2026
0

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ    ਚੰਡੀਗੜ੍ਹ, 9...

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
June 9, 2026
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

 Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 