• Latest
  • Trending
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ

3 years ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

29 minutes ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

31 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

47 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ

1 hour ago
Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

Punjab: ਹਾਈ ਕੋਰਟ ਨੇ PCS ਮੇਨਜ਼ ਦੀ ਭਰਤੀ ਪ੍ਰਕਿਰਿਆ ‘ਤੇ ਲਾਈ ਰੋਕ

2 hours ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

2 hours ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

4 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

4 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

4 hours ago
Hindi News
English News
Thursday, November 19, 2026
No Result
View All Result
26 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ

November 28, 2023
in ਖਬਰਾਂ, ਚੰਡੀਗੜ੍ਹ, ਪੰਜਾਬ
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ

ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋਵੇਗੀ।

ਅੱਜ ਸ਼ੁਰੂ ਹੋਈ ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਇਸ ਸਕੀਮ ਦਾ ਆਗਾਜ਼ ਕੀਤਾ ਹੈ। ਇਸ ਸਕੀਮ ਤਹਿਤ ਪੰਜਾਬ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਏ.ਸੀ. ਬੱਸਾਂ ਜਾਂ ਏ.ਸੀ. ਰੇਲ ਗੱਡੀਆਂ ਰਾਹੀਂ ਸੂਬਾ ਜਾਂ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।

ਇਸ ਸਕੀਮ ਤਹਿਤ ਦੂਰ-ਦੁਰਾਡੇ ਵਾਲੇ ਅਸਥਾਨਾਂ ਲਈ ਰੇਲ ਯਾਤਰਾ ਜਦਕਿ ਸੜਕ ਰਸਤੇ ਘੱਟ ਦੂਰੀ ਵਾਲੇ ਅਸਥਾਨਾਂ ਲਈ ਬੱਸਾਂ ਦੀ ਸਹੂਲਤ ਮਿਲੇਗੀ। ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਧਾਰਮਿਕ ਥਾਵਾਂ ਲਈ 13 ਵਾਤਾਨਕੂਲ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਅਤੇ ਹਰੇਕ ਰੇਲ ਗੱਡੀ ਵਿੱਚ 1000 ਯਾਤਰੀ ਹੋਣਗੇ।

ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਅਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਹੋਵੇਗੀ। ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾਣਗੇ। ਇਨ੍ਹਾਂ ਥਾਵਾਂ ਦੀ ਯਾਤਰਾ ਦੌਰਾਨ ਏ.ਸੀ. ਰਿਹਾਇਸ਼ ਅਤੇ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

ਯਾਤਰੀਆਂ ਦੀ ਸਹੂਲਤ ਲਈ ਸਵਾਗਤੀ ਕਿੱਟ ਦਿੱਤੀ ਜਾਵੇਗੀ ਜਿਸ ਵਿੱਚ ਇਕ ਬੈਗ, ਚਾਦਰ, ਕੰਬਲ, ਸਿਰਹਾਣਾ, ਪੇਸਟ, ਤੇਲ, ਸਾਬਣ, ਸ਼ੈਂਪੂ, ਬਰੱਸ਼, ਛਤਰੀ, ਸ਼ੀਸ਼ਾ ਅਤੇ ਹੋਰ ਸਾਮਾਨ ਹੋਵੇਗਾ। ਸੂਬਾ ਸਰਕਾਰ ਨੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜ਼ਿਕਰਯੋਗ ਹੈ ਕਿ ਸਾਰੇ ਪੰਜਾਬ ਵਾਸੀ ਇਸ ਸਕੀਮ ਦੀ ਸਹੂਲਤ ਹਾਸਲ ਕਰਨ ਲਈ ਯੋਗ ਹਨ ਅਤੇ ਯਾਤਰੀਆਂ ਦੀ ਚੋਣ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

Canada ‘ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼

by Ranjit Singh
November 19, 2026
0

Canada 'ਚੋਂ ਆਈ ਮੰਦਭਾਗੀ ਖ਼ਬਰ: 25 ਸਾਲਾ ਭਾਰਤੀ ਨੌਜਵਾਨ ਦੀ ਕਾਰ ’ਚੋਂ ਮਿਲੀ ਲਾਸ਼ - ਤੁਸ਼ਾਰ ਸ਼ਰਮਾ ਦੀ ਮੌਤ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

by Navjot
November 19, 2026
0

ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ) - ਉੱਤਰੀ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ SUV (ਐਸ.ਯੂ.ਵੀ.) ਦੇ...

Most Popular

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

by Jaspreet Kaur
2 weeks ago
0

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ - ਸਾਹਮਣੇ ਆਈ ਮੁਕੰਮਲ ਸੂਚੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 