CJI : ਜਸਟਿਸ ਸੂਰਿਆ ਕਾਂਤ ਬਣੇ ਭਾਰਤ ਦੇ 53ਵੇਂ ਚੀਫ਼ ਜਸਟਿਸ
– 24 ਨਵੰਬਰ ਨੂੰ ਚੁੱਕਣਗੇ ਸਹੁੰ
ਨਵੀ ਦਿੱਲੀ, 30 ਅਕਤੂਬਰ 2025 (ਵਿਸ਼ਵ ਵਾਰਤਾ) – ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੂਰਿਆ ਕਾਂਤ ਨੂੰ ਭਾਰਤ ਦੇ 53ਵੇਂ ਚੀਫ਼ ਜਸਟਿਸ (ਸੀਜੇਆਈ) ਨਿਯੁਕਤ ਕੀਤਾ ਗਿਆ ਹੈ। ਉਹ 24 ਨਵੰਬਰ ਨੂੰ ਸਹੁੰ ਚੁੱਕਣਗੇ। ਉਹ ਮੌਜੂਦਾ ਸੀਜੇਆਈ ਭੂਸ਼ਣ ਰਾਮਕ੍ਰਿਸ਼ਨ ਗਵਈ ਦੀ ਥਾਂ ਲੈਣਗੇ।
ਦੱਸ ਦਈਏ ਕਿ ਸੀਜੇਆਈ ਗਵਈ ਦਾ ਕਾਰਜਕਾਲ 23 ਨਵੰਬਰ ਨੂੰ ਖਤਮ ਹੋ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੁੰਦੇ ਹਨ। ਜਸਟਿਸ ਸੂਰਿਆ ਕਾਂਤ ਦਾ ਕਾਰਜਕਾਲ ਲਗਭਗ 14 ਮਹੀਨੇ ਹੋਵੇਗਾ। ਉਹ 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ। ਸੀਜੇਆਈ ਗਵਈ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























