CJP Protest: ਪੁਲਿਸ ਨੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੂੰ ਉਡਾਣ ਦੌਰਾਨ ਹੀ ਹਿਰਾਸਤ ‘ਚ ਲਿਆ
ਚੰਡੀਗੜ੍ਹ, 10 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ ‘ਤੇ ਇੱਕ ਉਡਾਣ ਦੌਰਾਨ ਹੀ ਹਿਰਾਸਤ ਵਿੱਚ ਲਿਆ ਗਿਆ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐਸਆਈਆਰ ਦੀ ਮੁਅੱਤਲੀ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ਵਿਖੇ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਸਨ। ਇਸ ਤੋਂ ਇਲਾਵਾ ਯੂਟਿਊਬਰ ਧਰੁਵ ਰਾਠੀ ਨੂੰ ਉਨ੍ਹਾਂ ਦੇ ਗੁਰੂਗ੍ਰਾਮ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਇਲਾਵਾ, ਰਾਜਧਾਨੀ ਦੇ ਵੱਖ-ਵੱਖ ਸਥਾਨਾਂ ਤੋਂ 600 ਹੋਰ ਸਮਰਥਕਾਂ ਨੂੰ ਹਿਰਾਸਤ ‘ਚ ਗਿਆ।
ਇਸ ਤੋਂ ਪਹਿਲਾਂ, ਵੱਖ-ਵੱਖ ਖੇਤਰਾਂ ਤੋਂ ਸੀਜੇਪੀ ਸਮਰਥਕ ਜੰਤਰ-ਮੰਤਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਰਹੀ ਹੈ। ਵਾਹਨਾਂ ਨੂੰ ਰੋਕਣ ਲਈ ਸੜਕਾਂ ‘ਤੇ ਮੇਖਾਂ ਲਗਾਈਆਂ ਗਈਆਂ ਹਨ।
ਸੁਰੱਖਿਆ ਉਪਾਵਾਂ ਦੇ ਹਿੱਸੇ ਵਜੋਂ, 45 ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਅਤੇ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਜਾਣ ਵਾਲੀਆਂ 250 ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਰਾਤ 10 ਵਜੇ ਤੋਂ ਸ਼ਨੀਵਾਰ ਰਾਤ 10 ਵਜੇ ਤੱਕ ਇੰਡੀਆ ਗੇਟ ਦੇ 4 ਕਿਲੋਮੀਟਰ ਦੇ ਘੇਰੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























