• Latest
  • Trending
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

6 months ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

25 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

34 minutes ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

1 hour ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

2 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

2 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ

May 14, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ
  • ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਦਿਵਾਂਸ਼ੀ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਮੁੰਡਿਆਂ ਨੂੰ ਪਛਾੜਿਆ, 94.73 ਫੀਸਦ ਲੜਕੀਆਂ ਅਤੇ 88.52 ਫੀਸਦ ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਤਿੰਨੋਂ ​​ਟਾਪਰ ਵਿਦਿਆਰਥਣਾਂ ਕੌਮੀ ਅਤੇ ਰਾਜ ਪੱਧਰੀ ਖਿਡਾਰੀ, ਜੋ ਦਰਸਾਉਂਦਾ ਹੈ ਕਿ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਮਿਲੇ, ਤਿੰਨੋ ਟਾਪਰ ਲੜਕੀਆਂ ਨੂੰ 50,000 ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ 

PSEB ਦੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਰਿਕਾਰਡ ਕਾਇਮ ਕਰਨ ਵਾਲ਼ੀਆਂ ਧੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ਼ CM ਭਗਵੰਤ ਮਾਨ ਵੱਲੋਂ ਖ਼ਾਸ ਮੁਲਾਕਾਤ, 100% ਅੰਕ ਹਾਸਲ ਕਰਨ ਵਾਲ਼ੀਆਂ ਧੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ pic.twitter.com/jv2H8kbTcW

— AAP Punjab (@AAPPunjab) May 14, 2026

ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ।

ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨਵੀਨੀਕਰਨ, ਆਧੁਨਿਕ ਕਲਾਸਰੂਮਾਂ ਅਤੇ ਕੇਂਦਰਿਤ ਅਕਾਦਮਿਕ ਸੁਧਾਰਾਂ ਨਾਲ ਲੈਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਨੂੰ ਦਰਸਾਉਂਦਾ ਹੈ।

ਅੱਜ ਚੰਡੀਗੜ੍ਹ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੀਆਂ ਹੋਣਹਾਰ ਧੀਆਂ ਨੂੰ ਸਨਮਾਨਿਤ ਕੀਤਾ। ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਪ੍ਰੀਖਿਆ ਵਿੱਚ 94.73% ਕੁੜੀਆਂ ਪਾਸ ਹੋਈਆਂ ਹਨ।

ਮੈਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ… pic.twitter.com/g4t7FIHqjx

— Bhagwant Mann (@BhagwantMann) May 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਤੋਂ ਸੁਪਨੀਤ ਕੌਰ, ਲੁਧਿਆਣਾ ਤੋਂ ਸੁਹਾਨੀ ਚੌਹਾਨ ਅਤੇ ਲੁਧਿਆਣਾ ਤੋਂ ਦਿਵਾਂਸ਼ੀ ਨੂੰ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਬੇਮਿਸਾਲ ਪ੍ਰਾਪਤੀ ਲਈ 50,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।

ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਤਿੰਨੋਂ ਟਾਪਰ ਕੌਮੀ ਅਤੇ ਰਾਜ ਪੱਧਰੀ ਖਿਡਾਰੀ ਹਨ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਉਹ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਸਾਰੇ ਟਾਪਰ ਆਮ ਪਿਛੋਕੜ ਵਾਲੇ ਹਨ ਅਤੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਜ਼ਿੰਦਗੀ ਵਿੱਚ ਸਫਲਤਾ ਦੀਆਂ ਉਚਾਈਆਂ ਛੂਹਣੀਆਂ ਚਾਹੁੰਦੇ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਹਾਸਲ ਵਿੱਚ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਵੇਗੀ।”

ਸਿੱਖਿਆ ਖੇਤਰ ਵਿੱਚ ਲੜਕੀਆਂ ਦੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਮਾਜ ਵਿੱਚ ਸਿੱਖਿਆ ਦੇ ਪ੍ਰਸਾਰ ਨਾਲ, ਲੜਕੀਆਂ ਨੇ ਨਾ ਸਿਰਫ਼ ਸਿੱਖਿਆ ਖੇਤਰ ਵਿੱਚ ਸਗੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਸਮੇਂ ਨੇ ਸਾਬਤ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਸਿੱਖਿਆ ਖੇਤਰ ਵਿੱਚ ਮੱਲਾਂ ਮਾਰ ਕੇ, ਉਨ੍ਹਾਂ ਨੇ ਦਿਖਾਇਆ ਹੈ ਕਿ ਉਨ੍ਹਾਂ ਦੀ ਬੁੱਧੀ, ਹੁਨਰ ਅਤੇ ਮੁਹਾਰਤ ਦਾ ਕੋਈ ਮੁਕਾਬਲਾ ਨਹੀਂ ਹੈ।”

ਇਨ੍ਹਾਂ ਪ੍ਰਾਪਤੀਆਂ ਨੂੰ ਸਹੀ ਮਾਇਨੇ ਵਿੱਚ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਲੜਕੀਆਂ ਦਾ ਅਸਲ ਸਸ਼ਕਤੀਕਰਨ ਹੈ, ਜੋ ਉਨ੍ਹਾਂ ਦੇ ਸਮਾਜਿਕ-ਆਰਥਿਕ ਪੁਨਰ-ਉਥਾਨ ਅਤੇ ਪੰਜਾਬ ਤੇ ਦੇਸ਼ ਦੀ ਸ਼ਾਨਦਾਰ ਤਰੱਕੀ ਦੀ ਇੱਕ ਨਵੀਂ ਸ਼ੁਰੂਆਤ ਹੈ।”

ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲਗਭਗ 2.65 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਲਗਭਗ 2.42 ਲੱਖ ਵਿਦਿਆਰਥੀ ਪਾਸ ਹੋਏ, ਜਿਸ ਨਾਲ ਕੁੱਲ ਪਾਸ ਪ੍ਰਤੀਸ਼ਤਤਾ ਲਗਭਗ 91.46 ਪ੍ਰਤੀਸ਼ਤ ਬਣਦੀ ਹੈ। ਉਨ੍ਹਾਂ ਕਿਹਾ, “ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 94.73 ਪ੍ਰਤੀਸ਼ਤ ਰਹੀ, ਜਦੋਂ ਕਿ ਲੜਕਿਆਂ ਦੀ ਪਾਸ ਦਰ 88.52 ਪ੍ਰਤੀਸ਼ਤ ਰਹੀ।” ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੇ ਸੂਬੇ ਵਿੱਚ ਸਭ ਤੋਂ ਵੱਧ 96 ਫੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਰਿਟ ਵਿੱਚ ਪਟਿਆਲਾ ਜ਼ਿਲ੍ਹੇ ਨੇ ਬਾਜੀ ਮਾਰੀ, ਜਿਸਦੇ ਸਭ ਤੋਂ ਵੱਧ 59 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਦਿਆਂ ਲੜਕੀਆਂ ਨੇ ਇੱਕ ਵਾਰ ਫਿਰ ਨਤੀਜਿਆਂ ਵਿੱਚ ਲੜਕਿਆਂ ਨੂੰ ਪਛਾੜ ਦਿੱਤਾ ਹੈ। ਮੈਰਿਟ ਸੂਚੀ ਵਿੱਚ ਆਉਣ ਵਾਲੇ ਕੁੱਲ 278 ਵਿਦਿਆਰਥੀਆਂ ਵਿੱਚੋਂ, 217 ਲੜਕੀਆਂ ਹਨ ਜਦੋਂ ਕਿ 61 ਲੜਕੇ ਹਨ।”

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਦਿਨੋ-ਦਿਨ ਬਿਹਤਰ ਹੋ ਰਹੇ ਮਿਆਰ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਸਰਕਾਰੀ ਸਕੂਲਾਂ ਦੇ 122 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ, ਜੋ ਕਿ ਮੈਰਿਟ ‘ਚ ਆਉਣ ਵਾਲੇ ਕੁੱਲ ਵਿਦਿਆਰਥੀਆਂ ਦਾ 50 ਪ੍ਰਤੀਸ਼ਤ ਤੋਂ ਵੱਧ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ 416 ਸਰਕਾਰੀ ਸਕੂਲਾਂ ਨੇ ਇਨ੍ਹਾਂ ਪ੍ਰੀਖਿਆਵਾਂ ਵਿੱਚ 100 ਫੀਸਦ ਨਤੀਜੇ ਦਰਜ ਕੀਤੇ ਹਨ।”

ਗੱਲਬਾਤ ਦੌਰਾਨ ਇੱਕ ਟਾਪਰ ਵਿਦਿਆਰਥਣ ਨੇ ਭਾਰਤੀ ਹਵਾਈ ਸੈਨਾ ਵਿੱਚ ਪਾਇਲਟ ਵਜੋਂ ਭਰਤੀ ਹੋਣ ਦੀ ਇੱਛਾ ਪ੍ਰਗਟਾਈ। ਉਕਤ ਵਿਦਿਆਰਥਣ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਨੂੰ ਐਸਏਐਸ ਨਗਰ, ਮੋਹਾਲੀ ਵਿਖੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਿੱਚ ਦਾਖਲਾ ਲੈਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਇਹ ਸੰਸਥਾ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦੀ ਇੱਕੋ ਇੱਕ ਪੂਰੀ ਤਰ੍ਹਾਂ ਰਿਹਾਇਸ਼ੀ ਸੰਸਥਾ ਹੈ ਜੋ ਨੌਜਵਾਨ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦਿੰਦੀ ਹੈ।” ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਰਾਸ਼ਟਰੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਇਥੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਵਿੱਚ ਉਨ੍ਹਾਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸਐਸਬੀ ਪ੍ਰੀਖਿਆਵਾਂ ਨੂੰ ਪਾਸ ਕਰਨ ਵਾਸਤੇ ਢੁਕਵੀਂ ਤਿਆਰੀ ਕਰਵਾਈ ਜਾਂਦੀ ਹੈ।”

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰਿ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest News In PunjabiPUNJABPUNJAB CMtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

Most Popular

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ

by Ranjit Singh
1 week ago
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਚੌਥਾ ਟੀ-20 ਮੈਚ ਅੱਜ - ਭਾਰਤ 5 ਮੈਚਾਂ ਦੀ ਟੀ-20 ਲੜੀ 'ਚ 3-0 ਨਾਲ ਅੱਗੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 