ਸੀਨੀਅਰ IPS ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਕਲੀਨ ਚਿੱਟ
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਤਤਕਾਲੀ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਐਸ ਪੀ ਐਸ ਪਰਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।ਡਰਾਈਵਿੰਗ ਲਾਇਸੈਂਸ ਮਾਮਲੇ ’ਚ ਡਿਊਟੀ ਵਿਚ ਕੋਤਾਹੀ ਦੇ ਦੋਸ਼ਾਂ ਤਹਿਤ ਸੀਨੀਅਰ ਅਧਿਕਾਰੀ ਪਰਮਾਰ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ। ਤਾਜ਼ਾ ਜਾਣਕਾਰੀ ਅਨੁਸਾਰ ਆਈ.ਪੀ.ਐੱਸ. ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਸਾਰੇ ਦੋਸ਼ਾਂ ਤੋਂ ਮੁਕਤ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਗਈ ਹੈ।
ਗ੍ਰਹਿ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ ਆਈ.ਪੀ.ਐੱਸ. ਅਧਿਕਾਰੀ ਪਰਮਾਰ ਵਿਰੁੱਧ ਵਿਭਾਗੀ ਕਾਰਵਾਈ ਨੂੰ ਖ਼ਤਮ ਕਰਦਿਆਂ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਮੁਅੱਤਲੀ ਦੇ ਸਮੇਂ ਨੂੰ ਹੁਣ ਡਿਊਟੀ ਦਾ ਸਮਾਂ ਹੀ ਮੰਨਿਆ ਜਾਵੇਗਾ। 1997 ਬੈਚ ਦੇ ਆਈਪੀਐਸ ਅਧਿਕਾਰੀ ਪਰਮਾਰ ਏ.ਡੀ.ਜੀ.ਪੀ. (ਲਾਅ ਐਂਡ ਆਰਡਰ) ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























