CLU ਮਾਮਲਾ -ਨਵਜੋਤ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ‘ਚ ਪੇਸ਼ੀ
ਹਾਈਕੋਰਟ ਦੀ ਰਾਹਤ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਦੇਣਗੇ ਗਵਾਹੀ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ)- ਰੋਡ ਰੇਜ ਕੇਸ ਵਿੱਚ ਸਜਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ CLU (ਚੇਂਜ ਲੈਂਡ ਆਫ ਯੂਜ਼) ਘੁਟਾਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਵਾਉਣਗੇ। ਇਸ ਤੋਂ ਪਹਿਲਾਂ 21 ਅਕਤੂਬਰ ਨੂੰ ਉਨ੍ਹਾਂ ਦੀ ਪੇਸ਼ੀ ਸੀ ਪਰ ਮੈਡੀਕਲੀ ਅਨਫਿੱਟ ਹੋਣ ਕਾਰਨ ਉਨ੍ਹਾਂ ਦੀ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ।
ਦੱਸ ਦੇਈਏ ਕਿ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ ਅਤੇ ਸਿੱਧੂ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਸਿੱਧੂ ਨੂੰ ਹਾਈਕੋਰਟ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਸਹੂਲਤ ਮਿਲੀ।























