ਨਵੀਂ ਦਿੱਲੀ 29ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਮੁੱਖ ਮੰਤਰੀ (CM )ਅਤੇ ਆਮ ਆਦਮੀ ਪਾਰਟੀ (AAP) ਦੇ ਮੁਖੀ ਅਰਵਿੰਦ ਕੇਜਰੀਵਾਲ ARVIND KEJRIWAL ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਣਗੇ । ਕੇਜਰੀਵਾਲ ਦਾ ਸੀਬੀਆਈ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਸੀ.ਐਮ. ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਜਾ ਰਿਹਾ ਹੈ। ਕੇਜਰੀਵਾਲ ਦਾ ਸੀਬੀਆਈ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਕੇਜਰੀਵਾਲ ਨੂੰ ਈਡੀ ਨੇ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਅਦਾਲਤ ਤੋਂ ਕੇਜਰੀਵਾਲ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ 20 ਜੂਨ ਨੂੰ ਹੇਠਲੀ ਅਦਾਲਤ ਨੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। ਜਿਸ ਤੋਂ ਬਾਅਦ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ।
ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਅੱਜ ‘ਆਪ’ ਵੱਲੋਂ ਭਾਜਪਾ ਦਫਤਰਾਂ ਅੱਗੇ ਪ੍ਰਦਰਸ਼ਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਭਾਜਪਾ ਦੇ ਦਫਤਰਾਂ ਨੇੜੇ ਰੋਸ ਪ੍ਰਦਰਸ਼ਨ ਕਰੇਗੀ। ਇਸ ਤਹਿਤ ‘ਆਪ’ ਵਰਕਰ ਦਿੱਲੀ ‘ਚ ਭਾਜਪਾ ਦੇ ਮੁੱਖ ਦਫ਼ਤਰ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ। ‘ਆਪ’ ਵਰਕਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਮੱਧ ਪ੍ਰਦੇਸ਼ ਸਮੇਤ 22 ਸੂਬਿਆਂ ‘ਚ ਭਾਜਪਾ ਦੇ ਮੁੱਖ ਦਫਤਰਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਆਪਣੀ ਆਵਾਜ਼ ਬੁਲੰਦ ਕਰਨਗੇ।