CM ਦੀ ਯੋਗਸ਼ਾਲਾ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ
ਵਧੀਕ ਡਿਪਟੀ ਕਮਿਸ਼ਨਰ ਵਲੋਂ ਯੋਗਸ਼ਾਲਾ ਯੋਜਨਾ ਦਾ ਜਾਇਜ਼ਾ
ਕਪੂਰਥਲਾ,3 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵਲੋਂ ਯੋਗ ਟਰੇਨਰਾਂ ਨਾਲ ਮੀਟਿੰਗ ਕਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਯੋਗਾ ਟਰੇਨਰਾਂ ਨੂੰ ਲੋਕਾਂ ਨੂੰ ਯੋਗ ਤੋਂ ਹੋਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ‘ ਸੀ.ਐਮ. ਦੀ ਯੋਗਸ਼ਾਲਾ’ ਤਹਿਤ ਕੈਂਪ ਲਵਾਉਣ ਜਾਂ ਹੋਰ ਜਾਣਕਾਰੀ ਲਈ ਹੈਲਪਲਾਇਨ ਨੰਬਰ 76694-00500 ਬਾਰੇ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਮੁਫਤ ਯੋਗਾ ਕਲਾਸਾਂ ਦਾ ਵੱਧ ਤੋਂ ਵੱਧ ਲੋਕ ਲਾਭ ਉਠਾ ਸਕਣ।
ਉਨ੍ਹਾਂ ਦੱਸਿਆ ਕਿ ਸਬਡਵੀਜ਼ਨ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਵਿਖੇ 113 ਮੁਫ਼ਤ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਨਿਰੋਆ ਜੀਵਨ ਬਤੀਤ ਕਰਨ ਲਈ ਯੋਗ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸੀ.ਐਮ. ਦੀ ਯੋਗਸ਼ਾਲਾ ਦਾ ਵੱਧ ਤੋਂ ਵੱਧ ਲਾਭ ਲਈ ਕਿਹਾ।