CM ਮਾਨ ਵੱਲੋਂ ਲੋਕਾਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ
ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ।
ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ।