CM Bhagwant Mann ਹਸਪਤਾਲ ’ਚ ਭਰਤੀ
ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਹਸਪਤਾਲ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਸਪਤਾਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਮੁੱਖ ਮੰਤਰੀ ਨੂੰ ਹਸਪਤਾਲ ਕਿਉਂ ਦਾਖਲ ਕਰਵਾਉਣਾ ਪਿਆ।