• Latest
  • Trending
CM BHAGWANT MANN ;ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

CM BHAGWANT MANN ;ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

8 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

8 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

9 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

9 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

9 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

10 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

10 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

11 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

11 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM BHAGWANT MANN ;ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਪਿੰਡ ਜਖੇਪਲ ਦੇ ਸ਼ਹੀਦ ਤਰਲੋਚਨ ਸਿੰਘ ਅਤੇ ਭਸੌੜ ਦੇ ਸ਼ਹੀਦ ਹਰਸਿਮਰਨ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਵੰਡਾਇਆ

June 20, 2024
in ਅਜੀਤਗੜ੍ਹ, ਖਬਰਾਂ, ਪੰਜਾਬ
CM BHAGWANT MANN ;ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ

CM BHAGWANT MANN

*ਚੰਡੀਗੜ੍ਹ, 20 ਜੂਨ( ਵਿਸ਼ਵ ਵਾਰਤਾ)-ਪੰਜਾਬ ਦੇ (CM BHAGWANT MANN)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਦੋ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।

ਸ਼ਹੀਦ ਤਰਲੋਚਨ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਖੇਪਲ (ਸੁਨਾਮ) ਅਤੇ ਹਰਸਿਮਰਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਭਸੌੜ (ਧੂਰੀ) ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਬਹਾਦਰ ਸਪੂਤਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਉਹ ਪਹਿਲਾਂ ਪਰਿਵਾਰਾਂ ਨੂੰ ਚੈੱਕ ਨਹੀਂ ਦੇ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਉਂ ਹੀ ਚੋਣ ਜ਼ਾਬਤਾ ਖ਼ਤਮ ਹੋਇਆ ਤਾਂ ਉਨ੍ਹਾਂ ਆਪਣੀ ਸਰਕਾਰ ਦੀ ਵਚਨਬੱਧਤਾ ਪੂਰੀ ਕਰਦਿਆਂ ਇਨ੍ਹਾਂ ਪਰਿਵਾਰਾਂ ਨੂੰ ਚੈੱਕ ਸੌਂਪੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਇਨ੍ਹਾਂ ਨਾਇਕਾਂ ਵੱਲੋਂ ਦਿੱਤੇ ਮਹਾਨ ਬਲੀਦਾਨ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇਸ਼ ਅਤੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਭਾਰਤ ਮਾਤਾ ਦੇ ਇਨ੍ਹਾਂ ਸਪੂਤਾਂ, ਜਿਨ੍ਹਾਂ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਕਰਦਿਆਂ ਲਾਮਿਸਾਲ ਯੋਗਦਾਨ ਦਿੱਤਾ, ਨੂੰ ਸਿਜਦਾ ਭੇਟ ਕਰਨ ਲਈ ਹੈ।

ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਦੇਸ਼ ਅਤੇ ਖ਼ਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇਹ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮੁੱਖ ਮੰਤਰੀ ਨੇ ਇਨ੍ਹਾਂ ਨਾਇਕਾਂ ਦੇ ਦੇਸ਼ ਪ੍ਰਤੀ ਅਟੁੱਟ ਸਮਰਪਣ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ, ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਜਵਾਨਾਂ ਦੀ ਕੁਰਬਾਨੀ ਦੇ ਹਮੇਸ਼ਾ ਰਿਣੀ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੂਰਬੀਰਾਂ ਨੇ ਆਪਣਾ ਫ਼ਰਜ਼ ਨਿਭਾਉਂਦਿਆਂ ਬਹਾਦਰੀ, ਵਚਨਬੱਧਤਾ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

Tags: CM BHAGWANT MANNLatest News In PunjabiWishavwarta
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

by Ranjit Singh
2 days ago
0

Punjab 'ਚ ਹਰਿਆਣਵੀ ਸਿੰਗਰ 'ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 