• Latest
  • Trending
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

3 weeks ago
India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

31 minutes ago
ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

1 hour ago
 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

1 hour ago
ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

4 hours ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

4 hours ago
ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

4 hours ago
Hindi News
English News
Friday, October 23, 2026
No Result
View All Result
24 °c
Chandigarh
23 ° Sat
24 ° Sun
25 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ

October 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ੇ ਦੇ ਖ਼ਿਲਾਫ਼ ਅੰਤਿਮ ਅਤੇ ਫ਼ੈਸਲਾਕੁੰਨ ਲੜਾਈ ਲੜ ਰਿਹਾ ਪੰਜਾਬ-ਭਗਵੰਤ ਸਿੰਘ ਮਾਨ

ਪੁਲਿਸ ਨੂੰ ਨਸ਼ਾ ਖ਼ਤਮ ਕਰਨ ਲਈ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ-ਭਗਵੰਤ ਸਿੰਘ ਮਾਨ

ਪਿੰਡਾਂ-ਕਸਬਿਆਂ ਵਿੱਚ ਜਾਓ ਅਤੇ ਲੋਕਾਂ ਨੂੰ ਆਪਣੇ ਨਾਲ ਲੈ ਕੇ ਨਸ਼ਿਆਂ ‘ਤੇ ਸ਼ਿਕੰਜਾ ਕੱਸੋ-ਭਗਵੰਤ ਸਿੰਘ ਮਾਨ

ਅੱਜ ਪੂਰੇ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ- ਭਗਵੰਤ ਸਿੰਘ ਮਾਨ

ਪੁਲਿਸ ਵਿਭਾਗ ਨੂੰ ਛੇਤੀ ਹੀ 450 ਏ.ਐਸ.ਆਈ. ਅਤੇ 3400 ਜਵਾਨ ਮਿਲਣਗੇ-ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸਮਾਗਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ (DGP ਤੋਂ ਲੈ ਕੇ SHO ਤੱਕ) ਨਾਲ ਅਹਿਮ ਮੀਟਿੰਗ ਕੀਤੀ…
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਤਸਕਰਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਣ ਦੀ ਪੂਰੀ ਖੁੱਲ੍ਹੀ ਛੁੱਟੀ ਦਿੱਤੀ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ… pic.twitter.com/eaxoLw3IBE

— Bhagwant Mann (@BhagwantMann) October 3, 2026

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ ‘ਤੇ ਜੰਗ ਲੜ ਰਿਹਾ ਹੈ।
ਆਪਣੀ ਤਰ੍ਹਾਂ ਦੀ ਪਹਿਲੀ ‘ਐਸ.ਐਚ.ਓਜ਼. ਮਿਲਣੀ’ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ ‘ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ।
ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਫਿਲੌਰ ਵਿਖੇ ਡੀ.ਜੀ.ਪੀ. ਤੋਂ ਲੈ ਕੇ ਐਸ.ਐਚ.ਓ. ਤੱਕ ਦੇ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ। ਫੋਰਸ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਦੇ ਨਾਲ-ਨਾਲ ਅਸੀਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਪੱਖਪਾਤ ਦੇ 10,000 ਨਵੀਆਂ ਭਰਤੀਆਂ ਵੀ ਕਰਨ ਜਾ ਰਹੇ ਹਾਂ। ਆਓ ਸੰਕਲਪ ਲਈਏ ਕਿ ਜਦੋਂ ਤੱਕ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਨਹੀਂ ਪੁੱਟ ਦਿੱਤਾ ਜਾਂਦਾ, ਅਸੀਂ ਨਾ ਰੁਕਾਂਗੇ ਅਤੇ ਨਾ ਹੀ ਝੁਕਾਂਗੇ। ਅਸੀਂ ਕਿਸੇ ਵੀ ਮਾਂ ਜਾਂ ਭੈਣ ਦੀ ਅੱਖ ਵਿੱਚ ਅੱਥਰੂ ਨਹੀਂ ਆਉਣ ਦੇਵਾਂਗੇ ਅਤੇ ਨਸ਼ਾ ਮੁਕਤ ‘ਰੰਗਲਾ ਪੰਜਾਬ’ ਬਣਾਵਾਂਗੇ। ਇਨਕਲਾਬ ਜ਼ਿੰਦਾਬਾਦ।”

ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਇਤਿਹਾਸਕ ਪਹਿਲਕਦਮੀ ਹੈ ਜਿਸ ਰਾਹੀਂ ਮੈਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨਾਲ ਮਿਲ ਕੇ ਤੁਹਾਡੇ ਕੰਮਕਾਜ ਦੇ ਹਾਲਾਤਾਂ ਨੂੰ ਸਮਝਣ, ਤੁਹਾਡੀਆਂ ਸਮੱਸਿਆਵਾਂ ਸੁਣਨ ਅਤੇ ਤੁਹਾਡੀ ਭਲਾਈ ਲਈ ਕਦਮ ਚੁੱਕਣ ਵਾਸਤੇ ਐਸ.ਐਚ.ਓਜ਼ ਨਾਲ ਸਿੱਧਾ ਰਾਬਤਾ ਕਾਇਮ ਕਰ ਰਿਹਾ ਹਾਂ।”
ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਐਸ.ਐਚ.ਓਜ਼ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਕਿਉਂਕਿ ਜ਼ਮੀਨੀ ਪੱਧਰ ‘ਤੇ ਤੁਸੀਂ ਹੀ ਪੁਲਿਸ ਦਾ ਚਿਹਰਾ ਹੋ। ਲੋਕ ਆਪਣੀਆਂ ਫਰਿਆਦਾਂ ਲੈ ਕੇ ਤੁਹਾਡੇ ਕੋਲ ਆਉਂਦੇ ਹਨ ਅਤੇ ਇਨਸਾਫ਼, ਸੁਰੱਖਿਆ ਤੇ ਤੁਰੰਤ ਕਾਰਵਾਈ ਦੀ ਉਮੀਦ ਰੱਖਦੇ ਹਨ।”
ਉਨ੍ਹਾਂ ਕਿਹਾ, “ਸਾਡੀ ਸਰਕਾਰ ਪੁਲਿਸ ਜਵਾਨਾਂ ਦੇ ਦਬਾਅ ਅਤੇ ਚੁਣੌਤੀਆਂ ਨੂੰ ਸਮਝਦੀ ਹੈ ਅਤੇ ਤੁਹਾਡੀਆਂ ਵਾਜਬ ਚਿੰਤਾਵਾਂ ਪ੍ਰਤੀ ਹਮਦਰਦੀ ਭਰਿਆ ਰਵੱਈਆ ਅਪਣਾ ਰਹੀ ਹੈ। ਪਰ ਸਹਿਯੋਗ ਦੇ ਨਾਲ-ਨਾਲ, ਪੰਜਾਬ ਦੇ ਲੋਕ ਹਰ ਪੁਲਿਸ ਅਧਿਕਾਰੀ ਤੋਂ ਪੇਸ਼ੇਵਰ ਪਹੁੰਚ, ਇਮਾਨਦਾਰੀ ਅਤੇ ਜਵਾਬਦੇਹੀ ਦੀ ਉਮੀਦ ਵੀ ਰੱਖਦੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, “ਲੋਕ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ ਅਤੇ ਸਹਿਯੋਗ ਕਰ ਰਹੇ ਹਨ। ਪਰ ਇੱਕ ਵਾਰ ਜਦੋਂ ਜਾਣਕਾਰੀ ਤੁਹਾਡੇ ਤੱਕ ਪਹੁੰਚ ਜਾਂਦੀ ਹੈ ਤਾਂ ਤੁਰੰਤ ਅਤੇ ਅਸਰਦਾਰ ਕਾਰਵਾਈ ਕਰਨਾ ਤੁਹਾਡੀ ਜ਼ਿੰਮੇਵਾਰੀ ਹੈ।”
ਮੁੱਖ ਮੰਤਰੀ ਨੇ ਐਸ.ਐਚ.ਓਜ਼ ਨੂੰ ਪ੍ਰੇਰਿਤ ਕਰਦਿਆਂ ਕਿਹਾ, “ਹਰ ਸ਼ਿਕਾਇਤ ਅਤੇ ਕਾਰਵਾਈ ਨੂੰ ਪੂਰੀ ਜਾਣਕਾਰੀ ਨਾਲ ਗੰਭੀਰਤਾ, ਪੇਸ਼ੇਵਰਤਾ ਅਤੇ ਬਿਨਾਂ ਕਿਸੇ ਡਰ ਜਾਂ ਪੱਖਪਾਤ ਤੋਂ ਨਜਿੱਠਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਬਚਾਉਣ ਦੇ ਮਾਮਲੇ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਦੱਸਿਆ, “ਅਸੀਂ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਸੀ.ਸੀ.ਟੀ.ਵੀ., ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਅਤੇ ਹੋਰ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾ ਰਹੇ ਹਾਂ। ਆਧੁਨਿਕ ਪੁਲਿਸਿੰਗ ਬਹੁਤ ਜ਼ਰੂਰੀ ਹੈ ਕਿਉਂਕਿ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਨੈੱਟਵਰਕ ਦਿਨ-ਬ-ਦਿਨ ਵਧੇਰੇ ਸਮਾਰਟ ਤੇ ਆਧੁਨਿਕ ਹੁੰਦੇ ਜਾ ਰਹੇ ਹਨ।”
ਤਕਨਾਲੋਜੀ-ਆਧਾਰਿਤ ਪੁਲਿਸਿੰਗ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ, “ਪੰਜਾਬ ਤਕਨਾਲੋਜੀ-ਆਧਾਰਿਤ ਪੁਲਿਸਿੰਗ ਵੱਲ ਵਧ ਰਿਹਾ ਹੈ, ਜਿਸ ਵਿੱਚ ਏ.ਆਈ. ਅਧਾਰਿਤ ਨਿਗਰਾਨੀ ਪ੍ਰਣਾਲੀ ਦੀ ਵਰਤੋਂ ਵੀ ਸ਼ਾਮਲ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਜਦੋਂ ਮੈਂ ਐਮ.ਪੀ. ਵਜੋਂ ਸੇਵਾ ਨਿਭਾ ਰਿਹਾ ਸੀ, ਮੈਂ ਧੂਰੀ, ਸੁਨਾਮ, ਮਲੇਰਕੋਟਲਾ, ਭਦੌੜ, ਮਹਿਲ ਕਲਾਂ, ਬਰਨਾਲਾ ਅਤੇ ਲਹਿਰਾਗਾਗਾ ਦੇ ਪ੍ਰਮੁੱਖ ਸਥਾਨਾਂ ‘ਤੇ ਸੀ.ਸੀ.ਟੀ.ਵੀ. ਲਾਉਣ ਦੀ ਪਹਿਲਕਦਮੀ ਕੀਤੀ ਸੀ ਤਾਂ ਜੋ ਸਥਿਤੀ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਸਕੇ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਮੇਰੇ ਵੱਲੋਂ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਵੀ ਇਹ ਤਕਨਾਲੋਜੀ-ਆਧਾਰਿਤ ਪਹਿਲਕਦਮੀਆਂ ਜਾਰੀ ਰਹੀਆਂ। ਪੁਲਿਸਿੰਗ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਤਕਨਾਲੋਜੀ ਹੁਣ ਸਾਡੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵਿਆਪਕ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ, “ਸੜਕ ਸੁਰੱਖਿਆ ਫੋਰਸ ਵਿਸ਼ੇਸ਼ ਅਤੇ ਤਕਨਾਲੋਜੀ ਨਾਲ ਲੈਸ ਪੁਲਿਸਿੰਗ ਦੀ ਵੱਡੀ ਉਦਾਹਰਨ ਹੈ। ਇਹ ਸੜਕੀ ਸੁਰੱਖਿਆ ਅਤੇ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ਕਰਨ ਲਈ ਬਣਾਈ ਗਈ ਸੀ ਅਤੇ ਫਰਵਰੀ, 2024 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਨੇ ਕਈ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਪੁਲਿਸ ਨਾ ਸਿਰਫ਼ ਅਪਰਾਧ ਨਾਲ ਲੜ ਰਹੀ ਹੈ ਸਗੋਂ ਨੌਜਵਾਨਾਂ ਵਿੱਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੇ ਨਾਲ ਹੀ ਸਾਡੀ ਪੁਲਿਸ ਫੋਰਸ ਕੌਮੀ ਸੁਰੱਖਿਆ ਲਈ ਵੀ ਅੱਗੇ ਹੋ ਕੇ ਢਾਲ ਵਜੋਂ ਸੇਵਾ ਨਿਭਾ ਰਹੀ ਹੈ।”
ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਤੁਹਾਨੂੰ ਵਿਦਿਅਕ ਅਦਾਰਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੇ ਭਿਆਨਕ ਸਿੱਟਿਆਂ ਤੋਂ ਬਚਾਇਆ ਜਾ ਸਕੇ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਨ ਨਾਲ ਖ਼ਤਮ ਨਹੀਂ ਹੁੰਦੀ, ਸਾਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀ ਨੂੰ ਵੀ ਬਚਾਉਣਾ ਪਵੇਗਾ।”
ਉਨ੍ਹਾਂ ਕਿਹਾ, “ਸਾਡਾ ਧਿਆਨ ਨਸ਼ਾ ਛੁਡਾਉਣ, ਮੁੜ-ਵਸੇਬੇ ਅਤੇ ਨਸ਼ੇ ਦੇ ਹਰ ਪੀੜਤ ਨੂੰ ਨਵੇਂ ਸਿਰੇ ਤੋਂ ਜ਼ਿੰਦਗੀ ਸ਼ੁਰੂ ਕਰਨ ਦਾ ਮੌਕਾ ਦੇਣ ‘ਤੇ ਅਧਾਰਿਤ ਹੈ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਜੋ ਵਿਅਕਤੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਹੈ, ਉਹ ਸਧਾਰਨ ਅਤੇ ਸਵੈ-ਮਾਣ ਵਾਲੀ ਜ਼ਿੰਦਗੀ ਵਿੱਚ ਵਾਪਸ ਪਰਤ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸੂਬਾ ਸਰਕਾਰ ਕੇਂਦਰ ਸਰਕਾਰ ਨਾਲ ਐਨ.ਡੀ.ਪੀ.ਐਸ. ਐਕਟ ਨੂੰ ਹੋਰ ਸਖ਼ਤ ਬਣਾਉਣ ਲਈ ਵੀ ਗੱਲਬਾਤ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।”
ਪੁਲਿਸ ਮੁਲਾਜ਼ਮਾਂ ਦੀ ਭਲਾਈ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਅਸੀਂ ਕਈ ਅਹਿਮ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਛੁੱਟੀਆਂ ਦੀ ਸਹੂਲਤ ਦੇਣਾ, ਪੈਨਸ਼ਨ ਨਾਲ ਸਬੰਧਤ ਬਕਾਇਆ ਮਾਮਲਿਆਂ ਦਾ ਨਿਪਟਾਰੇ ‘ਚ ਤੇਜ਼ੀ ਅਤੇ ਅਪਰਾਧ ਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਦੀ ਰਫ਼ਤਾਰ ਤੇਜ਼ ਕਰਨਾ ਸ਼ਾਮਲ ਹੈ।”

ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਬਾਰੇ ਉਨ੍ਹਾਂ ਕਿਹਾ, “ਅਸੀਂ 450 ਏ.ਐਸ.ਆਈਜ਼. ਦੀ ਸਿੱਧੀ ਭਰਤੀ ਕਰ ਰਹੇ ਹਾਂ। ਲਗਭਗ 3,400 ਨਵੇਂ ਰੰਗਰੂਟ ਇਸ ਵੇਲੇ ਸਿਖਲਾਈ ਲੈ ਰਹੇ ਹਨ, ਜਦਕਿ ਅਗਲੇ ਵਿੱਤੀ ਵਰ੍ਹੇ ਵਿੱਚ ਪੁਲਿਸ ਦੀਆਂ 10,000 ਹੋਰ ਅਸਾਮੀਆਂ ਦਾ ਇਸ਼ਤਿਹਾਰ ਦੇਣ ਦੀ ਤਜਵੀਜ਼ ਹੈ। ਭਰਤੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਪ੍ਰਕਿਰਿਆ ਰਾਹੀਂ ਕੀਤੀ ਜਾ ਰਹੀ ਹੈ। ਅਸੀਂ ਪੁਲਿਸ ਫੋਰਸ ਦਾ ਵਿਸਥਾਰ ਅਤੇ ਆਧੁਨਿਕੀਕਰਨ ਕਰ ਰਹੇ ਹਾਂ ਤਾਂ ਜੋ ਸਾਡੇ ਜਵਾਨਾਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਲੋੜੀਂਦੀ ਸਮਰੱਥਾ ਅਤੇ ਸਰੋਤ ਹੋਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੀ ਸੇਵਾ ਅਤੇ ਕੁਰਬਾਨੀ ਦੀ ਸ਼ਾਨਦਾਰ ਵਿਰਾਸਤ ਰਹੀ ਹੈ, ਜੋ ਅੱਜ ਇਹ ‘ਰੰਗਲਾ ਪੰਜਾਬ’ ਸਿਰਜਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ। ਮੁੱਖ ਮੰਤਰੀ ਨੇ ਪੁਲਿਸ ਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਨੂੰ ਨਸ਼ਿਆਂ ਵਿਰੁੱਧ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਨਾ ਪਵੇਗਾ ਕਿਉਂਕਿ ਇਸ ਵਰਦੀ ਨਾਲ ਪੰਜਾਬ ਦੇ ਹਰੇਕ ਪਰਿਵਾਰ ਦਾ ਭਰੋਸਾ ਜੁੜਿਆ ਹੋਇਆ ਹੈ।”
ਪੁਲਿਸ ਮੁਲਾਜ਼ਮਾਂ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ, “ਇਸ ਭਰੋਸੇ ਦੀ ਇਮਾਨਦਾਰੀ, ਦਲੇਰੀ ਅਤੇ ਹਮਦਰਦੀ ਨਾਲ ਰਾਖੀ ਕਰੋ। ਇਹ ਯਕੀਨੀ ਬਣਾਓ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਪੰਜਾਬ ਦੇ ਇਤਿਹਾਸ ਵਿੱਚ ਪੰਜਾਬ ਪੁਲਿਸ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇ।”
ਮੁੱਖ ਮੰਤਰੀ ਨੇ ਕਿਹਾ, “ਮੈਂ ਇੱਥੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਰਸਮੀ ਮੀਟਿੰਗ ਕਰਨ ਨਹੀਂ ਆਇਆ। ਮੈਂ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਥਾਣਾ ਮੁਖੀਆਂ (ਐੱਸ.ਐੱਚ.ਓਜ਼) ਨੂੰ ਮਿਲਣ ਆਇਆ ਹਾਂ। ਤੁਸੀਂ ਉਹ ਅਧਿਕਾਰੀ ਹੋ, ਜਿਨ੍ਹਾਂ ਦਾ ਲੋਕਾਂ ਨਾਲ ਸਿੱਧਾ ਰਾਬਤਾ ਰਹਿੰਦਾ ਹੈ ਅਤੇ ਤੁਸੀਂ ਰੋਜ਼ਾਨਾ ਪੁਲੀਸਿੰਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋ। ਇਹ ਲੜਾਈ ਬਹੁਤ ਚੁਣੌਤੀਪੂਰਨ ਹੈ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਅਸੀਂ ਕੌਮਾਂਤਰੀ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਵਿਰੁੱਧ ਵੀ ਲੜਾਈ ਲੜ ਰਹੇ ਹਾਂ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਕੌਮਾਂਤਰੀ ਸਰਹੱਦ ਲੱਗਦੀ ਹੈ। ਛੇ ਜ਼ਿਲ੍ਹਿਆਂ—ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀ ਪਾਕਿਸਤਾਨ ਨਾਲ ਸਰਹੱਦ ਸਾਂਝੀ ਹੈ। ਸਾਡਾ ਗੁਆਂਢੀ ਮੁਲਕ ਮਿਹਨਤਕਸ਼ ਅਤੇ ਖ਼ੁਸ਼ਹਾਲ ਲੋਕਾਂ ਦੀ ਧਰਤੀ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਕਰਦਾ ਰਹਿੰਦਾ ਹੈ। ਇਸ ਲਈ ਸਾਨੂੰ ਚੌਕਸ ਰਹਿਣਾ ਪਵੇਗਾ ਅਤੇ ਅਸੀਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ।”
ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਐੱਨ.ਡੀ.ਪੀ.ਐੱਸ. ਐਕਟ ਤਹਿਤ 95,644 ਤੋਂ ਵੱਧ ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ ਅਤੇ ਲਗਭਗ 1,27,821 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।”
ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦੀ ਭਾਈਵਾਲੀ ਅਹਿਮ ਹਿੱਸਾ ਬਣ ਕੇ ਉੱਭਰੀ ਹੈ। ਉਨ੍ਹਾਂ ਅੱਗੇ ਕਿਹਾ, “ਪਿੰਡ ਸੁਰੱਖਿਆ ਕਮੇਟੀਆਂ ਨੇ ਪੁਲਿਸ ਨੂੰ 24,083 ਗੁਪਤ ਸੂਚਨਾਵਾਂ ਦਿੱਤੀਆਂ ਹਨ। ਇਨ੍ਹਾਂ ਸੂਚਨਾਵਾਂ ਦੇ ਆਧਾਰ ‘ਤੇ 4,843 ਐੱਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੈ। ਸਰਕਾਰ ਦੀ ਮੋਹਰੀ ਫੋਰਸ ਵਜੋਂ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਸੁੱਟਣਾ ਪੁਲਿਸ ਦਾ ਨੈਤਿਕ ਫ਼ਰਜ਼ ਹੈ। ਅਸੀਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਹ ਜੰਗ ਲੜ ਰਹੇ ਹਾਂ ਅਤੇ ਮੈਦਾਨ-ਏ-ਜੰਗ ਵਿੱਚ ਸਮਾਜ ਦੇ ਦੁਸ਼ਮਣਾਂ ਵਿਰੁੱਧ ਦਿਨ-ਰਾਤ ਲੜਨ ਵਾਲੇ ਥਾਣਾ ਮੁਖੀ ਅਸਲ ਯੋਧੇ ਹਨ।”
ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ, “ਮੈਂ ਸਾਡੇ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਸਲਾਮ ਕਰਦਾ ਹਾਂ ਜੋ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹਨ ਅਤੇ ਆਪਣੀ ਡਿਊਟੀ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਉਨ੍ਹਾਂ ਦਾ ਸਾਥ ਦਿੰਦੇ ਹਨ। ਇਸ ਔਖੀ ਲੜਾਈ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬਰਾਬਰ ਅਹਿਮ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਇਹ ਸਿਰਫ਼ ਤੁਹਾਡੀ ਇਕੱਲਿਆਂ ਦੀ ਲੜਾਈ ਨਹੀਂ ਹੈ। ਇਹ ਸਮੁੱਚੇ ਪੰਜਾਬ ਦੀ ਜੰਗ ਹੈ ਅਤੇ ਇਹ ਸਾਡੇ ਨੌਜਵਾਨਾਂ ਦੇ ਭਵਿੱਖ ਦੀ ਲੜਾਈ ਹੈ। ਸਮਾਜ ਦੇ ਹਰੇਕ ਵਰਗ ਨੂੰ ਇਸ ਲੜਾਈ ਵਿੱਚ ਇੱਕਜੁੱਟ ਹੋਣਾ ਪਵੇਗਾ।”
ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ, “ਡਰੋਨਾਂ ਰਾਹੀਂ ਕੌਮਾਂਤਰੀ ਸਰਹੱਦ ਪਾਰੋਂ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਡਰੋਨ ਭਾਵੇਂ ਨਸ਼ਾ ਲਿਆ ਸਕਦਾ ਹੈ, ਪਰ ਹਰੇਕ ਅਜਿਹੇ ਡਰੋਨ ਦੇ ਪਿੱਛੇ ਅਪਰਾਧਿਕ ਮਾਨਸਿਕਤਾ ਵਾਲਾ ਕੋਈ ਮਨੁੱਖੀ ਦਿਮਾਗ਼ ਕੰਮ ਕਰ ਰਿਹਾ ਹੁੰਦਾ ਹੈ।”
ਮੁੱਖ ਮੰਤਰੀ ਨੇ ਕਿਹਾ, “ਡਰੋਨ ਗਤੀਵਿਧੀਆਂ ‘ਤੇ ਕਰੜੀ ਨਜ਼ਰ ਸਥਾਨਕ ਭਾਈਚਾਰਿਆਂ ਦੇ ਸਰਗਰਮ ਸਹਿਯੋਗ ਨਾਲ ਹੀ ਸੰਭਵ ਹੈ। ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਪੁਲਿਸ ਨਾਲ ਸਮੇਂ ਸਿਰ ਜਾਣਕਾਰੀ ਸਾਂਝੀ ਕਰਨ ਵਿੱਚ ਸਰਹੱਦੀ ਖੇਤਰਾਂ ਦੇ ਵਸਨੀਕਾਂ ਦੀ ਅਹਿਮ ਭੂਮਿਕਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੂੰ ਇਹ ਲੜਾਈ ਇਮਾਨਦਾਰੀ, ਦਲੇਰੀ, ਪੇਸ਼ੇਵਰਾਨਾ ਮੁਹਾਰਤ ਅਤੇ ਹਮਦਰਦੀ ਨਾਲ ਜਿੱਤਣੀ ਪਵੇਗੀ। ਸਾਨੂੰ ਆਪਣੇ ਨੌਜਵਾਨਾਂ ਦੀ ਰਾਖੀ ਕਰਨੀ ਹੋਵੇਗੀ, ਆਪਣੇ ਪਰਿਵਾਰਾਂ ਨੂੰ ਸੁਰੱਖਿਅਤ ਰੱਖਣਾ ਹੋਵੇਗਾ ਅਤੇ ਪੰਜਾਬ ਲਈ ਨਸ਼ਾ-ਮੁਕਤ ਭਵਿੱਖ ਯਕੀਨੀ ਬਣਾਉਣਾ ਹੋਵੇਗਾ”
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
———–

Tags: BREAKING NEWSPUNJABPUNJAB CMpunjab newstop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

by Navjot
October 23, 2026
0

ਮੁੰਬਈ, 23 ਅਕਤੂਬਰ (ਵਿਸ਼ਵ ਵਾਰਤਾ) - ਮੁੰਬਈ ਪੁਲਿਸ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਵਿੱਚ...

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

by Navjot
October 23, 2026
0

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ   ਅੰਮ੍ਰਿਤਸਰ, 23...

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸੂਬੇ ਵਿੱਚ ਨਸ਼ਾ ਤਸਕਰੀ ਖਿਲਾਫ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਸੂਬਾ ਸਰਕਾਰ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

Most Popular

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
4 weeks ago
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 