• Latest
  • Trending
CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

7 months ago
ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

9 minutes ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

22 minutes ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

33 minutes ago
ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

1 hour ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

2 hours ago
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

4 hours ago
ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

4 hours ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

4 hours ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

4 hours ago
Hindi News
English News
Monday, October 5, 2026
No Result
View All Result
30 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ; ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 3, 2026
in ਸਿਆਸੀ, ਖਬਰਾਂ, ਪੰਜਾਬ
CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਸਭ ਤੋਂ ਵੱਡੀ ਤਰਜੀਹ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਜਹਾਜ਼ ਲਗਾਉਣ ਦੀ ਅਪੀਲ ਕੀਤੀ

ਪੰਜਾਬ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਫਸੇ ਪੰਜਾਬੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ 24×7 ਕੰਟਰੋਲ ਰੂਮ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

CM Bhagwant Singh Mann ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਚੰਡੀਗੜ੍ਹ, 3 ਮਾਰਚ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ ‘ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ ਵਿਅਕਤੀਆਂ ਦੀ ਸੂਚੀ ਸੰਪਰਕ ਨੰਬਰਾਂ ਸਮੇਤ ਸਾਂਝੀ ਕੀਤੀ ਹੈ। ਜਲਦੀ ਹੀ ਇਹ ਪੰਜਾਬੀ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਆ ਜਾਣਗੇ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਕਿਰਪਾ ਕਰਕੇ ਐਨ.ਆਰ.ਆਈ. ਵਿੰਗ ਦੇ 24×7 ਕੰਟਰੋਲ ਰੂਮ ਨੰਬਰ 0172-2260042, 0172-2260043 ਜਾਂ ਵਟਸਐਪ ਨੰਬਰ 91 94787-79112 ਉੱਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਆਪਣੀ ਟੈਲੀਫੋਨ ਗੱਲਬਾਤ ਦੌਰਾਨ ਮੈਂ ਅਚਾਨਕ ਜੰਗ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਸਾਰਾ ਡੇਟਾ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਪੰਜਾਬੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਜਾਵੇ ਤਾਂ ਜੋ ਉਹ ਪੰਜਾਬ ਵਿੱਚ ਆਪਣੇ ਪਰਿਵਾਰਾਂ ਨਾਲ ਦੁਬਾਰਾ ਮਿਲ ਸਕਣ। ਕੇਂਦਰੀ ਮੰਤਰੀ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀ ਜਲਦੀ ਆਪਣੇ ਪਰਿਵਾਰਾਂ ਵਿੱਚ ਹੋਣਗੇ।”

ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ। ਇਹ ਮੰਦਭਾਗਾ ਹੈ ਕਿ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀ ਮੱਧ ਪੂਰਬ ਵਿੱਚ ਫਸੇ ਹੋਏ ਹਨ। ਕੇਂਦਰ ਸਰਕਾਰ ਨੂੰ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਨ ਅਤੇ ਪੰਜਾਬੀਆਂ ਨੂੰ ਉਨ੍ਹਾਂ ਦੀ ਜੱਦੀ ਧਰਤੀ ‘ਤੇ ਵਾਪਸ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਲਈ ਕੇਂਦਰ ਸਰਕਾਰ ਉੱਤੇ ਦਬਾਅ ਪਾਉਣ ਲਈ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬੀਆਂ ਨੂੰ ਬਚਾਉਣ ਲਈ ਵਚਨਬੱਧ ਹੈ ਅਤੇ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਫਸੇ ਲੋਕਾਂ ਨੂੰ ਜਲਦੀ ਤੋਂ ਜਲਦੀ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਲਈ ਵਚਨਬੱਧ ਹੈ। ਅਸੀਂ ਇਸ ਸੰਕਟ ਦੀ ਘੜੀ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਮੈਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਜ਼ਰੂਰੀ ਕਦਮ ਚੁੱਕੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਕਿਹਾ, “ਮੈਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਜੀ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਜੀ ਕੋਲ ਭੇਜ ਰਿਹਾ ਹਾਂ। ਅਸੀਂ ਮੰਗ ਕਰਦੇ ਹਾਂ ਕਿ ਪੰਜਾਬੀਆਂ ਲਈ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਜਾਵੇ। ਅਰਬ ਦੇਸ਼ਾਂ ਵਿੱਚ ਫਸੇ ਸਾਡੇ ਪੰਜਾਬੀਆਂ ਦੀ ਸੁਰੱਖਿਅਤ ਘਰ ਵਾਪਸੀ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

by Navjot
October 5, 2026
0

 ਥ੍ਰਿਲਰ ਫਿਲਮ 'Black Gold' 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ ਚੇਨਈ, 5 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਧੀਰਨ ਅਰੁਣਕੁਮਾਰ ਦੀ ਆਉਣ...

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

by Navjot
October 5, 2026
0

Gujarat ; 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ ਅਹਿਮਦਾਬਾਦ, 5...

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

by Navjot
October 5, 2026
0

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ ਨਵੀਂ ਦਿੱਲੀ, 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

Most Popular

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ

by Ranjit Singh
2 weeks ago
0

Asian Games: ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ ਦੋ ਚਾਂਦੀ ਦੇ ਤਗਮੇ - ਮਹਿਲਾ ਹਾਕੀ ਟੀਮ ਦੀ 19-0 ਨਾਲ ਵੱਡੀ ਜਿੱਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 