• Latest
  • Trending
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਅਤੇ ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਪੰਜਾਬ ਉਨ੍ਹਾਂ ਨੂੰ ਢੁਕਵਾਂ ਜਵਾਬ ਜ਼ਰੂਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 25, 2026
in ਖਬਰਾਂ, ਪੰਜਾਬ
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB CM

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਭਾਜਪਾ ਅਤੇ ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਪੰਜਾਬ ਉਨ੍ਹਾਂ ਨੂੰ ਢੁਕਵਾਂ ਜਵਾਬ ਜ਼ਰੂਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ ਭਾਜਪਾ ਸਾਡੇ ਆਗੂਆਂ ਨੂੰ ਖਰੀਦਣ ਲਈ ਸਿਆਸੀ ਜੋੜ-ਤੋੜ ਅਤੇ ਡਰਾਉਣ-ਧਮਕਾਉਣ ਵਰਗੇ ਪੈਂਤੜੇ ਅਜ਼ਮਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜਿਵੇਂ ਭਾਜਪਾ ਵਿੱਚ ਪਹਿਲਾਂ ਸ਼ਾਮਲ ਹੋਏ ਆਗੂਆਂ ਨੂੰ ਨੁੱਕਰੇ ਲਾ ਦਿੱਤਾ ਗਿਆ, ਪੰਜਾਬ ਦੇ ਇਨ੍ਹਾਂ ਗੱਦਾਰਾਂ ਦਾ ਵੀ ਇਹੀ ਹਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜਦੋਂ ਭਾਜਪਾ ਨੂੰ ਆਪ ਸਰਕਾਰ ‘ਚ ਕੋਈ ਭ੍ਰਿਸ਼ਟਾਚਾਰ ਨਹੀਂ ਮਿਲਿਆ, ਇਸ ਨੇ ਸਾਡੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਸਕੂਲਾਂ ਅਤੇ ਹਸਪਤਾਲਾਂ ਤੋਂ ਲੈ ਕੇ ਸੜਕਾਂ ਅਤੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਤੱਕ, ਕੰਮ ਹੁੰਦਾ ਦੇਖ ਕੇ ਭਾਜਪਾ ਬੌਖਲਾ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਜੇ ਭਾਜਪਾ ਨੇ ਮੇਰੇ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਦਾ ਥੋੜ੍ਹਾ ਜਿਹਾ ਹਿੱਸਾ ਵੀ ਕੰਮ ਕੀਤੇ ਹੁੰਦੇ ਤਾਂ ਉਨ੍ਹਾਂ ਨੂੰ ਹੋਰਨਾਂ ਪਾਰਟੀ ਦੇ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਖਰੀਦਣ ਲਈ ਈ.ਡੀ. ਤੇ ਸੀ.ਬੀ.ਆਈ. ਵਰਗੇ ਹੱਥਕੰਡੇ ਨਾ ਵਰਤਣੇ ਪੈਂਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਪੰਜਾਬ ਗੱਦਾਰਾਂ ਨੂੰ ਸਬਕ ਸਿਖਾਉਣਾ ਚੰਗੀ ਤਰ੍ਹਾਂ ਜਾਣਦੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੈਨੂੰ ਕਮਜ਼ੋਰ ਕਰਨ ਲਈ ਬੀਜੇਪੀ ਚਾਹੇ ਕੋਈ ਵੀ ਤਿਕੜਮ ਲਾ ਲਵੇ, ਮੈਂ ‘ਬੇਅਦਬੀ’ ਦੇ ਮੁੱਦੇ ਤੋਂ ਪਿੱਛੇ ਨਹੀਂ ਹਟਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ LIVE
——-
अहम प्रेस कॉन्फ्रेंस, चंडीगढ़ से LIVE https://t.co/34RGt0LcnB

— Bhagwant Mann (@BhagwantMann) April 24, 2026

ਚੰਡੀਗੜ੍ਹ, 25 ਅਪ੍ਰੈਲ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ ‘ਬੇਅਦਬੀ’ ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੋਜ਼ਗਾਰ ਦੇ ਮਾਮਲੇ ਵਿੱਚ ਪ੍ਰਤੱਖ ਸੁਧਾਰਾਂ ਨੇ ਬੀਜੇਪੀ ਤੇ ਹੋਰ ਵਿਰੋਧੀ ਧਿਰਾਂ ਦਾ ਸੰਤੁਲਨ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਤਾਕਤ ਆਮ ਲੋਕ ਹਨ ਅਤੇ ਸਿਧਾਂਤਕ ਮਾਪਦੰਡ ਤੇ ਕ੍ਰਾਂਤੀਕਾਰੀ ਸੋਚ ਸਾਡੀ ਪਾਰਟੀ ਦਾ ਆਧਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨਾਲ ਦਗਾ ਕਮਾਉਣ ਵਾਲੇ ਲੋਕਾਂ ਨੂੰ ਪੰਜਾਬ ਦੇ ਵਸਨੀਕਾਂ ਨੇ ਸਦਾ ਜਵਾਬ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੀਆਂ ਘਟੀਆਂ ਚਾਲਾਂ ਨਾਲ ਲੋਕਤੰਤਰੀ ਰਾਜ ਪੰਜਾਬ ਵਿੱਚ ਰਾਜਨੀਤਿਕ ਸਫ਼ਲਤਾ ਹਾਸਲ ਨਹੀਂ ਹੋ ਸਕਦੀ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬੀ ਕਦੇ ਵੀ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਧੋਖਾ ਦੇਣ ਦਾ ਸੋਚਿਆ, ਉਹ ਲੋਕ ਸਿਆਸਤ ਵਿੱਚੋਂ ਲੋਪ ਹੋ ਗਏ। ਕਮਾਲੂ, ਮਾਨਸ਼ਾਹੀਆ ਅਤੇ ਹੋਰਾਂ ਅਜਿਹੇ ਕਈ ਆਗੂਆਂ ਨੇ ਜਦੋਂ ਵੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਤਾਂ ਲੋਕਾਂ ਨੂੰ ਉਨ੍ਹਾਂ ਦਾ ਅਜਿਹਾ ਸਫ਼ਾਇਆ ਕੀਤਾ ਕਿ ਉਹ ਅੱਜ ਯਾਦਾਂ ਵਿੱਚੋਂ ਵੀ ਮਿਟ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੈ, ਨਾ ਕਿ ਉਹ ਵਿਅਕਤੀ ਜੋ ਆਪਣੀ ਮਰਜ਼ੀ ਅਤੇ ਫਾਇਦੇ ਲਈ ਦਲ ਬਦਲਦੇ ਰਹਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਈ ਆਗੂਆਂ ਨੂੰ ਤਾਂ ਬਿਨਾਂ ਕਿਸੇ ਕੋਈ ਠੋਸ ਯੋਗਦਾਨ ਦੇ ਅਹੁਦੇ ਹਾਸਲ ਹੋਏ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਆਪਣੀ ਮਾਂ ਪਾਰਟੀ ਨੂੰ ਧੋਖਾ ਦੇਣਾ ਚੁਣਿਆ। ਭਾਜਪਾ ਦਾ ਅਸਲੀ ਨਾਮ ‘ਕੱਢੇ ਛੱਡੇ ਪਾਰਟੀ’ ਹੈ ਕਿਉਂਕਿ ਇਹ ਆਪਣੀ ‘ਵਾਸ਼ਿੰਗ ਮਸ਼ੀਨ’ ਦੀ ਵਰਤੋਂ ਹੋਰਨਾਂ ਪਾਰਟੀਆਂ ਦੇ ਦਾਗੀ ਆਗੂਆਂ ਨੂੰ ਸਾਫ਼ ਕਰਨ ਲਈ ਕਰਦੀ ਹੈ। ਭਾਜਪਾ ਚਾਹੇ ਕਿਸੇ ਵੀ ਢੰਗ-ਤਰੀਕੇ ਕਿੰਨੇ ਵੀ ਆਗੂਆਂ ਨੂੰ ਆਪਣੇ ਪਾਲੇ ਵਿੱਚ ਲੈ ਲਵੇ, ਪਰ ਪੰਜਾਬ ਵਿਰੋਧੀ ਮਾਨਸਿਕਤਾ ਕਾਰਨ ਪੰਜਾਬ ਵਿੱਚ ਉਸਦਾ ਕੋਈ ਅਧਾਰ ਨਹੀਂ ਬਣ ਸਕਦਾ।

ਪੰਜਾਬ ਨੂੰ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਦਾ ਪਰਦਾਫਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਹੈ, ਜਿਸਨੇ ਪੇਂਡੂ ਵਿਕਾਸ ਫੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਫੰਡ ਅਤੇ ਹੋਰ ਯੋਜਨਾਵਾਂ ਅਧੀਨ ਸੂਬੇ ਦੇ ਫੰਡਾਂ ਦੇ ਹਿੱਸੇ ਨੂੰ ਰੋਕ ਰੱਖਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਵਿਘਨ ਪੈ ਰਿਹਾ ਹੈ। ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ, ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਰਾਹੀਂ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਪੰਜਾਬੀ ਅਜਿਹੀਆਂ ਘਟੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਨਗੇ ਅਤੇ ਗੱਦਾਰਾਂ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਦੀ ਰਾਜਨੀਤਿਕ ਰਣਨੀਤੀ, ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਭਾਜਪਾ ਸਿਰਫ਼ ਦੂਜੀਆਂ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ ਕਿਉਂਕਿ ਇਸ ਕੋਲ ਭਰੋਸੇਯੋਗ ਲੀਡਰਸ਼ਿਪ ਦੀ ਘਾਟ ਹੈ। ਉਨ੍ਹਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਊਧਵ ਠਾਕਰੇ ਦੀ ਪਾਰਟੀ ‘ਚ ਵੰਡੀਆਂ ਪਾਈਆਂ ਅਤੇ ਸ਼ਰਦ ਪਵਾਰ ਦੀ ਪਾਰਟੀ ਦਾ ਵੀ ਇਹੀ ਹਾਲ ਕੀਤਾ। ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਚਾਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ, ਜੋ ਹੁਣ ਆਪਣੇ ਨਿੱਜੀ ਹਿੱਤਾਂ ਕਾਰਨ ‘ਆਪ’ ਵਿੱਚ ਘੁਟਣ ਮਹਿਸੂਸ ਕਰ ਰਿਹਾ ਹੈ, ਨੇ ਕੋਠੀ ਨੰਬਰ 50 ਵਿੱਚ ਸੱਤਾ ਦਾ ਆਨੰਦ ਮਾਣਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਪੰਜਾਬ-ਪੱਖੀ ਅਤੇ ਲੋਕ-ਪੱਖੀ ਰੁਖ਼ ਕਾਰਨ ਇਸਨੂੰ ਨੁਕਸਾਨ ਪਹੁੰਚਾਉਣ ‘ਤੇ ਤੁਲੀ ਹੋਈ ਹੈ। ਸਾਡੇ ਮੈਂਬਰਾਂ ਨੂੰ ਖਰੀਦਣ ਲਈ ਆਪ੍ਰੇਸ਼ਨ ਲੋਟਸ ਸ਼ੁਰੂ ਕੀਤਾ ਗਿਆ ਸੀ। ਭਾਜਪਾ, ਜਿਸਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ, ਨੇ ਦਾਗੀ ਆਗੂਆਂ ਨੂੰ ਕਲੀਨ ਚਿੱਟ ਦੇਣ ਲਈ ਇੱਥੇ ਆਪਣੀ ‘ਵਾਸ਼ਿੰਗ ਮਸ਼ੀਨ’ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਅਤੇ ਉਸਦੇ ਪਿੱਠੂਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਕਿਵੇਂ ਪ੍ਰਦਾਨ ਕੀਤੀ ਹੈ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਕਿਵੇਂ ਦਿੱਤੀਆਂ ਗਈਆਂ, ਸੜਕਾਂ ਵਿੱਚ ਸੁਧਾਰ ਕੀਤਾ ਗਿਆ, ਟੋਲ ਪਲਾਜ਼ਾ ਬੰਦ ਕੀਤੇ , ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਵਿੱਚ ਹਰੇਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਸੀ।”

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ,‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਮਾਵਾਂ- ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 43000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵੀ ਪਾਸ ਕੀਤਾ ਹੈ, ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਈ ਗਈ ਹੈ।’’

ਇਹ ਦੁਹਰਾਉਂਦੇ ਹੋਏ ਕਿ ਭਾਜਪਾ ਪੰਜਾਬ ਦੀ ਤਰੱਕੀ ਤੋਂ ਬੇਚੈਨ ਹੈ, ਉਨ੍ਹਾਂ ਕਿਹਾ, “ਭਾਜਪਾ ਪੰਜਾਬ ਦੀ ਖੁਸ਼ਹਾਲੀ ਤੋਂ ਨਾਖੁਸ਼ ਹੈ ਅਤੇ ਡੂੰਘੀਆਂ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬੀ ’ਆਪ’ ਨਾਲ ਡਟ ਕੇ ਖੜ੍ਹੇ ਹਨ ਅਤੇ ਇਹ ਸੱਤ ਆਗੂ ਪੂਰੀ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਕੈਪਟਨ ਭਾਜਪਾ ਵਿੱਚ ਅਲੱਗ-ਥਲੱਗ ਮਹਿਸੂਸ ਕਰ ਰਹੇ ਹਨ ਅਤੇ ਸੁਖਪਾਲ ਖਹਿਰਾ ਵਰਗੇ ਹੋਰਾਂ ਦਾ ਵੀ ਇਹੋ ਹਾਲ ਹੋਇਆ ਹੈ”।

ਪਾਰਟੀ ਦੇ ਵਿਚਾਰਧਾਰਕ ਆਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀ ਖੂਨ-ਪਸੀਨੇ ਅਤੇ ਕੁਰਬਾਨੀ ਨਾਲ ਬਣੀ ਹੈ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਕਰੀਅਰ ਛੱਡ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੈਨੂੰ ਖਰੀਦਣ, ਪਰੇਸ਼ਾਨ ਕਰਨ ਜਾਂ ਡਰਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਇਸ ਦੀਆਂ ਕੇਂਦਰੀ ਏਜੰਸੀਆਂ ਕੋਲ ਅਜਿਹਾ ਕਰਨ ਦੀ ਹਿੰਮਤ ਹੈ।

“ਇਨ੍ਹਾਂ ਆਗੂਆਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਅਹਿਮ ਅਹੁਦੇ ਦਿੱਤੇ ਗਏ ਸਨ, ਪਰ ਉਨ੍ਹਾਂ ਨੇ ਆਪਣੇ ਆਹੁਦਿਆਂ ਤੇ ਜਿੰਮੇਵਾਰੀਆਂ ਨਾਲ ਸਮਝੌਤਾ ਕੀਤਾ। ਭਾਵੇਂ ਵਿਗਿਆਨ ਅਤੇ ਤਕਨਾਲੋਜੀ ਵਿੱਚ ਬਹੁਤ ਤਰੱਕੀ ਹੋਈ ਹੈ ਪਰ ਕਿਸੇ ਦੇ ਦਿਲ ਵਿੱਚ ਕੀ ਹੈ , ਇਹ ਕੋਈ ਵੀ ਮਸ਼ੀਨ ਨਹੀਂ ਪੜ੍ਹ ਸਕਦੀ। ਪੰਜਾਬੀਆਂ ਨੇ ਉਨ੍ਹਾਂ ਨੂੰ ਆਪਣੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਸੀ, ਪਰ ਉਨ੍ਹਾਂ ਨੇ ਨਿੱਜੀ ਹਿੱਤਾਂ ਲਈ ਲੋਕਾਂ ਨਾਲ ਧੋਖਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ’ਆਪ’ ਰਾਸ਼ਟਰੀ ਸਾਖ਼ ਵਾਲੀ ਪਾਰਟੀ ਹੈ ਅਤੇ ਇਹ ਕਿਸੇ ਵੀ ਖੇਤਰ ਤੱਕ ਸੀਮਤ ਨਹੀਂ ਹੈ। ਉਨ੍ਹਾਂ ਕਿਹਾ,‘‘ਇਸ ਦਲ ਬਦਲੀ ਤੋਂ ਬਾਅਦ, ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਭਵਿੱਖ ਦਾ ਰਸਤਾ ਤੈਅ ਕਰੇਗੀ, ਜਿਸ ਵਿੱਚ ਅਨੁਸ਼ਾਸਨੀ ਕਾਰਵਾਈ ਵੀ ਸ਼ਾਮਲ ਹੈ। ਸਾਡਾ ਵਿਧਾਇਕ ਦਲ ਪੰਜਾਬ ਦੀ ਤਰੱਕੀ ਲਈ ਇੱਕਜੁੱਟ ਅਤੇ ਵਚਨਬੱਧ ਹੈ।”

ਅਖ਼ੀਰ ਵਿੱਚ ਉਨ੍ਹਾਂ ਕਿਹਾ, ‘‘ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਸ ਦੀਆਂ ਚਾਲਾਂ ਪੰਜਾਬ ਵਿੱਚ ਸਫਲ ਨਹੀਂ ਹੋਣਗੀਆਂ। ਪੰਜਾਬੀ ਇਸ ਧੋਖੇਬਾਜ਼ੀ ਲਈ ਸਬਕ ਸਿਖਾਉਣਗੇ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: ‘‘ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ। ਜਦੋਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਕੀਤੇ ਗਏ ਹਨ, ਭਾਜਪਾ ਅੰਦਰ ਬੇਚੈਨੀ ਦਿਖਾਈ ਦੇ ਰਹੀ ਹੈ ਅਤੇ ਉਹ ਇਸਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਪੰਜਾਬ ਵਿੱਚ ਵਾਰ-ਵਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਭਾਜਪਾ ਨੇ ਲਗਾਤਾਰ ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਦੁਸ਼ਮਣੀ ਰੱਖੀ ਹੈ। ਅਸੀਂ ਪਾਰਟੀ ਛੱਡਣ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਾਮਲ ਕਰਨ ਵਾਲਿਆਂ ਦੋਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ।’’

ਉਨ੍ਹਾਂ ਕਿਹਾ,‘‘ਪੰਜਾਬ ਦੀ ਪਵਿੱਤਰ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ’ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਸਾਡੀ ਅਸਲ ਤਾਕਤ ਹਨ। ਪੰਜਾਬ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ ਜਿਨ੍ਹਾਂ ਨੇ ਸੂਬੇ ਨਾਲ ਵਿਸ਼ਵਾਸਘਾਤ ਕੀਤਾ ਹੈ। ਅਜਿਹੀਆਂ ਚਾਲਾਂ ਉਨ੍ਹਾਂ ਨੂੰ ਪੰਜਾਬ ਜਿੱਤਣ ਵਿੱਚ ਮਦਦ ਨਹੀਂ ਕਰਨਗੀਆਂ। ਲੋਕਤੰਤਰ ਵਿੱਚ, ਲੋਕ ਸਰਵਉੱਚ ਹੁੰਦੇ ਹਨ ਅਤੇ ਆਮ ਲੋਕ ਸਾਡੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੇ ਅਖ਼ੀਰ ਵਿੱਚ ਕਿਹਾ ਕਿ ਆਪ’ ਇੱਕ ਇਨਕਲਾਬੀ ਵਿਚਾਰਧਾਰਾ ਵਾਲੀ ਪਾਰਟੀ ਹੈ ਜੋ ਇੱਕਜੁੱਟ ਹੈ ਅਤੇ ਸੱਚਾਈ ਪ੍ਰਤੀ ਦ੍ਰਿੜ੍ਹ ਹੈ।

Tags: Latest Punjab newsPUNJABPUNJAB CMPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
2 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 