ਚੰਡੀਗੜ੍ਹ, 6 ਦਸੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM BHAGWANT MANN ) ਨੇ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਨਿਰਪੱਖ, ਮਾਨਵਤਾਵਾਦੀ ਅਤੇ ਕੁਰਬਾਨੀ ਦੀ ਭਾਵਨਾ ਦੇ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ’ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਨਾਲ-ਨਾਲ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਖਾਤਰ ਆਪਣਾ ਬਲਿਦਾਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਜੋ ਦਮਨ ਅਤੇ ਜ਼ੁਲਮ ਦੇ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਾਵਨ ਬਾਣੀ ਏਕਤਾ, ਸਰਬ ਸਾਂਝੀਵਾਲਤਾ, ਬਹਾਦਰੀ, ਹੱਕ-ਸੱਚ ਲਈ ਆਵਾਜ਼ ਉਠਾਉਣ ਅਤੇ ਦਇਆ ਦਾ ਸੰਦੇਸ਼ ਦਿੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂ ਨੂੰ ਸਾਡੀ ਅਸਲ ਸ਼ਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਸੱਚੀ ਭਾਵਨਾ ਨਾਲ ਚੱਲੀਏ ਅਤੇ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। (CM PUNJAB )
READ MORE NEWS https://wishavwarta.in/
CM CALLS UPON PEOPLE TO FOLLOW TEACHINGS OF SRI GURU TEGH BAHADUR JI
Chandigarh, December 6 ( WISHAVWARTA )-Punjab Chief Minister Bhagwant Singh Mann on Thursday exhorted the people to follow the high ideals of secularism, humanism and spirit of sacrifice as preached and practiced by ‘Hind Di Chaadar’ – the Ninth Guru Sri Guru Tegh Bahadur ji.
In his message on the occasion of Shaheedi Divas of Sri Guru Tegh Bahadur ji, the Chief Minister said that Guru ji laid down his life to protect the right of freedom to worship and preserve human and secular values. He said that Guru ji’s supreme sacrifice was unique and un-paralleled in the history of mankind and symbolized the crusade against tyranny and oppression. Bhagwant Singh Mann said that the ninth guru of Sikhs sacrificed his life for the sake of preserving human rights in the country.
The Chief Minister said that Bani of Sri Guru Tegh Bahadur ji in Sri Guru Granth Sahib preaches oneness of mankind, universal brotherhood, valour, righteousness and compassion. Bhagwant Singh Mann said that our real homage to the great Guru would be to follow his teachings in true spirit and re-dedicate ourselves to serve society especially the poor and downtrodden with dedication and missionary zeal rising above the parochial considerations of caste, colour, creed and religion. He appealed to the people to observe this sacred occasion by displaying the spirit of harmony and social cohesion to strengthen the unity and integrity of our Country. CM
READ MORE NEWS https://wishavwarta.in/