ਚੰਡੀਗੜ੍ਹ 17 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਜਲੰਧਰ ਦੇ ਡੀਸੀ (Depty Commissioners) ਨੂੰ ਛੱਡਕੇ ਸੂਬੇ ਦੇ ਬਾਕੀ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਭਲ਼ਕੇ ਸਵੇਰੇ 11 ਵਜੇ ਸੱਦੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਅੱਜ ਯਾਨੀ ਕਿ 17 ਜੂਨ 2024 ਨੂੰ ਬਾਅਦ ਦੁਪਹਿਰ 1 ਵਜੇ ਹੋਵੇਗੀ। ਮੁੱਖ ਮੰਤਰੀ ਦਫ਼ਤਰ ਵੱਲੋ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਸਾਰੇ ਪ੍ਰਮੁੱਖ ਮੰਤਰਾਲਿਆਂ ਨੇ ਪ੍ਰਮੁੱਖ ਸਕੱਤਰਾਂ ਨੂੰ ਵੀ ਇਸ ਮੀਟਿੰਗ ‘ਚ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੀਐਮ ਵੱਲੋ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਰਕਾਰੀ ਸਕੀਮਾਂ ਨੂੰ ਸਹੀ ਢੰਗ ਨਾਲ ਚਲਾਉਣ ਨੂੰ ਲੈ ਕੇ ਇਸ ਮੀਟਿੰਗ ਵਿਚ ਅਫਸਰਾਂ ਤੋਂ ਰਿਪੋਰਟ ਮੰਗੀ ਜਾਵੇਗੀ।
Punjab ਰੋਡਵੇਜ਼ ਬੱਸ ਦੀ ਟੱਕਰ ਕਾਰਨ ਵਾਪਰਿਆ ਵੱਡਾ ਹਾਦਸਾ
Punjab ਰੋਡਵੇਜ਼ ਬੱਸ ਦੀ ਟੱਕਰ ਕਾਰਨ ਵਾਪਰਿਆ ਵੱਡਾ ਹਾਦਸਾ ਮੌਕੇ 'ਤੇ ਇਕ ਵਿਅਕਤੀ ਦੀ ਹੋਈ ਮੌਤ ਜਾਂਚ ਲਈ ਪੁੱਜੀ ਪੁਲੀਸ...