ਧੂੰਏਂ ਦੀ ਸਮੱਸਿਆ ਨੂੰ ਲੈ ਕੇ ਲਿਖਣਗੇ ਪੱਤਰ
ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਦੀ ਰਾਜਧਾਨੀ ਲਾਹੌਰ ‘ਚ ਧੂੰਏਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਗਈ ਹੈ, ਜਿਸ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਇਸ ਦੌਰਾਨ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨੀ ਪੰਜਾਬ ਨੂੰ ਸਮੋਗ ਦੀ ਸਮੱਸਿਆ ਦਾ ਹੱਲ ਲੱਭਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਰਾਜਨੀਤਿਕ ਨਹੀਂ ਸਗੋਂ ਮਨੁੱਖਤਾਵਾਦੀ ਮਸਲਾ ਹੈ। ਦਰਅਸਲ ਲਾਹੌਰ ‘ਚ ਦੀਵਾਲੀ ਦੇ ਜਸ਼ਨ ਨੂੰ ਸੰਬੋਧਨ ਕਰਦੇ ਹੋਏ ਮਰੀਅਮ ਨਵਾਜ਼ ਨੇ ਕਿਹਾ ਕਿ ਮੈਂ ਧੂੰਏਂ ਦੀ ਸਮੱਸਿਆ ਨੂੰ ਲੈ ਕੇ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਨੂੰ ਚਿੱਠੀ ਲਿਖਣ ਬਾਰੇ ਸੋਚ ਰਹੀ ਹਾਂ।
ਮੁੱਖ ਮੰਤਰੀ ਮਰੀਅਮ ਨੇ ਕਿਹਾ ਕਿ ਉਹ ਭਾਰਤ ਦੇ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਹੱਦ ਦੇ ਦੋਵੇਂ ਪਾਸੇ ਧੂੰਏਂ ਕਾਰਨ ਵਿਗੜ ਰਹੀ ਸਥਿਤੀ ਨਾਲ ਨਜਿੱਠਣ ਲਈ ਸਹਿਯੋਗੀ ਯਤਨਾਂ ਅਤੇ ਯੋਜਨਾਬੰਦੀ ਦੀ ਅਪੀਲ ਕਰਨਗੇ।CM MANN