Canada ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ‘ਤੇ CM Mann ਦਾ ਵੱਡਾ ਬਿਆਨ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਕੈਨੇਡਾ ‘ਚ ਬੀਤੇ ਦਿਨੀਂ ਹਿੰਦੂ ਮੰਦਰ ‘ਤੇ ਹੋਏ ਹਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਅਪੀਲ ਕੀਤੀ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ। CM ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ ‘ਚ ਪਿਛਲੇ ਦਿਨੀਂ ਜੋ ਵੀ ਹੋਇਆ ਮੈਂ ਉਸਦੀ ਨਿਖੇਧੀ ਕਰਦਾ ਹਾਂ। ਪੰਜਾਬੀ ਕੈਨੇਡਾ ਨੂੰ ਆਪਣਾ ਦੂਜਾ ਘਰ ਮੰਨਦੇ ਹਨ। ਕੋਈ ਨਹੀਂ ਚਾਹੁੰਦਾ ਕਿ ਅਜਿਹੀਆਂ ਹਿੰਸਕ ਘਟਨਾ ਵਾਪਰਨ। ਮੈਂ ਮੰਗ ਕਰਦਾ ਹਾਂ ਕਿ ਭਾਰਤ ਸਰਕਾਰ ਕੈਨੇਡਾ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਲੱਭੇ ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/