ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 7 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਗੁਰੂਗ੍ਰਾਮ ਦੀ ਭੌਂਡਸੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਪਹੁੰਚੇ ਹਨ।
ਮੌਜੂਦਾ ਸਿਆਸੀ ਅਤੇ ਕਾਨੂੰਨੀ ਘਟਨਾਕ੍ਰਮਾਂ ਦੇ ਵਿਚਕਾਰ ਮੁੱਖ ਮੰਤਰੀ ਦੀ ਇਸ ਮੁਲਾਕਾਤ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਭਗਵੰਤ ਮਾਨ ਦਿੱਲੀ ਦੇ ਕਪੂਰਥਲਾ ਹਾਊਸ ਤੋਂ ਆਪਣੇ ਵਿਸ਼ੇਸ਼ ਕਾਫ਼ਲੇ ਨਾਲ ਕਰੀਬ 2 ਵਜੇ ਗੁਰੂਗ੍ਰਾਮ ਪਹੁੰਚੇ ਅਤੇ ਜੇਲ੍ਹ ਪ੍ਰਸ਼ਾਸਨ ਦੀ ਇਜਾਜ਼ਤ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਤਿੰਨ ਮਹੀਨੇ ਪਹਿਲਾਂ 23 ਮਈ 2026 ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਚਾਨਕ ਭੌਂਡਸੀ ਜੇਲ੍ਹ ਦਾ ਦੌਰਾ ਕੀਤਾ ਸੀ। ਉਸ ਦੌਰਾਨ ਦੋਵਾਂ ਸੀਨੀਅਰ ਆਗੂਆਂ ਨੇ ਜੇਲ੍ਹ ਦੇ ਅੰਦਰ ਲਗਭਗ 20 ਮਿੰਟ ਤੱਕ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਸੀ ਅਤੇ ਕਾਨੂੰਨੀ ਲੜਾਈ ਵਿੱਚ ਪਾਰਟੀ ਦੇ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਹੋਣ ਦਾ ਭਰੋਸਾ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















