CM ਭਗਵੰਤ ਸਿੰਘ ਮਾਨ ਨੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਲਿਖਿਆ ਪੱਤਰ
– ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ,8 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ। ਸੀਐਮ ਮਾਨ ਨੇ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ‘ਚ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਮਨੁੱਖੀ ਹਮਦਰਦੀ ਦੇ ਆਧਾਰ ‘ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਪੱਤਰ ਵਿੱਚ ਹਵਾਰਾ ਦੀ ਬਜ਼ੁਰਗ ਮਾਤਾ ਦੀ ਵਿਗੜਦੀ ਸਿਹਤ ਦਾ ਹਵਾਲਾ ਦਿੰਦਿਆਂ ਜਲਦ ਤੋਂ ਜਲਦ ਪੈਰੋਲ ਮਨਜ਼ੂਰ ਕਰਨ ਦੀ ਜ਼ੋਰਦਾਰ ਸਿਫਾਰਸ਼ ਕੀਤੀ ਹੈ। ਮੁੱਖ ਮੰਤਰੀ ਪੱਤਰ ‘ਚ ਸਪੱਸ਼ਟ ਕੀਤਾ ਹੈ ਕਿ ਹਵਾਰਾ ਦੀ ਮਾਤਾ ਜੀ ਕਾਫੀ ਬਜ਼ੁਰਗ ਹਨ ਅਤੇ ਕਈ ਗੰਭੀਰ ਸਰੀਰਕ ਬੀਮਾਰੀਆਂ ਨਾਲ ਜੂਝ ਰਹੇ ਹਨ, ਜਿਸ ਦੇ ਚਲਦਿਆਂ ਉਨ੍ਹਾਂ ਦੀ ਸਿਹਤ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਇਸ ਲਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਨੂੰ ਸਿਆਸੀ ਅਤੇ ਸਮਾਜਿਕ ਲਿਹਾਜ਼ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























