ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ
– ਗੁਰੂਗ੍ਰਾਮ ਜੇਲ੍ਹ ‘ਚ ਬੰਦ ਹਨ ਸੰਜੀਵ ਅਰੋੜਾ
ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਪੁੱਜੇ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ।
ਦੋਵੇਂ ਆਗੂ ਦਿੱਲੀ ਤੋਂ ਸਿੱਧਾ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਪਹੁੰਚੇ ਅਤੇ ਇੱਥੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਦੋਵਾਂ ਸੀਨੀਅਰ ਆਗੂਆਂ ਨੇ ਕਰੀਬ 20 ਮਿੰਟ ਤੱਕ ਅਰੋੜਾ ਨਾਲ ਗੱਲਬਾਤ ਕੀਤੀ।ਇਹ ਗੱਲਬਾਤ ਇੱਕ ਵੱਖਰੇ ਕਮਰੇ ਵਿੱਚ ਹੋਈ। ਦੱਸ ਦੇਈਏ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਦੱਸ ਦਈਏ ਕਿ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣ ਪਹੁੰਚੇ ਹਨ। ਗ੍ਰਿਫ਼ਤਾਰੀ ਤੋਂ ਬਾਅਦ ਏਜੰਸੀ ਨੇ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ। ਇਸ ਤੋਂ ਬਾਅਦ ਦੋ ਦਿਨਾਂ ਦਾ ਹੋਰ ਵਾਧੂ ਰਿਮਾਂਡ ਵੀ ਮਿਲਿਆ ਸੀ। ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























