CM ਮਾਨ ਨੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ, 3 ਜੁਲਾਈ 2025 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ । ਵਿਧਾਇਕ ਸੰਜੀਵ ਅਰੋੜਾ ਨੇ ਰਾਜ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਉਦਯੋਗ ਮੰਤਰਾਲੇ ਅਤੇ ਐਨਆਰਆਈ ਵਿਭਾਗ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਹੈ।
ਉਨ੍ਹਾਂ ਕਿਹਾ ਕਿ “ਅੱਜ ਪੰਜਾਬ ਰਾਜਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ। ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























