CM ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
ਚੰਡੀਗੜ੍ਹ: ਮੁੱਖ ਮੰਤਰੀ (CM) ਭਗਵੰਤ ਮਾਨ ਨੇ ਅੱਜ (ਬੁੱਧਵਾਰ) ਮੋਹਾਲੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਮੀਡੀਆ ਨੂੰ ਦੱਸਿਆ ਕਿ ਜਲਦੀ ਹੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਧਾਈ ਜਾਵੇਗੀ। ਟੋਰਾਂਟੋ ਅਤੇ ਸ਼ਿਕਾਗੋ ਲਈ ਉਡਾਣਾਂ ਸੰਚਾਲਿਤ ਹੋਣਗੀਆਂ। ਪਹਿਲਾਂ, ਕੁਝ ਦੇਸ਼ਾਂ ਲਈ ਉਡਾਣਾਂ ਚੱਲ ਰਹੀਆਂ ਹਨ। ਉਨ੍ਹਾਂ ਦੀ ਏਅਰਲਾਈਨਜ਼ ਕੰਪਨੀਆਂ ਨਾਲ ਗੱਲਬਾਤ ਹੋ ਚੁੱਕੀ ਹੈ। ਕੰਪਨੀਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਬਾਰੇ ਪੁੱਛਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਪ੍ਰਾਜੈਕਟ ‘ਤੇ ਕਰੀਬ ਛੇ ਕਰੋੜ ਰੁਪਏ ਦੀ ਲਾਗਤ ਆਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/