ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ CM ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 2025 ਵਨਡੇ ਮਹਿਲਾ ਵਿਸ਼ਵ ਕੱਪ, ਏਸ਼ੀਆ ਕੱਪ ਅਤੇ ਹਾਲ ਹੀ ਵਿੱਚ ਜਾਪਾਨ ਵਿੱਚ ਆਯੋਜਿਤ ਹੋਈਆਂ ਏਸ਼ੀਅਨ ਗੇਮਜ਼ 2026 ਵਿੱਚ ਆਪਣੀ ਅਗਵਾਈ ਹੇਠ ਗੋਲਡ ਮੈਡਲ ਜਿਤਾਉਣ ਵਾਲੀ ਹਰਮਨਪ੍ਰੀਤ ਕੌਰ ਨੇ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ। ਉਹਨਾਂ ਨੇ ਤੁਰੰਤ ਪ੍ਰਭਾਵ ਨਾਲ ਇਸ ਅਹੁਦੇ ਨੂੰ ਛੱਡਣ ਦਾ ਐਲਾਨ ਕੀਤਾ ।
ਹਰਮਨਪ੍ਰੀਤ ਵੱਲੋਂ ਕਪਤਾਨੀ ਤੋਂ ਰਿਟਾਇਰਮੈਂਟ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਟਵੀਟ ਕੀਤਾ ਕਿ “ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਤੋਂ ਸੇਵਾਮੁਕਤ ਹੋਣ ‘ਤੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਕਪਤਾਨੀ ਕਾਰਜਕਾਲ ਨੂੰ ਸਲਾਮ ਕਰਦੇ ਹਾਂ, ਹਰਮਨਪ੍ਰੀਤ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਵਿਸ਼ਵ ਪੱਧਰ ‘ਤੇ ਕਈ ਨਵੇਂ ਮੁਕਾਮ ਹਾਸਲ ਕੀਤੇ ਨੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਪੂਰੇ ਪੰਜਾਬ ਨੂੰ ਆਪਣੀ ਇਸ ਹੋਣਹਾਰ ਧੀ ‘ਤੇ ਮਾਣ ਹੈ,ਇੱਕ ਖਿਡਾਰੀ ਵਜੋਂ ਤੁਹਾਡੀ ਅਗਲੀ ਪਾਰੀ ਅਤੇ ਸੁਨਹਿਰੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























