CM ਮਾਨ ਨੇ ਪੰਜਾਬੀਆਂ ਨਾਲ ਸਾਂਝੀ ਕੀਤੀ ਖੁਸ਼ਖਬਰੀ
ਚੰਡੀਗੜ੍ਹ, 24ਦਸੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਢਾਈ ਸਾਲਾਂ ਵਿੱਚ ਨਾਮੀ ਅਤੇ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਪੰਜਾਬ ਵਿੱਚ ਸਿਰਫ਼ 30 ਮਹੀਨਿਆਂ ਵਿੱਚ 86,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਤੇ ਜਾਣਕਾਰੀ ਦਿੰਦੇ ਹੋਏ ਕਿਹਾ ”ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ। ਜਿਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ। ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ। ਪੰਜਾਬ ‘ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।”
https://x.com/BhagwantMann/status/1871473147289227291
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/