CM ਮਾਨ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਨਹੀਂ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 23 ਜਨਵਰੀ : ਫਰੀਦਕੋਟ ਵਿੱਚ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਤਿਰੰਗਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਦਾ ਕੀਤੀ ਜਾਣੀ ਸੀ, ਪਰ ਹੁਣ ਪ੍ਰੋਗਰਾਮ ਵਿੱਚ ਬਦਲਾਅ ਕਰਕੇ ਮੁੱਖ ਮੰਤਰੀ ਦਾ ਫਰੀਦਕੋਟ ਦੌਰਾ ਰੱਦ ਕਰ ਦਿੱਤਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਹੁਣ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮਾਨ ਫਰੀਦਕੋਟ ਵਿਖੇ ਕੌਮੀ ਝੰਡਾ ਨਹੀਂ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਬੁੱਧਵਾਰ ਰਾਤ ਨੂੰ ਹੀ ਪ੍ਰੋਗਰਾਮ ਬਦਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਹਾਲਾਂਕਿ, ਨਵੀਂ ਜਗ੍ਹਾ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/