ਚੰਡੀਗੜ੍ਹ ਸਥਿਤ CBI ਦਫ਼ਤਰ ਪਹੁੰਚੇ ਰਾਜਬੀਰ ਘੁੰਮਣ
ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ ਅੱਜ ਚੰਡੀਗੜ੍ਹ ਵਿੱਚ ਸੀ.ਬੀ.ਆਈ. ਦਫ਼ਤਰ ਪਹੁੰਚੇ ਹਨ। ਇਹ ਪੁੱਛਗਿੱਛ ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਸਿਲਸਿਲੇ ਵਿੱਚ ਕੀਤੀ ਜਾ ਰਹੀ ਹੈ। ਘੁੰਮਣ ਇਸ ਤੋਂ ਪਹਿਲਾਂ ਸ਼ੁੱਕਰਵਾਰ (16 ਅਕਤੂਬਰ) ਨੂੰ ਸੀ.ਬੀ.ਆਈ. ਦੇ ਸਾਹਮਣੇ ਪੇਸ਼ ਹੋਏ ਸਨ, ਜਦੋਂ ਉਨ੍ਹਾਂ ਤੋਂ 6 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਹੁਣ ਜਾਂਚ ਏਜੰਸੀ ਉਨ੍ਹਾਂ ਤੋਂ ਦੂਜੀ ਵਾਰ ਪੁੱਛਗਿੱਛ ਕਰਨ ਜਾ ਰਹੀ ਹੈ।
ਪਿਛਲੀ ਵਾਰ ਪੇਸ਼ ਹੋਣ ਤੋਂ ਬਾਅਦ, ਰਾਜਬੀਰ ਘੁੰਮਣ ਨੇ ਦੱਸਿਆ ਸੀ ਕਿ ਸੀ.ਬੀ.ਆਈ. ਨੇ ਉਨ੍ਹਾਂ ਤੋਂ ਲਗਭਗ 40 ਸਵਾਲ ਪੁੱਛੇ ਸਨ, ਜਿਨ੍ਹਾਂ ਦੇ ਉਨ੍ਹਾਂ ਨੇ ਵਿਸਥਾਰਪੂਰਵਕ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜਾਂਚ ਪ੍ਰਕਿਰਿਆ ਸਹੀ ਢੰਗ ਨਾਲ ਚਲਾਈ ਗਈ ਅਤੇ ਪੁੱਛਗਿੱਛ ਦੌਰਾਨ ਮਾਹੌਲ ਸੁਖਾਵਾਂ ਰਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਉਂਕਿ ਸੀ.ਬੀ.ਆਈ. ਆਪਣੀਆਂ ਖਾਸ ਜਾਂਚ ਪ੍ਰਕਿਰਿਆਵਾਂ ਦੀ ਪਾਲਣਾ ਕਰਦੀ ਹੈ, ਇਸ ਲਈ ਉਨ੍ਹਾਂ ਦੇ ਵਕੀਲਾਂ ਨੂੰ ਅੰਦਰ ਮੌਜੂਦ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
OSD ਰਾਜਬੀਰ ਘੁੰਮਣ ਦੀ CBI ਅੱਗੇ ਮੁੜ ਪੇਸ਼ੀ ਅੱਜ ; ਪਿਛਲੀ ਵਾਰ ਕੀਤੀ ਗਈ ਸੀ 6 ਘੰਟੇ ਪੁੱਛਗਿੱਛ























