• Latest
  • Trending
PUNJAB NEWS: ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

PUNJAB NEWS: ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

2 years ago
Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

14 minutes ago
Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

Cricket: BCCI ਨੇ ਟੀਮ ਇੰਡੀਆ ਦੀ ਚੋਣ ਪ੍ਰਕਿਰਿਆ ਵਿੱਚ ਕੀਤਾ ਬਦਲਾਅ

55 minutes ago
Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

2 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

2 hours ago
Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

3 hours ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

4 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

4 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

4 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

5 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

5 hours ago
Hindi News
English News
Wednesday, October 7, 2026
No Result
View All Result
32 °c
Chandigarh
27 ° Thu
26 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਮੁੰਬਈ ਦੌਰੇ ਦੌਰਾਨ ਪ੍ਰਮੁੱਖ ਸਨਅਤਕਾਰਾਂ ਨਾਲ ਕੀਤੀ ਮੁਲਾਕਾਤ

August 21, 2024
in ਪੰਜਾਬ

 ਸਨ ਫਾਰਮਾ ਨੇ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦੇ ਵਿਸਥਾਰ ਦੀ ਇੱਛਾ ਜਤਾਈ

 ⁠ਸਿਫੀ ਟੈਕਨੋਲੋਜੀਜ਼ ਨੇ ਮੋਹਾਲੀ ਵਿੱਚ ਏ.ਆਈ. ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਦਿਖਾਈ

 ਜੇ.ਐਸ.ਡਬਲਯੂ. ਸਟੀਲਜ਼ 1600 ਕਰੋੜ ਰੁਪਏ ਦੀ ਲਾਗਤ ਨਾਲ 28 ਏਕੜ ਵਿੱਚ ਨਵਾਂ ਯੂਨਿਟ ਕਰੇਗਾ ਸਥਾਪਤ

ਆਰ.ਪੀ.ਜੀ. ਗਰੁੱਪ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦਾ ਇੱਛੁਕ

Punjab CM ਮੁੰਬਈ, 21 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ ਹੈ ਕਿਉਂਕਿ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ, ਆਰ.ਪੀ.ਜੀ., ਸਿਫੀ ਟੈਕਨਾਲੋਜੀਜ਼ ਅਤੇ ਜੇ.ਐਸ.ਡਬਲਯੂ. ਗਰੁੱਪ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕੀਤੀ ਗਈ ਹੈ।

ਇਨ੍ਹਾਂ ਉਦਯੋਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਸੂਬੇ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਤਰ੍ਹਾਂ ਜਾਣਦੇ ਹੋਏ ਕਿ ਬਿਜਲੀ ਵਿਕਾਸ ਦੇ ਇੰਜਣ ਵਜੋਂ ਕੰਮ ਕਰਦੀ ਹੈ, ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਸਮੇਤ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਦੇ ਇਸ ਉਦਯੋਗ ਪੱਖੀ ਮਾਹੌਲ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਜਿਸ ਵਿੱਚ ਬੁਨਿਆਦੀ ਢਾਂਚਾ, ਨਿਰਵਿਘਨ ਬਿਜਲੀ, ਹੁਨਰਮੰਦ ਮਨੁੱਖੀ ਵਸੀਲੇ ਅਤੇ ਬਿਹਤਰ ਉਦਯੋਗਿਕ ਅਤੇ ਕੰਮਕਾਜੀ ਮਾਹੌਲ ਸ਼ਾਮਲ ਹੈ। ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਾਸਤੇ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਲਈ ਹਮੇਸ਼ਾ ਤਿਆਰ ਹੈ।

ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦਾ ਹਵਾਲਾ ਦਿੰਦਿਆਂ ਪੰਜਾਬ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਸਬੰਧੀ ਆਪਣੀ ਕੰਪਨੀ ਦੀ ਡੂੰਘੀ ਦਿਲਚਸਪੀ ਜ਼ਾਹਰ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਲਾਭਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ, ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇੱਕ ਤਰਜੀਹੀ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਇੱਕ ਵੱਡੀ ਭਾਈਵਾਲੀ ਦੀ ਸ਼ੁਰੂਆਤ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਅਤੇ ਨਵੇਂ ਮੌਕੇ ਪੈਦਾ ਹੋਣਗੇ। ਕੰਪਨੀ ਨੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਆਪਣੇ ਮੌਜੂਦਾ ਟੌਂਸਾ ਪ੍ਰਾਜੈਕਟ ਦਾ ਵਿਸਥਾਰ ਕਰਨ ਵਿੱਚ ਦਿਲਚਸਪੀ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ, ਦਾਮੋਦਰਨ ਸਤਗੋਪਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਾਰਮਾ ਕੰਪਨੀ ਦਾ ਸਲਾਨਾ ਟਰਨਓਵਰ 48,496 ਕਰੋੜ ਰੁਪਏ ਹੈ ਅਤੇ ਮੌਜੂਦਾ ਸਮੇਂ ਟੌਂਸਾ, ਬਲਾਚੌਰ (ਐਸ.ਬੀ.ਐਸ. ਨਗਰ) ਅਤੇ ਮੁਹਾਲੀ (ਐਸ.ਏ.ਐਸ. ਨਗਰ) ਵਿੱਚ ਪ੍ਰਾਜੈਕਟ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਬ੍ਰਾਂਡਡ ਉਤਪਾਦਾਂ ਲਈ ਇਨ-ਲਾਇਸੈਂਸਿੰਗ, ਐਮ ਐਂਡ ਏ ਅਤੇ ਆਊਟ ਲਾਇਸੈਂਸਿੰਗ ਗਤੀਵਿਧੀਆਂ ਰਾਹੀਂ ਕਾਰੋਬਾਰ ਦਾ ਵਿਸਥਾਰ ਕਰਨ ਦੀ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸਨ ਫਾਰਮਾ ਵਿਸ਼ਵ ਪ੍ਰਸਿੱਧ ਅਕਾਦਮੀਆਂ ਅਤੇ ਸੰਸਥਾਵਾਂ ਨਾਲ ਸਾਂਝੇ ਉੱਦਮ ਅਤੇ ਖੋਜ ਸਬੰਧੀ ਭਾਈਵਾਲੀ ਵੀ ਸਥਾਪਤ ਕਰਨਾ ਚਾਹੁੰਦੀ ਹੈ।

ਇਸ ਦੌਰਾਨ ਆਰ.ਪੀ.ਜੀ. ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਆਪਣੇ ਗਰੁੱਪ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਸੀਏਟ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਉਲੀਕੀਆਂ ਹਨ ਕਿਉਂਕਿ ਸੂਬਾ ਸੀਏਟ ਦੇ ਵਿਕਾਸ ਲਈ ਇੱਕ ਆਦਰਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗਰੁੱਪ ਵੱਲੋਂ ਪਹਿਲਾਂ ਹੀ ਦੱਖਣ ਅਤੇ ਪੱਛਮ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਹੁਣ ਪੰਜਾਬ ਦੀ ਵਾਰੀ ਹੈ।

ਸਿਫੀ ਟੈਕਨਾਲੋਜੀਜ਼ ਲਿਮਟਿਡ ਦੇ ਪ੍ਰਧਾਨ ਦਲੀਪ ਕੌਲ ਨੇ ਕਿਹਾ ਕਿ ਸਿਫੀ ਟੈਕਨਾਲੋਜੀਜ਼ ਨੇ ਪਹਿਲੇ ਪੜਾਅ ਵਿੱਚ ਮੋਹਾਲੀ ਵਿੱਚ ਇੱਕ ਸਮਰਪਿਤ/ਕੈਪਟਿਵ ਡੇਟਾ ਸੈਂਟਰ ਸਥਾਪਤ ਕਰਨ ਅਤੇ ਪੰਜਾਬ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਹੌਰੀਜ਼ੋਂਟਲ ਡੇਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੌਰਾਨ ਜੇ.ਐਸ.ਡਬਲਯੂ. ਗਰੁੱਪ ਨੇ ਸੂਬੇ ਵਿੱਚ ਜੇ.ਐਸ.ਡਬਲਯੂ ਸਟੀਲ ਕੋਟਿੰਗ ਉਤਪਾਦਾਂ ਸਮੇਤ 1600 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਜੇ.ਐਸ.ਡਬਲਯੂ ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਜੇ.ਐਸ.ਡਬਲਯੂ. ਸਟੀਲ ਕੋਟਿੰਗ ਪ੍ਰੋਡਕਟਸ ਲਿਮ. ਨੇ ਵਿਸਥਾਰ ਲਈ 1600 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਵਿੱਚ ਮੌਜੂਦਾ ਪਲਾਂਟ ਦੇ ਨਾਲ ਲੱਗਦੀ 28.17 ਏਕੜ ਜ਼ਮੀਨ ਖਰੀਦੀ ਹੈ।

Tags: BREAKING NEWSBreaking news in PunjabiLatest Punjab newsmumbaiPUNJABPUNJAB CMpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

Punjab: ਡਿਬਰੂਗੜ੍ਹ ਜੇਲ੍ਹ ‘ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ

by Ranjit Singh
October 7, 2026
0

Punjab: ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ ਅੰਮ੍ਰਿਤਸਰ: 7 ਅਕਤੂਬਰ 2026 (ਵਿਸ਼ਵ ਵਾਰਤਾ): ਡਿਬਰੂਗੜ੍ਹ ਜੇਲ੍ਹ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
October 7, 2026
0

Punjab Weather: ਮੌਸਮ ਵਿਭਾਗ ਵੱਲੋਂ ਸੂਬੇ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਬੁੱਧਵਾਰ ਸਵੇਰੇ ਪੰਜਾਬ ਦੇ...

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

by Ranjit Singh
October 7, 2026
0

Punjab: ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ ਤਰਨਤਾਰਨ, 7 ਅਕਤੂਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਤਰਨਤਾਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ

by Ranjit Singh
October 7, 2026
0

Entertainment: ਬਾਲੀਵੁੱਡ ਦੀ ਇਸ ਮਸ਼ਹੂਰ ਜੋੜੀ ਦੇ ਫੇਰ ਗੂੰਜਣਗਈਆਂ ਕਿਲਕਾਰੀਆਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਮਸ਼ਹੂਰ ਜੋੜੀ...

Most Popular

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
4 weeks ago
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 