CM YOGI ਆਦਿੱਤਿਆਨਾਥ ਨੂੰ ਧਮਕੀ ਦੇਣ ਦੇ ਮਾਮਲੇ ‘ਚ ਇਕ ਕਾਬੂ
ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਮੁੰਬਈ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi) ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਇੱਕ 24 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਔਰਤ ਦੀ ਪਛਾਣ ਫਾਤਿਮਾ ਖਾਨ ਵਜੋਂ ਹੋਈ ਹੈ। ਉਹ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਇਲਾਕੇ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ। ਉਸ ਦੇ ਪਿਤਾ ਲੱਕੜ ਦਾ ਕਾਰੋਬਾਰ ਕਰਦੇ ਹਨ। ਪੁਲਸ ਨੇ ਦੱਸਿਆ ਕਿ ਔਰਤ ਪੜ੍ਹੀ-ਲਿਖੀ ਹੈ, ਪਰ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ।
ਦਰਅਸਲ, ਮੁੰਬਈ ਪੁਲਿਸ ਕੰਟਰੋਲ ਰੂਮ ਦੇ ਇੱਕ ਨੰਬਰ ਤੇ ਇੱਕ ਧਮਕੀ ਭਰਿਆ ਸੁਨੇਹਾ ਆਇਆ ਸੀ। ਮਹਾਰਾਸ਼ਟਰ ਪੁਲਿਸ ਨੇ ਇਸ ਬਾਰੇ ਯੂਪੀ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਜੇਕਰ ਆਦਿਤਿਆਨਾਥ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਨਹੀਂ ਦਿੰਦੇ ਹਨ ਤਾਂ ਉਨ੍ਹਾਂ ਨੂੰ NCP ਨੇਤਾ ਬਾਬਾ ਸਿੱਦੀਕੀ ਦੀ ਤਰ੍ਹਾਂ ਮਾਰ ਦਿੱਤਾ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।