ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੌਰੇ ‘ਤੇ ; ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੇ ਦੌਰੇ ‘ਤੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣਗੇ।
ਮੁੱਖ ਮੰਤਰੀ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ।























