Comedian ਕਪਿਲ ਸ਼ਰਮਾ ਨੂੰ ਮਿਲੀ ਧਮਕੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ
- ਇਨ੍ਹਾਂ ਸਿਤਾਰਿਆਂ ਨੂੰ ਵੀ ਆਈ ਧਮਕੀ ਭਰੀ ਈਮੇਲ
ਨਵੀ ਦਿੱਲੀ, 23 ਜਨਵਰੀ: ਮੰਨੇ ਪ੍ਰਮੰਨੇ ਕਾਮੇਡੀਅਨ ਅਤੇ ਐਕਟਰ ਕਪਿਲ ਸ਼ਰਮਾ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।ਕਪਿਲ ਸ਼ਰਮਾ ਤੋਂ ਇਲਾਵਾ ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ, ਰਾਜਪਾਲ ਯਾਦਵ ਨੂੰ ਵੀ ਧਮਕੀਆਂ ਮਿਲੀਆਂ ਹਨ। ਪੁਲਿਸ ਨੇ ਅਦਾਕਾਰ ਰਾਜਪਾਲ ਯਾਦਵ, ਕਾਮੇਡੀਅਨ ਕਪਿਲ ਸ਼ਰਮਾ, ਸੁਗੰਧਾ ਮਿਸ਼ਰਾ ਅਤੇ ਰੇਮੋ ਡਿਸੂਜ਼ਾ ਨੂੰ ਧਮਕੀ ਭਰੇ ਈਮੇਲ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਸਿਤਾਰਿਆਂ ਨੂੰ ਈਮੇਲ ਭੇਜਣ ਵਾਲੇ ਵਿਅਕਤੀ ਨੇ ਧਮਕੀ ਦਿੱਤੀ ਹੈ ਕਿ ਜੇਕਰ ਅੱਠ ਘੰਟਿਆਂ ਦੇ ਅੰਦਰ ਇਨ੍ਹਾਂ ਸਿਤਾਰਿਆਂ ਤੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਕਾਰਵਾਈ ਕੀਤੀ ਜਾਵੇਗੀ। ਸ਼ੁਰੂਆਤੀ ਜਾਂਚ ਦਰਮਿਆਨ ਇਹ ਸਾਹਮਣੇ ਆਇਆ ਹੈ ਕਿ ਈਮੇਲ ਪਾਕਿਸਤਾਨ ਤੋਂ ਭੇਜੀ ਗਈ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਧਮਕੀ ਭਰੀ ਈਮੇਲ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜੀ ਗਈ ਹੈ। ਇਸ ਵਿਚ ਲਿਖਿਆ ਹੈ, ‘ਅਸੀਂ ਇਹ ਸਭ ਪਬਲੀਸਿਟੀ ਸਟੰਟ ਵਜੋਂ ਨਹੀਂ ਕਰ ਰਹੇ ਹਾਂ। ਸਾਡੇ ਕੋਲ ਤੁਹਾਡੀਆਂ ਸਾਰੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹੈ। ਅਸੀਂ ਅਗਲੇ 8 ਘੰਟਿਆਂ ਦੇ ਅੰਦਰ ਤੁਹਾਡੇ ਤੋਂ ਤੁਰੰਤ ਜਵਾਬ ਦੀ ਉਮੀਦ ਕਰਦੇ ਹਾਂ। ਜੇਕਰ ਸਾਨੂੰ ਕੋਈ ਜਵਾਬ ਨਹੀਂ ਮਿਲਿਆ ਤਾਂ ਅਸੀਂ ਮੰਨ ਲਵਾਂਗੇ ਕਿ ਤੁਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ, ਤੁਹਾਨੂੰ ਅਜਿਹੇ ਨਤੀਜੇ ਭੁਗਤਣੇ ਪੈ ਸਕਦੇ ਹਨ, ਜੋ ਤੁਹਾਡੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਨਗੇ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/