• Latest
  • Trending
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

3 weeks ago
National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

3 minutes ago
Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

5 minutes ago
CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

39 minutes ago
National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

40 minutes ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

1 hour ago
Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

2 hours ago
PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

3 hours ago
IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

4 hours ago
Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਚੰਡੀਗੜ੍ਹ ਦੇ ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

5 hours ago
Hindi News
English News
Thursday, May 21, 2026
No Result
View All Result
45 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਸਿੰਘ ਚੀਮਾ

April 30, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

  • ਲੋਹਾ ਅਤੇ ਸਟੀਲ ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਸਖ਼ਤ ਕਾਰਵਾਈ, 200 ਵਾਹਨ ਜ਼ਬਤ, 5 ਕਰੋੜ ਰੁਪਏ ਦਾ ਮਾਲ ਬਰਾਮਦ: ਹਰਪਾਲ ਸਿੰਘ ਚੀਮਾ
  • ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, 1,600 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ: ਹਰਪਾਲ ਸਿੰਘ ਚੀਮਾ
  • ਟੈਕਸ ਚੋਰੀ ਅਤੇ ਜਾਅਲੀ ਬਿਲਿੰਗ ਨੂੰ ਨੱਥ ਪਾਉਣ ਲਈ ਸਿਪੂ ਵੱਲੋਂ ਲੋਹਾ ਅਤੇ ਸਟੀਲ ਬੈਲਟ ‘ਤੇ ਵੱਡਾ ਆਪ੍ਰੇਸ਼ਨ, 3 ਕਰੋੜ ਰੁਪਏ ਤੋਂ ਵੱਧ ਜੁਰਮਾਨੇ ਦੀ ਸੰਭਾਵਨਾ: ਹਰਪਾਲ ਸਿੰਘ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ, ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਅਪੀਲ

ਚੰਡੀਗੜ੍ਹ; 30 ਅਪ੍ਰੈਲ (ਵਿਸ਼ਵ ਵਾਰਤਾ);- ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵੱਡੀ ਇਨਫੋਰਸਮੈਂਟ ਮੁਹਿੰਮ ਦਾ ਨਿਸ਼ਾਨਾ ਜਾਅਲੀ ਬਿਲਿੰਗ ਅਤੇ ਬਿਨਾਂ ਸਹੀ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਨੂੰ ਰੋਕਣਾ ਹੈ, ਜਿਸ ਵਿੱਚ ਉਲੰਘਣਾ ਕਰਨ ਵਾਲਿਆਂ ‘ਤੇ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੇ ਅੱਜ ਇੱਕ ਵੱਡੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਕਿਹਾ, “ਇਹ ਰਣਨੀਤਕ ਕਾਰਵਾਈ ਮੁੱਖ ਤੌਰ ‘ਤੇ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕਿਆਂ ਸਮੇਤ ਪ੍ਰਮੁੱਖ ਲੋਹਾ ਅਤੇ ਸਟੀਲ ਬੈਲਟ ‘ਤੇ ਕੇਂਦਰਿਤ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਿਨਾਂ ਜਾਇਜ਼ ਦਸਤਾਵੇਜ਼ਾਂ ਦੇ ਮਾਲ ਦੀ ਢੋਆ-ਢੁਆਈ ਅਤੇ ਜਾਅਲੀ ਬਿਲਿੰਗ ਦੀ ਗੈਰ-ਕਾਨੂੰਨੀ ਵਰਤੋਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣਾ ਸੀ।”

ਫੜੇ ਗਏ ਮਾਲ ਦੇ ਪੱਧਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਖੁਲਾਸਾ ਕੀਤਾ, “ਇਸ ਵਿਸ਼ੇਸ਼ ਕਾਰਵਾਈ ਦੌਰਾਨ ਬਾਰੀਕੀ ਨਾਲ ਜਾਂਚ ਕਰਨ ਲਈ ਲੋਹੇ ਦੇ ਸਕ੍ਰੈਪ ਅਤੇ ਤਿਆਰ ਸਟੀਲ ਦੇ ਮਾਲ ਦੀ ਢੋਆ-ਢੁਆਈ ਕਰਨ ਵਾਲੇ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ। ਇਸ ਕਾਰਵਾਈ ਵਿੱਚ ਸ਼ਾਮਲ ਮਾਲ ਦੀ ਕੁੱਲ ਮਾਤਰਾ 1,600 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸ ਦੀ ਮਾਰਕੀਟ ਕੀਮਤ ਲਗਭਗ 5 ਕਰੋੜ ਰੁਪਏ ਹੈ। ਮੁੱਢਲੀ ਜਾਂਚ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਕਈ ਖੇਪਾਂ ਜਾਂ ਤਾਂ ਬਿਨਾਂ ਸਹੀ ਇਨਵਾਇਸ ਅਤੇ ਈ-ਵੇਅ ਬਿੱਲਾਂ ਦੇ ਲਿਜਾਈਆਂ ਜਾ ਰਹੀਆਂ ਸਨ ਜਾਂ ਉਨ੍ਹਾਂ ਨਾਲ ਸ਼ੱਕੀ ਜਾਅਲੀ ਦਸਤਾਵੇਜ਼ ਲਗਾਏ ਗਏ ਸਨ।”

ਵਿਭਾਗ ਦੀਆਂ ਅਗਲੀਆਂ ਕਾਰਵਾਈਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ, “ਜੀ.ਐਸ.ਟੀ. ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਡਿਫਾਲਟਰਾਂ ਵਿਰੁੱਧ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਤੀਜੇ ਵਜੋਂ ਲੱਗਣ ਵਾਲਾ ਜੁਰਮਾਨਾ 3 ਕਰੋੜ ਰੁਪਏ ਤੋਂ ਪਾਰ ਜਾਣ ਦੀ ਉਮੀਦ ਹੈ, ਜੋ ਕਿ ਵਿਸਤ੍ਰਿਤ ਪੜਤਾਲ ਅਤੇ ਫੈਸਲੇ ‘ਤੇ ਨਿਰਭਰ ਕਰੇਗਾ।”

ਸਰਕਾਰੀ ਖਜ਼ਾਨੇ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅੱਗੇ ਕਿਹਾ, “ਇਨਫੋਰਸਮੈਂਟ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰੀ ਮਾਲੀਏ ਨੂੰ ਸੁਰੱਖਿਅਤ ਰੱਖਣ ਲਈ ਬਕਾਇਆ ਟੈਕਸ ਅਤੇ ਜੁਰਮਾਨੇ ਦੀ ਤੁਰੰਤ ਵਸੂਲੀ ਸਮੇਤ ਤੇਜ਼ੀ ਨਾਲ ਜਾਂਚ ਕਰਨ ਅਤੇ ਫੌਰੀ ਤੌਰ ‘ਤੇ ਅਗਲੀ ਕਾਰਵਾਈ ਨੂੰ ਅੰਜਾਮ ਦੇਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ ਸਟੈਂਡ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜਾਅਲੀ ਬਿਲਿੰਗ ਜਾਂ ਬਿਨਾਂ ਅਧਿਕਾਰਤ ਮਨਜ਼ੂਰੀ ਤੋਂ ਮਾਲ ਦੀ ਢੋਆ-ਢੁਆਈ ਰਾਹੀਂ ਟੈਕਸ ਚੋਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਪੂਰੇ ਸੂਬੇ ਵਿੱਚ ਅਜਿਹੀਆਂ ਇਨਫੋਰਸਮੈਂਟ ਮੁਹਿੰਮਾਂ ਨਿਰੰਤਰ ਜਾਰੀ ਰਹਿਣਗੀਆਂ, ਅਤੇ ਸਾਰੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।”

ਵਿੱਤ ਮੰਤਰੀ ਨੇ ਟੈਕਸ ਚੋਰਾਂ ਨੂੰ ਆਪਣੀ ਮਰਜ਼ੀ ਨਾਲ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਸਖ਼ਤ ਜੁਰਮਾਨੇ ਅਤੇ ਕਾਨੂੰਨੀ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕਰ ਵਿਭਾਗ ਟੈਕਸ ਚੋਰੀ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ ਅਤੇ ਇੱਕ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਕਾਇਮ ਰੱਖੇਗਾ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

by Ranjit Singh
May 21, 2026
0

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ ਨਵੀਂ ਦਿੱਲੀ, 21 ਮਈ – ਉੱਤਰੀ ਭਾਰਤ ਸਮੇਤ ਰਾਜ ਭਰ...

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

by Jaspreet Kaur
May 21, 2026
0

Amritsar: ਘਰ 'ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ  ਮੌਕੇ 'ਤੇ ਪੁੱਜੀ ਫੋਰੈਂਸਿਕ ਟੀਮ;...

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

by Jaspreet Kaur
May 21, 2026
0

CJI ਦੇ ਬਿਆਨ ਤੋਂ ਬਾਅਦ ਬਣੀ 'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੈਨ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ):...

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

by Ranjit Singh
May 21, 2026
0

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ ਨਵੀਂ ਦਿੱਲੀ, 21 ਮਈ – ਅੱਜ, 21 ਮਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

by Ranjit Singh
May 21, 2026
0

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ ਨਵੀਂ ਦਿੱਲੀ, 21 ਮਈ – ਉੱਤਰੀ ਭਾਰਤ ਸਮੇਤ ਰਾਜ ਭਰ...

Most Popular

IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

by Jaspreet Kaur
4 weeks ago
0

IPL 2026: ਇਕਾਨਾ ਸਟੇਡੀਅਮ 'ਚ ਆਹਮੋ - ਸਾਹਮਣੇ LSG ਅਤੇ KKR - ਲਖਨਊ ਨੇ ਜਿੱਤਿਆ Toss ਨਵੀ ਦਿੱਲੀ, ਚੰਡੀਗੜ੍ਹ 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 